
ਇਸ ਤੋਂ ਪਹਿਲਾਂ 78 ਸਾਲਾ ਯੇਦੀਯੁਰੱਪਾ 2 ਅਗਸਤ, 2020 ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਸ ਸਮੇਂ ਉਹ ਹਸਪਤਾਲ ਵਿੱਚ ਵੀ ਭਰਤੀ ਹੋਏ ਸਨ।
ਬੰਗਲੁਰੂ- ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਦੀ ਕੋਰੋਨਾ ਰਿਪੋਰਟ ਦੁਬਾਰਾ ਪਾਜ਼ੀਟਿਵ ਆਈ ਹੈ। ਉਹਨਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਨਿਊਜ਼ ਏਜੰਸੀ ਏਐੱਨਆਈ ਦੀ ਰਿਪੋਰਟ ਅਨੁਸਾਰ ਉਹ ਅੱਠ ਮਹੀਨਿਆਂ ਬਾਅਦ ਦੂਜੀ ਵਾਰ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ 78 ਸਾਲਾ ਯੇਦੀਯੁਰੱਪਾ 2 ਅਗਸਤ, 2020 ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਸ ਸਮੇਂ ਉਹ ਹਸਪਤਾਲ ਵਿੱਚ ਵੀ ਭਰਤੀ ਹੋਏ ਸਨ।
ਯੇਦੀਯੁਰੱਪਾ ਨੇ ਖ਼ੁਦ ਟਵੀਟ ਕਰਕੇ ਆਪਣੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਉਹਨਾਂ ਲਿਖਿਆ, ਹਲਕਾ ਬੁਖਾਰ ਹੋਣ ਤੋਂ ਬਾਅਦ, ਅੱਜ ਮੇਰੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਮੈਂ ਠੀਕ ਹਾਂ ਪਰ ਡਾਕਟਰਾਂ ਦੀ ਸਲਾਹ ਤੋਂ ਕਰ ਕੇ ਮੈਂ ਹਸਪਤਾਲ ਵਿਚ ਦਾਖਲ ਹੋ ਰਿਹਾ ਹਾਂ। ਇਸ ਦੇ ਨਾਲ ਹੀ, ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਹਾਲ ਹੀ ਵਿਚ ਉਨ੍ਹਾਂ ਦੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ ਹੋਣ ਦੀ ਅਪੀਲ ਕੀਤੀ ਹੈ।