Chhattisgarh News: ਛੱਤੀਸਗੜ੍ਹ ’ਚ ਮੁਕਾਬਲੇ ਦੌਰਾਨ 29 ਨਕਸਲੀ ਹਲਾਕ, 3 ਜਵਾਨ ਜ਼ਖਮੀ
Published : Apr 16, 2024, 6:55 pm IST
Updated : Apr 16, 2024, 8:57 pm IST
SHARE ARTICLE
29 Naxalites killed in encounter with security personnel in Chhattisgarh
29 Naxalites killed in encounter with security personnel in Chhattisgarh

ਸੁਰੱਖਿਆ ਬਲਾਂ ਦੀ ਕਾਰਵਾਈ ’ਚ ਇਸ ਸਾਲ ਹੁਣ ਤਕ ਵੱਖ-ਵੱਖ ਮੁਕਾਬਲਿਆਂ ’ਚ 79 ਨਕਸਲੀ ਢੇਰ

Chhattisgarh News:  ਛੱਤੀਸਗੜ੍ਹ ਦੇ ਅਤਿਵਾਦ ਪ੍ਰਭਾਵਤ ਕਾਂਕੇਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 29 ਨਕਸਲੀ ਮਾਰੇ ਗਏ। ਇਸ ਘਟਨਾ ’ਚ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਕਾਂਕੇਰ ਜ਼ਿਲ੍ਹਾ ਕਾਂਕੇਰ ਲੋਕ ਸਭਾ ਹਲਕੇ ਦੇ ਅਧੀਨ ਆਉਂਦਾ ਹੈ ਜਿੱਥੇ ਆਮ ਚੋਣਾਂ ਦੇ ਦੂਜੇ ਪੜਾਅ ’ਚ 26 ਅਪ੍ਰੈਲ ਨੂੰ ਵੋਟਾਂ ਪੈਣਗੀਆਂ।

ਬਸਤਰ ਦੇ ਪੁਲਿਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ. ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਛੋਟੇਬੇਥੀਆ ਥਾਣਾ ਖੇਤਰ ਦੇ ਬੀਨਾਗੁੰਡਾ ਅਤੇ ਕੋਰੋਨਾਰ ਪਿੰਡਾਂ ਦੇ ਵਿਚਕਾਰ ਹਪਾਟੋਲਾ ਪਿੰਡ ਦੇ ਜੰਗਲ ’ਚ 29 ਮਾਉਵਾਦੀਆਂ ਨੂੰ ਢੇਰ ਕਰ ਦਿਤਾ। ਸੁੰਦਰਰਾਜ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਉੱਤਰੀ ਬਸਤਰ ਡਿਵੀਜ਼ਨ ਦੇ ਸ਼ੰਕਰ, ਲਲਿਤਾ, ਰਾਜੂ ਨਕਸਲੀਆਂ ਦੇ ਹੋਰ ਨਕਸਲੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ ਸੀ।

ਸੂਚਨਾ ਮਿਲਣ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਦੀ ਸਾਂਝੀ ਟੀਮ ਨੂੰ ਛੋਟੇਬੇਥੀਆ ਥਾਣਾ ਖੇਤਰ ’ਚ ਗਸ਼ਤ ਲਈ ਭੇਜਿਆ ਗਿਆ ਸੀ। ਟੀਮ ਮੰਗਲਵਾਰ ਦੁਪਹਿਰ 2 ਵਜੇ ਦੇ ਕਰੀਬ ਹਪਾਟੋਲਾ ਪਿੰਡ ਦੇ ਜੰਗਲ ਖੇਤਰ ’ਚ ਸੀ ਜਦੋਂ ਨਕਸਲੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

ਪੁਲਿਸ ਅਧਿਕਾਰੀ ਨੇ ਦਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਮੌਕੇ ਤੋਂ 29 ਨਕਸਲੀਆਂ ਦੀਆਂ ਲਾਸ਼ਾਂ, ਏ.ਕੇ.-47 ਰਾਈਫਲਾਂ, ਐਸ.ਐਲ.ਆਰ. ਰਾਈਫਲਾਂ, ਇੰਸਾਸ ਰਾਈਫਲਾਂ ਅਤੇ 303 ਤੋਪਾਂ ਸਮੇਤ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਰੁਕ-ਰੁਕ ਕੇ ਗੋਲੀਬਾਰੀ ਦੇ ਵਿਚਕਾਰ ਇਲਾਕੇ ਵਿਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਮੁਹਿੰਮ ਖਤਮ ਹੋਣ ਤੋਂ ਬਾਅਦ ਵਧੇਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਸੁੰਦਰਰਾਜ ਨੇ ਦਸਿਆ ਕਿ ਮੁਕਾਬਲੇ ’ਚ ਤਿੰਨ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਵਾਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਨਕਸਲ ਪ੍ਰਭਾਵਤ ਕਾਂਕੇਰ ਜ਼ਿਲ੍ਹੇ ’ਚ ਵੱਡੀ ਗਿਣਤੀ ’ਚ ਬੀ.ਐਸ.ਐਫ. ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਇਸ ਘਟਨਾ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਇਸ ਸਾਲ ਹੁਣ ਤਕ ਕਾਂਕੇਰ ਸਮੇਤ ਬਸਤਰ ਖੇਤਰ ਦੇ ਸੱਤ ਜ਼ਿਲ੍ਹਿਆਂ ’ਚ ਵੱਖ-ਵੱਖ ਮੁਕਾਬਲਿਆਂ ’ਚ 79 ਨਕਸਲੀਆਂ ਨੂੰ ਮਾਰ ਦਿਤਾ ਹੈ। ਕਾਂਕੇਰ ਲੋਕ ਸਭਾ ਹਲਕੇ ਨਾਲ ਲਗਦੀ ਨਕਸਲੀ ਪ੍ਰਭਾਵਤ ਬਸਤਰ ਲੋਕ ਸਭਾ ਸੀਟ ’ਤੇ ਆਮ ਚੋਣਾਂ ਦੇ ਪਹਿਲੇ ਪੜਾਅ ’ਚ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਇਸ ਮਹੀਨੇ ਦੀ 2 ਤਾਰੀਖ ਨੂੰ ਰਾਜ ਦੇ ਬੀਜਾਪੁਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 13 ਨਕਸਲੀ ਮਾਰੇ ਗਏ ਸਨ।

 (For more Punjabi news apart from 29 Naxalites killed in encounter with security personnel in Chhattisgarh, stay tuned to Rozana Spokesman)

Location: India, Chhatisgarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement