ਅਤੀਕ ਕਤਲ ਮਾਮਲਾ : ਅਸਦੁਦੀਨ ਓਵੈਸੀ ਨੇ ਮੁੱਖ ਮੰਤਰੀ ਯੋਗੀ ਦੇ ਅਸਤੀਫ਼ੇ ਦੀ ਕੀਤੀ ਮੰਗ

By : KOMALJEET

Published : Apr 16, 2023, 4:57 pm IST
Updated : Apr 16, 2023, 4:57 pm IST
SHARE ARTICLE
Asaduddin Owaisi
Asaduddin Owaisi

ਕਿਹਾ, ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ ਮਾਮਲੇ ਦੀ ਜਾਂਚ

ਹੈਦਰਾਬਾਦ : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਦੇ ਪ੍ਰਧਾਨ ਅਸਦੁਦੀਨ ਓਵੈਸੀ ਨੇ ਐਤਵਾਰ ਨੂੰ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੀ ਹੱਤਿਆ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਨਿਸ਼ਾਨਾ ਬਣਾਇਆ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਅਸਤੀਫ਼ੇ ਦੀ ਮੰਗ ਕੀਤੀ।

ਉਨ੍ਹਾਂ ਇਸ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਵੀ ਬੇਨਤੀ ਕੀਤੀ। ਓਵੈਸੀ ਨੇ ਦੋਸ਼ ਲਗਾਇਆ ਕਿ ਭਾਜਪਾ ਉੱਤਰ ਪ੍ਰਦੇਸ਼ 'ਚ ਕਾਨੂੰਨ ਦੇ ਆਧਾਰ 'ਚ ਨਹੀਂ, ਸਗੋਂ 'ਬੰਦੂਕਾਂ ਦੇ ਆਧਾਰ' 'ਤੇ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ 2017 ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਜਾਰੀ ਹੈ।

ਉੱਤਰ ਪ੍ਰਦੇਸ਼ ਵਿੱਚ ਅਤੀਕ ਅਤੇ ਉਸ ਦੇ ਭਰਾ ਅਸ਼ਰਫ਼ ਦੇ ਕਤਲ ਤੋਂ ਇੱਕ ਦਿਨ ਬਾਅਦ, ਹੈਦਰਾਬਾਦ ਦੇ ਸੰਸਦ ਮੈਂਬਰ ਓਵੈਸੀ ਨੇ ਇਨ੍ਹਾਂ ਕਤਲਾਂ ਨੂੰ ਇੱਕ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, “ਤੁਸੀਂ ਦੇਖਦੇ ਹੋ ਕਿ ਹਥਿਆਰ ਕਿਵੇਂ ਚਲਾਏ ਗਏ। ਇਹ ਇੱਕ ਸੋਚੀ-ਸਮਝੀ ਹੱਤਿਆ ਹੈ ਅਤੇ ਉਹ (ਹੱਤਿਆ ਵਿੱਚ ਸ਼ਾਮਲ) ਪੇਸ਼ੇਵਰ ਹਨ।

ਇਹ ਵੀ ਪੜ੍ਹੋ:  ਸਿਆਸੀ ਮਕਸਦ ਲਈ ਕਾਨੂੰਨ ਦੇ ਰਾਜ ਨਾਲ ਖਿਲਵਾੜ ਲੋਕਤੰਤਰ ਲਈ ਠੀਕ ਨਹੀਂ : ਪ੍ਰਿਅੰਕਾ ਗਾਂਧੀ

ਓਵੈਸੀ ਨੇ ਕਿਹਾ, "ਭਾਜਪਾ ਦੀ ਉੱਤਰ ਪ੍ਰਦੇਸ਼ ਸਰਕਾਰ ਦੀ ਕੀ ਭੂਮਿਕਾ ਹੈ... ਅਤੇ ਇਹ ਲੋਕ ਕੌਣ ਹਨ, ਜਿਨ੍ਹਾਂ ਨੇ ਪੁਲਿਸ ਅਤੇ ਮੀਡੀਆ ਦੀ ਮੌਜੂਦਗੀ ਵਿੱਚ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕਤਲ ਨੂੰ ਅੰਜਾਮ ਦਿੱਤਾ?" ਉਨ੍ਹਾਂ ਨੂੰ ਕਿਸ ਨੇ ਦੱਸਿਆ? ਉਨ੍ਹਾਂ ਦਾ ਪਿਛੋਕੜ ਕੀ ਹੈ ਅਤੇ ਪੁਲਿਸ ਨੇ ਉਨ੍ਹਾਂ ਨੂੰ ਕਿਉਂ ਨਹੀਂ ਰੋਕਿਆ? ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ।

ਘਟਨਾ ਦੀ ਨਿੰਦਾ ਕਰਦੇ ਹੋਏ, ਏਆਈਐਮਆਈਐਮ ਮੁਖੀ ਨੇ ਕਿਹਾ ਕਿ ਨਾ ਸਿਰਫ਼ ਭਾਰਤੀ ਮੁਸਲਮਾਨ, ਬਲਕਿ ਦੇਸ਼ ਦੇ ਸਾਰੇ ਨਾਗਰਿਕ ਜੋ ਕਾਨੂੰਨ ਦੇ ਸ਼ਾਸਨ ਅਤੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੇ ਹਨ, "ਅੱਜ ਕਮਜ਼ੋਰ ਮਹਿਸੂਸ ਕਰਦੇ ਹਨ"।

ਓਵੈਸੀ ਨੇ ਦੋਸ਼ ਲਗਾਇਆ ਕਿ ਬਹੁਗਿਣਤੀ ਭਾਈਚਾਰੇ ਵਿੱਚ ਕੱਟੜਵਾਦ ਹੈ। ਉਨ੍ਹਾਂ ਨੇ ਪੁੱਛਿਆ, “ਇਹ ਲੋਕ ਕੌਣ ਹਨ? ਕੀ ਕੱਲ੍ਹ ਦੇ ਕਤਲੇਆਮ ਵਿੱਚ ਸ਼ਾਮਲ ਲੋਕ ਉੱਤਰ ਪ੍ਰਦੇਸ਼ ਸਰਕਾਰ ਨਾਲ ਸਬੰਧਤ ਨਹੀਂ ਹਨ ... ਮੈਂ ਸਵਾਲ ਚੁੱਕ ਰਿਹਾ ਹਾਂ ... ਮੈਨੂੰ ਨਹੀਂ ਪਤਾ ਕਿ ਉਹ ਸਬੰਧਤ ਹਨ ਜਾਂ ਨਹੀਂ ਅਤੇ ਉਹ ਕੱਟੜਪੰਥੀ ਕਿਵੇਂ ਹੋਏ? ਉਨ੍ਹਾਂ ਨੂੰ ਇਹ ਹਥਿਆਰ ਕਿਵੇਂ ਮਿਲੇ?

ਓਵੈਸੀ ਨੇ ਜਸ਼ਨ ਮਨਾ ਰਹੇ ਲੋਕਾਂ ਦੀ ਆਲੋਚਨਾ ਕੀਤੀ ਅਤੇ ਕਿਹਾ, ''ਇਹ ਬਹੁਤ ਕੱਟੜਪੰਥੀ ਤੱਤ ਹਨ। ਕੌਣ ਹਨ ਇਹ ਲੋਕ... ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੇ ਧਾਰਮਿਕ ਨਾਅਰੇਬਾਜ਼ੀ ਕੀਤੀ। ਤੁਸੀਂ ਉਨ੍ਹਾਂ ਨੂੰ ਅੱਤਵਾਦੀ ਨਹੀਂ ਤਾਂ ਕੀ ਕਹੋਗੇ? ਕੀ ਤੁਸੀਂ ਉਨ੍ਹਾਂ ਨੂੰ 'ਦੇਸ਼ ਭਗਤ' ਕਹੋਗੇ? ਕੀ ਤੁਸੀਂ ਉਨ੍ਹਾਂ ਨੂੰ ਹਾਰ ਪਾਓਗੇ? ਓਵੈਸੀ ਨੇ ਕਿਹਾ ਕਿ ਸਾਰੀ ਜ਼ਿੰਮੇਵਾਰੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਹੈ।

ਉਨ੍ਹਾਂ ਕਿਹਾ, ''ਅਸੀਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹਾਂ। ਸੁਪਰੀਮ ਕੋਰਟ ਨੂੰ ਇਸ ਮਾਮਲੇ ਦਾ ਖੁਦ ਨੋਟਿਸ ਲੈਣਾ ਚਾਹੀਦਾ ਹੈ ਅਤੇ ਘਟਨਾ ਦੀ ਜਾਂਚ ਲਈ ਇੱਕ ਟੀਮ ਬਣਾਉਣੀ ਚਾਹੀਦੀ ਹੈ ਅਤੇ ਉਸ ਟੀਮ ਵਿੱਚ ਉੱਤਰ ਪ੍ਰਦੇਸ਼ ਦਾ ਕੋਈ ਅਧਿਕਾਰੀ ਨਹੀਂ ਹੋਣਾ ਚਾਹੀਦਾ।

ਏਆਈਐਮਆਈਐਮ ਆਗੂ ਨੇ ਕਿਹਾ ਕਿ ਟੀਮ ਨੂੰ ਸਮਾਂਬੱਧ ਤਰੀਕੇ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਸੁਪਰੀਮ ਕੋਰਟ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਉਨ੍ਹਾਂ ਘਟਨਾ ਸਮੇਂ ਮੌਕੇ ’ਤੇ ਮੌਜੂਦ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।

Location: India, Delhi

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement