ਆਵਾਸ ਬਿਲ : ਜਾਅਲੀ ਪਾਸਪੋਰਟ ਦੀ ਵਰਤੋਂ ਕਰਨ ਵਾਲੇ ਨੂੰ ਹੋਵੇਗੀ 7 ਸਾਲ ਤਕ ਦੀ ਕੈਦ
Published : Mar 16, 2025, 5:55 pm IST
Updated : Mar 16, 2025, 5:55 pm IST
SHARE ARTICLE
Immigration Bill: Those using fake passports will face up to 7 years in prison
Immigration Bill: Those using fake passports will face up to 7 years in prison

ਹੋਟਲਾਂ, ਯੂਨੀਵਰਸਿਟੀਆਂ, ਹੋਰ ਵਿਦਿਅਕ ਸੰਸਥਾਵਾਂ, ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਲਈ ਵਿਦੇਸ਼ੀਆਂ ਬਾਰੇ ਜਾਣਕਾਰੀ ਦੇਣਾ ਹੋਵੇਗਾ ਲਾਜ਼ਮੀ

ਨਵੀਂ ਦਿੱਲੀ : ਜੇਕਰ ਸੰਸਦ ਨਵੇਂ ਆਵਾਸ ਬਿਲ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਭਾਰਤ ’ਚ ਦਾਖਲ ਹੋਣ, ਰਹਿਣ ਜਾਂ ਬਾਹਰ ਜਾਣ ਲਈ ਜਾਅਲੀ ਪਾਸਪੋਰਟ ਜਾਂ ਵੀਜ਼ਾ ਦੀ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 7 ਸਾਲ ਤਕ  ਦੀ ਕੈਦ ਅਤੇ 10 ਲੱਖ ਰੁਪਏ ਤਕ  ਦਾ ਜੁਰਮਾਨਾ ਹੋ ਸਕਦਾ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਨਿਗਰਾਨੀ ਹੇਠ ਤਿਆਰ ਕੀਤੇ ਗਏ ਇਸ ਬਿਲ ’ਚ ਹੋਟਲਾਂ, ਯੂਨੀਵਰਸਿਟੀਆਂ, ਹੋਰ ਵਿਦਿਅਕ ਸੰਸਥਾਵਾਂ, ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਲਈ ਵਿਦੇਸ਼ੀਆਂ ਬਾਰੇ ਜਾਣਕਾਰੀ ਦੇਣਾ ਲਾਜ਼ਮੀ ਕਰਨ ਦਾ ਪ੍ਰਬੰਧ ਹੈ।

ਬਿਲ ’ਚ ਇਹ ਵਿਵਸਥਾ ਕੀਤੀ ਗਈ ਹੈ ਕਿ ਸਾਰੀਆਂ ਕੌਮਾਂਤਰੀ  ਏਅਰਲਾਈਨਾਂ ਅਤੇ ਸਮੁੰਦਰੀ ਜਹਾਜ਼ਾਂ ਨੂੰ ਭਾਰਤ ’ਚ ਕਿਸੇ ਵੀ ਬੰਦਰਗਾਹ ਜਾਂ ਹੋਰ ਸਥਾਨ ’ਤੇ  ਮੁਸਾਫ਼ਰਾਂ  ਅਤੇ ਚਾਲਕ ਦਲ ਦੀ ਸੂਚੀ ਸੌਂਪਣੀ ਪਵੇਗੀ।

11 ਮਾਰਚ ਨੂੰ ਲੋਕ ਸਭਾ ’ਚ ਪੇਸ਼ ਕੀਤੇ ਗਏ ਬਿਲ ’ਚ ਕਿਹਾ ਗਿਆ ਹੈ ਕਿ ਜੋ ਵੀ ਜਾਣਬੁਝ  ਕੇ ਜਾਅਲੀ ਪਾਸਪੋਰਟ ਜਾਂ ਹੋਰ ਯਾਤਰਾ ਦਸਤਾਵੇਜ਼ ਜਾਂ ਵੀਜ਼ਾ ਦੀ ਵਰਤੋਂ ਭਾਰਤ ’ਚ ਦਾਖਲ ਹੋਣ ਜਾਂ ਰਹਿਣ ਜਾਂ ਛੱਡਣ ਲਈ ਕਰਦਾ ਹੈ, ਉਸ ਨੂੰ ਘੱਟੋ-ਘੱਟ ਦੋ ਸਾਲ ਦੀ ਕੈਦ ਦੀ ਸਜ਼ਾ ਹੋਵੇਗੀ, ਜੋ ਕਿ 7 ਸਾਲ ਤਕ  ਵਧ ਸਕਦੀ ਹੈ। ਇਸ ਦੇ ਨਾਲ ਹੀ ਅਜਿਹਾ ਕਰਨ ਵਾਲਿਆਂ ’ਤੇ  ਘੱਟੋ-ਘੱਟ ਇਕ ਲੱਖ ਰੁਪਏ ਅਤੇ ਵੱਧ ਤੋਂ ਵੱਧ 10 ਲੱਖ ਰੁਪਏ ਤਕ  ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।

ਆਵਾਸ ਅਤੇ ਵਿਦੇਸ਼ੀ ਬਿਲ, 2025 ਵਿਦੇਸ਼ੀਆਂ ਅਤੇ ਆਵਾਸ ਨਾਲ ਜੁੜੇ ਸਾਰੇ ਮਾਮਲਿਆਂ ਨੂੰ ਨਿਯਮਤ ਕਰਨ ਲਈ ਇਕ  ਵਿਆਪਕ ਕਾਨੂੰਨ ਦਾ ਰੂਪ ਲਵੇਗਾ। ਵਿਦੇਸ਼ੀਆਂ ਅਤੇ ਆਵਾਸ ਨਾਲ ਸਬੰਧਤ ਮਾਮਲਿਆਂ ਨੂੰ ਇਸ ਸਮੇਂ ਪਾਸਪੋਰਟ (ਭਾਰਤ ’ਚ ਦਾਖਲਾ) ਐਕਟ, 1920 ਸਮੇਤ ਚਾਰ ਐਕਟਾਂ ਰਾਹੀਂ ਪ੍ਰਸ਼ਾਸਿਤ ਕੀਤਾ ਜਾਂਦਾ ਹੈ; ਵਿਦੇਸ਼ੀਆਂ ਦੀ ਰਜਿਸਟ੍ਰੇਸ਼ਨ ਐਕਟ, 1939; ਵਿਦੇਸ਼ੀ ਐਕਟ, 1946 ਅਤੇ ਇਮੀਗ੍ਰੇਸ਼ਨ (ਧਾਰਕ ਜ਼ਿੰਮੇਵਾਰੀਆਂ) ਐਕਟ, 2000। ਇਨ੍ਹਾਂ ਸਾਰੇ ਕਾਨੂੰਨਾਂ ਨੂੰ ਹੁਣ ਰੱਦ ਕਰਨ ਦਾ ਪ੍ਰਸਤਾਵ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement