ਜੇਕਰ ਤੁਸੀਂ ਬਦਮਾਸ਼ ਅਤੇ ਗੁੰਡੇ ਹੋ ਤਾਂ BJP ਤੁਹਾਡਾ ਸਵਾਗਤ ਕਰੇਗੀ: ਮਨੀਸ਼ ਸਿਸੋਦੀਆ
Published : Apr 16, 2022, 6:02 pm IST
Updated : Apr 16, 2022, 6:02 pm IST
SHARE ARTICLE
Manish Sisodia
Manish Sisodia

ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਭਾਜਪਾ ਨੇ ਹਮੇਸ਼ਾ ਕਾਤਲਾਂ, ਬਲਾਤਕਾਰੀਆਂ ਅਤੇ ਗੁੰਡਿਆਂ ਨੂੰ ਉੱਚ ਅਹੁਦੇ ਦੇ ਕੇ ਸਨਮਾਨਿਤ ਕੀਤਾ ਹੈ।

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਭੰਨਤੋੜ ਕਰਨ ਦੇ ਇਲਜ਼ਾਮਾਂ ਵਿਚ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ’ਤੇ ਬਾਹਰ ਆਏ ਭਾਰਤੀ ਜਨਤਾ ਯੁਵਾ ਮੋਰਚਾ ਦੇ 8 ਮੈਂਬਰਾਂ ਨੂੰ ਪਾਰਟੀ ਵੱਲੋਂ ਸਨਮਾਨਿਤ ਕੀਤੇ ਜਾਣ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕੀਤੀ।

 Manish SisodiaManish Sisodia

ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਭਾਜਪਾ ਨੇ ਹਮੇਸ਼ਾ ਕਾਤਲਾਂ, ਬਲਾਤਕਾਰੀਆਂ ਅਤੇ ਗੁੰਡਿਆਂ ਨੂੰ ਉੱਚ ਅਹੁਦੇ ਦੇ ਕੇ ਸਨਮਾਨਿਤ ਕੀਤਾ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਦਾ ਇਕ ਹੀ ਸੰਦੇਸ਼ ਹੈ, ਜੇਕਰ ਤੁਸੀਂ ਬਦਮਾਸ਼ੀ ਕਰਦੇ ਹੋ, ਬਲਾਤਕਾਰ ਕਰਦੇ ਹੋ, ਗੁੰਡੇ ਹੋ, ਬਦਮਾਸ਼ ਹੋ ਤਾਂ ਭਾਜਪਾ ਵਿਚ ਤੁਹਾਡਾ ਸਵਾਗਤ ਹੈ। ਜਿਸ ਤਰ੍ਹਾਂ ਭਾਜਪਾ ਨੇ ਕੱਲ੍ਹ ਮੁੱਖ ਮੰਤਰੀ ਦੇ ਘਰ ਦੇ ਬਾਹਰ ਭੰਨਤੋੜ ਕਰਨ ਵਾਲੇ ਲੋਕਾਂ ਦਾ ਸਨਮਾਨ ਕੀਤਾ, ਉਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਗੁੰਡਿਆਂ ਦੀ ਪਾਰਟੀ ਹੈ।

BJPBJP

ਉਹਨਾਂ ਕਿਹਾ ਕਿ ਅੱਜ ਭਾਜਪਾ ਦੀ ਪਛਾਣ ਉਸ ਪਾਰਟੀ ਦੀ ਬਣ ਗਈ ਹੈ, ਜਿਸ ਦੇ ਲੋਕ ਘਰਾਂ ਵਿਚ ਵੜ ਕੇ ਗੁੰਡਾਗਰਦੀ ਅਤੇ ਕੁੱਟਮਾਰ, ਕਤਲ, ਬਲਾਤਕਾਰ ਵਰਗੇ ਗੰਭੀਰ ਅਪਰਾਧ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਕੋਈ ਅਮਰੀਕਾ ਵਿਚ ਗੁੰਡਾਗਰਦੀ ਕਰਦਾ ਹੈ ਤਾਂ ਉਸ ਨੂੰ ਜੇਲ੍ਹ ਭੇਜਿਆ ਜਾਂਦਾ ਹੈ ਪਰ ਜੇਕਰ ਭਾਰਤ ਵਿਚ ਕੋਈ ਗੁੰਡਾਗਰਦੀ ਕਰਦਾ ਹੈ ਤਾਂ ਉਸ ਨੂੰ ਭਾਜਪਾ ਵਿਚ ਥਾਂ ਮਿਲਦੀ ਹੈ।

Manish SisodiaManish Sisodia

ਸਿਸੋਦੀਆ ਨੇ ਕਿਹਾ ਕਿ ਯੂਰਪ ਵਿਚ ਜੇਕਰ ਕੋਈ ਲੜਕੀ ਨਾਲ ਛੇੜਛਾੜ ਕਰਦਾ ਹੈ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ ਪਰ ਜੇਕਰ ਭਾਰਤ ਵਿਚ ਕੋਈ ਲੜਕੀ ਨਾਲ ਛੇੜਛਾੜ ਕਰਦਾ ਹੈ ਤਾਂ ਉਹ ਜਾਂ ਤਾਂ ਭਾਜਪਾ ਆਗੂ ਹੋਵੇਗਾ ਜਾਂ ਬਾਅਦ ਵਿਚ ਭਾਜਪਾ ਉਸ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਅਹੁਦਾ ਦੇਵੇਗੀ। ਉਹਨਾਂ ਕਿਹਾ ਕਿ ਇਸ ਕਾਰਨਾਮੇ ਨੇ ਦੇਸ਼ ਦੇ ਸਾਹਮਣੇ ਭਾਜਪਾ ਦਾ ਕਿਰਦਾਰ ਸਪੱਸ਼ਟ ਕਰ ਦਿੱਤਾ ਹੈ। ਇਹ ਪਾਰਟੀ ਕਦੇ ਵੀ ਸਕੂਲਾਂ, ਹਸਪਤਾਲਾਂ, ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਨਹੀਂ ਕਰਦੀ, ਇਹ ਨੌਜਵਾਨਾਂ ਨੂੰ ਅਨਪੜ੍ਹ ਤੇ ਬੇਰੁਜ਼ਗਾਰ ਰੱਖ ਕੇ ਰਾਜ ਕਰਨਾ ਚਾਹੁੰਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement