
ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਸ਼ੁਰੂ
ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਹੈਰਾਨ ਕਰਨ ਵਾਲੀ ਖਬਰ ਆਈ ਹੈ। ਇੱਥੇ ਇੱਕ 10 ਸਾਲ ਦੇ ਲੜਕੇ ਨੇ ਸਕੂਲ ਵਿੱਚ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਦੋਸ਼ੀ ਲੜਕੇ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਦੇ ਨਾਲ ਹੀ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਲੜਕੀ ਦੇ ਪਰਿਵਾਰ ਵਾਲਿਆਂ ਨੇ ਐਤਵਾਰ ਨੂੰ ਦੋਸ਼ੀ ਲੜਕੇ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਨੇ ਦੱਸਿਆ ਕਿ ਲੜਕਾ ਅਤੇ ਲੜਕੀ ਇੱਕੋ ਸਕੂਲ ਵਿੱਚ ਪੜ੍ਹਦੇ ਹਨ। ਦੋਸ਼ੀ ਲੜਕਾ ਪਹਿਲੀ ਜਮਾਤ ਦਾ ਵਿਦਿਆਰਥੀ ਹੈ। ਜਦੋਂਕਿ 3 ਸਾਲਾ ਮਾਸੂਮ ਪਲੇਅ ਗਰੁੱਪ ਦੀ ਵਿਦਿਆਰਥਣ ਹੈ। ਪੀੜਤਾ ਦੇ ਪਰਿਵਾਰ ਵਾਲਿਆਂ ਮੁਤਾਬਕ ਲੜਕੇ ਨੇ ਸਕੂਲ ਦੀ ਛੱਤ 'ਤੇ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ।
ਬਹਾਨੇ ਨਾਲ ਉਹ ਲੜਕੀ ਨੂੰ ਸਕੂਲ ਦੀ ਛੱਤ 'ਤੇ ਲੈ ਗਿਆ ਫਿਰ ਉਸ ਨਾਲ ਬਲਾਤਕਾਰ ਕੀਤਾ। ਜਦੋਂ ਲੜਕੀ ਘਰ ਪਹੁੰਚੀ ਤਾਂ ਉਸ ਦੇ ਗੁਪਤ ਅੰਗ 'ਚੋਂ ਖੂਨ ਨਿਕਲ ਰਿਹਾ ਸੀ। ਉਸ ਨੇ ਲੜਕੇ ਦੀਆਂ ਹਰਕਤਾਂ ਬਾਰੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਪਰਿਵਾਰ ਤੁਰੰਤ ਲੜਕੀ ਨੂੰ ਲੈ ਕੇ ਥਾਣੇ ਪਹੁੰਚਿਆ ਅਤੇ ਦੋਸ਼ੀ ਲੜਕੇ ਖਿਲਾਫ ਮਾਮਲਾ ਦਰਜ ਕਰਵਾਇਆ।
ਫਿਲਹਾਲ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੱਚੀ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।