
ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿਖੇ ਇਕ ਅਨੋਖੀ ਘਟਨਾ ਵਾਪਰੀ
ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿਖੇ ਇਕ ਅਨੋਖੀ ਘਟਨਾ ਵਾਪਰੀ, ਜਿੱਥੇ ਲੋਕਾਂ ਨੇ ਸੜਕਾਂ ‘ਤੇ 100,200 ਅਤੇ 500 ਦੇ ਨੋਟ ਪਏ ਦੇਖੇ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੋਟਾਂ ਨੂੰ ਦੇਖ ਕੇ ਹੈਰਾਨ ਰਹਿ ਗਈ।
File Photo
ਦਰਅਸਲ ਘਰ ਤੋਂ ਬਾਹਰ ਖੜੇ ਲੋਕਾਂ ਨੇ ਦੇਖਿਆ ਕਿ ਕੁਝ ਕਾਰ ਸਵਾਰ 100, 200 ਅਤੇ 500 ਦੇ ਨੋਟ ਸੜਕ ‘ਤੇ ਸੁੱਟ ਕੇ ਫਰਾਰ ਹੋ ਗਏ ਤੇ ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸੜਕ ‘ਤੇ ਖਿਲਰੇ ਨੋਟਾਂ ਦੀ ਕੁੱਲ ਕੀਮਤ 10 ਹਜ਼ਾਰ ਸੀ ਪਰ ਉਸ ਨੂੰ ਚੁੱਕਣ ਦੀ ਹਿੰਮਤ ਕਿਸੇ ਵਿਚ ਨਹੀਂ ਸੀ।
Photo
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨਿਗਮ ਕਰਮਚਾਰੀਆਂ ਦੀ ਮਦਦ ਨਾਲ ਸਾਰੇ ਨੋਟਾਂ ਨੂੰ ਸੈਨੀਟਾਈਜ਼ ਕਰ ਕੇ ਜਾਂਚ ਲਈ ਸੁਰੱਖਿਅਤ ਤਰੀਕੇ ਨਾਲ ਰੱਖ ਲਿਆ ਹੈ। ਇਸ ਦੇ ਨਾਲ ਹੀ ਨੋਟਾਂ ਵਾਲੀ ਥਾਂ ਨੂੰ ਵੀ ਚੰਗੀ ਤਰ੍ਹਾਂ ਸੈਨੀਟਾਈਜ਼ ਕੀਤਾ ਗਿਆ ਹੈ। ਇਸ ਤੋਂ ਬਾਅਦ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।
File Photo
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਕਾਫੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਭਾਂਵੇ ਕਿ ਇਸ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਲੌਕਡਾਊਨ ਲਗਾਇਆ ਹੋਇਆ ਹੈ ਪਰ ਫਿਰ ਵੀ ਆਏ ਦਿਨ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਦੇਸ਼ ਦੀ ਪੁਲਿਸ ਲੋਕਾਂ ਦੀ ਮਦਦ ਲਈ ਅਹਿਮ ਭੂਮਿਕਾ ਨਿਭਾਅ ਰਹੀ ਹੈ।