ਚੀਨ 'ਚ ਲਾਕਡਾਊਨ ਬੇਅਸਰ, ਸ਼ੰਘਾਈ 'ਚ ਕੋਰੋਨਾ ਦਾ ਕਹਿਰ ਜਾਰੀ
Published : Apr 16, 2022, 3:50 pm IST
Updated : Apr 16, 2022, 3:50 pm IST
SHARE ARTICLE
corona virus
corona virus

ਇਕ ਦਿਨ 'ਚ ਆਏ 3400 ਤੋਂ ਵੱਧ ਨਵੇਂ ਮਾਮਲੇ

 

ਚੀਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਨੇ ਤਬਾਹੀ ਮਚਾਈ ਹੋਈ ਹੈ। ਸ਼ੁੱਕਰਵਾਰ ਨੂੰ 3,472 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 20,700 ਅਜਿਹੇ ਕੋਰੋਨਾ ਸੰਕਰਮਿਤ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਮਿਲੇ ਹਨ। ਚੀਨ ਦੇ ਸ਼ੰਘਾਈ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸ਼ੰਘਾਈ ਵਿੱਚ ਲੰਬੇ ਸਮੇਂ ਤੋਂ ਲਾਕਡਾਊਨ ਲਾਗੂ ਹੈ।

 

 

Corona virus Corona virus

ਰਾਸ਼ਟਰੀ ਸਿਹਤ ਕਮਿਸ਼ਨ (NHC) ਦੇ ਅੰਕੜਿਆਂ ਅਨੁਸਾਰ ਸ਼ੰਘਾਈ ਵਿੱਚ 3,200 ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਜਦੋਂ ਕਿ ਲੱਛਣਾਂ ਤੋਂ ਬਿਨਾਂ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 19872 ਦਰਜ ਕੀਤੀ ਗਈ ਹੈ।  ਹਸਪਤਾਲਾਂ ਵਿੱਚ ਵੀ ਕੋਵਿਡ ਦੇ ਮਰੀਜ਼ਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਵਾਧੂ ਬੈੱਡ ਅਤੇ ਵਾਧੂ ਹਸਪਤਾਲ ਬਣਾਏ ਗਏ ਹਨ।

Corona VirusCorona Virus

ਕੋਰੋਨਾ ਕਾਰਨ ਸ਼ੰਘਾਈ ਕਈ ਦਿਨਾਂ ਤੋਂ ਲਾਕ ਹੈ। ਇਸ ਦੌਰਾਨ ਇੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘਰਾਂ ਵਿੱਚ ਭੋਜਨ ਨਹੀਂ ਹੈ। ਇੱਕ ਰਿਪੋਰਟ ਦੇ ਅਨੁਸਾਰ, ਸ਼ੰਘਾਈ ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਆਪਣੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਲੋਕਾਂ ਨੂੰ ਖਾਣ ਪੀਣ ਦੀ ਵੀ ਸਮੱਸਿਆ ਆ ਰਹੀ ਹੈ। ਇੰਟਰਨੈੱਟ ‘ਤੇ ਲੋਕ ਸਰਕਾਰ ਖਿਲਾਫ ਕਾਫੀ ਗੁੱਸਾ ਜ਼ਾਹਰ ਕਰ ਰਹੇ ਹਨ। ਸ਼ੰਘਾਈ ਵਿੱਚ ਇਲਾਜ ਦੀ ਉਡੀਕ ਕਰ ਰਹੀ ਬਜ਼ੁਰਗ ਔਰਤ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਹੋਰ ਜ਼ਿਆਦਾ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement