Lok Sabha Elections 2024: AAP ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ; ਅਰਵਿੰਦ ਕੇਜਰੀਵਾਲ ਦਾ ਨਾਂਅ ਵੀ ਸ਼ਾਮਲ
Published : Apr 16, 2024, 4:31 pm IST
Updated : Apr 16, 2024, 5:06 pm IST
SHARE ARTICLE
AAP names Arvind Kejriwal, Manish Sisodia as star campaigners for Gujarat
AAP names Arvind Kejriwal, Manish Sisodia as star campaigners for Gujarat

ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਰਾਘਵ ਚੱਢਾ, ਅਮਨ ਅਰੋੜਾ, ਸੰਜੇ ਸਿੰਘ, ਆਤਿਸ਼ੀ ਦੇ ਨਾਂਅ ਵੀ ਸ਼ਾਮਲ

Lok Sabha Elections 2024: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਗੁਜਰਾਤ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਅਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ਵਿਚ ਸੱਭ ਤੋਂ ਪਹਿਲਾਂ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਹੈ। ਮਨੀਸ਼ ਸਿਸੋਦੀਆ ਦਾ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਹੈ, ਜੋ ਪਿਛਲੇ ਇਕ ਸਾਲ ਤੋਂ ਜੇਲ ਵਿਚ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਤੇਂਦਰ ਜੈਨ ਦੇ ਨਾਂ ਸੂਚੀ ਵਿਚ ਸ਼ਾਮਲ ਹਨ।

Photo

ਆਮ ਆਦਮੀ ਪਾਰਟੀ ਨੇ ਗੁਜਰਾਤ ਵਿਚ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਸ਼ਾਮਲ ਕੀਤੇ ਹਨ। ਇਸ ਤੋਂ ਇਲਾਵਾ ਰਾਘਵ ਚੱਢਾ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਅਮਨ ਅਰੋੜਾ ਦੇ ਨਾਂ ਵੀ ਇਸ ਸੂਚੀ 'ਚ ਹਨ। ਇਸ ਦੇ ਨਾਲ ਹੀ ਗੁਜਰਾਤ ਚੋਣਾਂ ਦੇ ਸਟਾਰ ਪ੍ਰਚਾਰਕਾਂ ਵਿਚ ਇਸੂਦਨ ਗੜਵੀ, ਹੇਮੰਤ ਖਾਵਾ, ਸੁਧੀਰ ਵਾਘਾਨੀ, ਅਲਪੇਸ਼ ਕਥੀਰੀਆ, ਰਾਜੂਭਾਈ ਸੋਲੰਕੀ, ਜਗਮਾਲਭਾਈ ਵਾਲਾ, ਕੈਲਾਸ਼ ਗੜ੍ਹਵੀ, ਡਾਕਟਰ ਰਮੇਸ਼ ਪਟੇਲ, ਪ੍ਰਵੀਨ ਰਾਮ, ਪੰਕਜ ਪਟੇਲ ਦੇ ਨਾਂ ਸ਼ਾਮਲ ਹਨ।

ਦੱਸ ਦੇਈਏ ਕਿ ਗੁਜਰਾਤ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੰਡੀਆ ਅਲਾਇੰਸ ਦੇ ਤਹਿਤ ਇਕੱਠੇ ਚੋਣ ਲੜ ਰਹੇ ਹਨ। ਸੀਟ ਸ਼ੇਅਰਿੰਗ ਫਾਰਮੂਲੇ ਤਹਿਤ ਆਮ ਆਦਮੀ ਪਾਰਟੀ ਗੁਜਰਾਤ ਦੀਆਂ ਭਰੂਚ ਅਤੇ ਭਾਵਨਗਰ ਸੀਟਾਂ ਤੋਂ ਚੋਣ ਲੜ ਰਹੀ ਹੈ। ਚਿਤਰਾ ਵਸਾਵਾ ਨੂੰ ਭਰੂਚ ਸੀਟ ਤੋਂ ਅਤੇ ਉਮੇਸ਼ ਭਾਈ ਮਕਵਾਨਾ ਨੂੰ ਭਾਵਨਗਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

 (For more Punjabi news apart from AAP names Arvind Kejriwal, Manish Sisodia as star campaigners for Gujarat, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement