
ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅੱਜ ਜ਼ੀਰੋ ਲਾਈਨ 'ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਸ਼ੁਰੂ ਹੋ ਗਈ ਹੈ
ਡੇਰਾ ਬਾਬਾ ਨਾਨਕ: ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅੱਜ ਜ਼ੀਰੋ ਲਾਈਨ 'ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਤਕਨੀਕੀ ਪਹਿਲੂਆਂ 'ਤੇ ਵੀ ਗੱਲਬਾਤ ਕੀਤੀ ਜਾਵੇਗੀ।
ਇਸਦੇ ਨਾਲ ਹੀ ਭਾਰਤ ਵੱਲੋਂ ਬਣਾਏ ਜਾਣ ਵਾਲੇ ਇੰਟੀਗ੍ਰੇਟਿਡ ਚੈੱਕ ਪੋਸਟ ਦਾ ਕੰਮ ਵੀ ਅੱਜ ਦਾ ਕੰਮ ਵੀ ਅੱਜ ਸ਼ੁਰੂ ਹੋਵੇਗਾ। ਇਸ ਮੀਟਿੰਗ ਵਿਚ ਦੋਵੇਂ ਦੇਸ਼ਾਂ ਦੇ ਉਚ ਅਧਿਕਾਰੀਆਂ ਦੇ ਵਫ਼ਦ ਮੌਜੂਦ ਹਨ।
ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ।