ਅਤੀਕ-ਅਸ਼ਰਫ਼ ਕਤਲ ਮਾਮਲਾ: ਦੋਸ਼ੀਆਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ 'ਚ ਭੇਜਿਆ 

By : KOMALJEET

Published : Apr 16, 2023, 7:40 pm IST
Updated : Apr 16, 2023, 7:40 pm IST
SHARE ARTICLE
Atiq-Ashraf murder case: Accused sent to judicial custody for 14 days
Atiq-Ashraf murder case: Accused sent to judicial custody for 14 days

ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮਿਸ਼ਨ ਦਾ ਗਠਨ, 2 ਮਹੀਨੇ ਅੰਦਰ ਸੌੰਪੇਗਾ ਜਾਂਚ ਰਿਪੋਰਟ 

ਪ੍ਰਯਾਗਰਾਜ ਵਿਚ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੇ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਨੈਨੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਹਮਲਾਵਰ ਮੀਡੀਆ ਕਰਮੀ ਬਣ ਕੇ ਆਏ ਸਨ। ਇਨ੍ਹਾਂ ਦੇ ਨਾਂ ਲਵਲੇਸ਼ ਤਿਵਾੜੀ, ਸੰਨੀ ਅਤੇ ਅਰੁਣ ਮੌਰਿਆ ਹਨ। ਤਿੰਨਾਂ ਨੇ ਹਮਲੇ ਤੋਂ ਤੁਰੰਤ ਬਾਅਦ ਆਤਮ ਸਮਰਪਣ ਕਰ ਦਿੱਤਾ। ਲਵਲੇਸ਼ ਬਾਂਦਾ, ਅਰੁਣ ਕਾਸਗੰਜ ਅਤੇ ਸੰਨੀ ਹਮੀਰਪੁਰ ਦਾ ਰਹਿਣ ਵਾਲਾ ਹੈ। ਇਨ੍ਹਾਂ ਕੋਲੋਂ ਹਥਿਆਰ ਬਰਾਮਦ ਹੋਏ ਹਨ। 

ਕਾਂਸਟੇਬਲ ਮਾਨ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਸਰਕਾਰੀ ਵਕੀਲ ਗੁਲਾਬ ਚੰਦਰ ਅਗ੍ਰਹਿਰੀ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਨੈਨੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਪੂਰੇ ਮਾਮਲੇ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਕਮਿਸ਼ਨ ਆਫ਼ ਇਨਕੁਆਰੀ ਐਕਟ, 1952 ਦੇ ਤਹਿਤ ਗ੍ਰਹਿ ਵਿਭਾਗ ਨੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ 15 ਅਪ੍ਰੈਲ ਨੂੰ ਵਾਪਰੀ ਸਾਰੀ ਘਟਨਾ ਦੀ ਵਿਸਤ੍ਰਿਤ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਹੈ।

ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਅਰਵਿੰਦ ਕੁਮਾਰ ਤ੍ਰਿਪਾਠੀ ਇਸ ਨਿਆਂਇਕ ਕਮਿਸ਼ਨ ਦੀ ਅਗਵਾਈ ਕਰਨਗੇ। ਉਨ੍ਹਾਂ ਤੋਂ ਇਲਾਵਾ ਸੇਵਾਮੁਕਤ ਡੀਜੀਪੀ ਸੁਭਾਸ਼ ਕੁਮਾਰ ਸਿੰਘ ਆਈਪੀਐਸ ਅਤੇ ਸੇਵਾਮੁਕਤ ਜ਼ਿਲ੍ਹਾ ਜੱਜ ਬ੍ਰਿਜੇਸ਼ ਕੁਮਾਰ ਸੋਨੀ ਇਸ ਨਿਆਂਇਕ ਕਮਿਸ਼ਨ ਦੇ ਮੈਂਬਰ ਹੋਣਗੇ। 

ਨਿਆਂਇਕ ਕਮਿਸ਼ਨ ਨੂੰ ਮਾਮਲੇ ਦੀ ਜਾਂਚ ਕਰ ਕੇ ਦੋ ਮਹੀਨਿਆਂ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣੀ ਹੋਵੇਗੀ। ਸੂਬੇ ਦੇ ਗ੍ਰਹਿ ਵਿਭਾਗ ਨੇ ਕਮਿਸ਼ਨ ਆਫ਼ ਇਨਕੁਆਇਰੀ ਐਕਟ, 1952 ਦੇ ਤਹਿਤ ਕਮਿਸ਼ਨ ਦਾ ਗਠਨ ਕੀਤਾ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਤੀਕ ਅਹਿਮਦ ਅਤੇ ਅਸ਼ਰਫ਼ ਦੇ ਸਨਸਨੀਖੇਜ਼ ਕਤਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

Location: India, Uttar Pradesh

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement