
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਕੁੱਝ ਸ਼ੱਕੀ ਅਤਿਵਾਦੀਆਂ ਨੇ ਗਸ਼ਤ ਕਰ ਰਹੇ ਸੁਰੱਖਿਆ ਮੁਲਾਜ਼ਮਾਂ 'ਤੇ ਗੋਲੀਬਾਰੀ ਕੀਤੀ ਪਰ ਕਿਸੇ ਦੇ ਜ਼ਖ਼ਮੀ ਹੋਣ ਦੀ
ਸ੍ਰੀਨਗਰ, 15 ਅਪ੍ਰੈਲ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਕੁੱਝ ਸ਼ੱਕੀ ਅਤਿਵਾਦੀਆਂ ਨੇ ਗਸ਼ਤ ਕਰ ਰਹੇ ਸੁਰੱਖਿਆ ਮੁਲਾਜ਼ਮਾਂ 'ਤੇ ਗੋਲੀਬਾਰੀ ਕੀਤੀ ਪਰ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ। ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਨੇ ਪੁਲਵਾਮਾ ਦੇ ਅਵੰਤੀਪੁਰਾ ਦੇ ਬਰਸੂ ਇਲਾਕੇ ਵਿਚ ਦੁਪਹਿਰ ਲਗਭਗ ਢਾਏ ਵਜੇ ਗਸ਼ਤੀ ਦਲ 'ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਸ਼ੁਰੂ ਕਰ ਦਿਤੀ ਹੈ। (ਏਜੰਸੀ)