ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫ਼ੌਜ ਦਾ ਇੱਕ ਜਵਾਨ ਸ਼ਹੀਦ 
Published : Apr 16, 2022, 4:44 pm IST
Updated : Apr 16, 2022, 4:44 pm IST
SHARE ARTICLE
file photo
file photo

ਅਜੇ ਵੀ ਜਾਰੀ ਹੈ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ 

ਸ੍ਰੀਨਗਰ : ਕਸ਼ਮੀਰ ਦੇ ਕੋਕਰਨਾਗ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਜੇ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ।

armyarmy

ਦੱਸ ਦੇਈਏ ਕਿ ਸੁਰੱਖਿਆ ਬਲਾਂ ਨੂੰ ਵਤਨਾਰ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਈ। ਅੱਤਵਾਦੀਆਂ ਵਲੋਂ ਗੋਲੀਆਂ ਚਲਾਉਣ 'ਤੇ ਫ਼ੌਜ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਜਿਸ ਦੇ ਚਲਦੇ ਇੱਕ ਜਵਾਨ ਸ਼ਹੀਦ ਹੋ ਗਿਆ ਹੈ।

Encounter in baramulla of jammu kashmirEncounter in jammu kashmir (file photo)

ਦੱਸ ਦੇਈਏ ਕਿ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਅਜੇ ਵੀ ਜਾਰੀ ਹੈ। ਫ਼ੌਜ ਵਲੋਂ ਮੁਸਤੈਦੀ ਨਾਲ ਕੰਮ ਲਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨਾਲ ਹੋਏ ਇਸ ਮੁਕਾਬਲੇ 'ਚ ਇਕ ਫ਼ੌਜ ਦਾ ਇੱਕ ਜਵਾਨ ਜ਼ਖਮੀ ਹੋ ਗਿਆ  ਸੀ ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement