ਖ਼ਬਰਾਂ |

ਤਾਜ਼ਾ |

Delhi Fire News: ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਚ ਅੱਗ ਲੱਗਣ ਕਾਰਨ ਮਚਿਆ ਹੜਕੰਪ; ਕੋਈ ਜਾਨੀ ਨੁਕਸਾਨ ਨਹੀਂ
Published : Apr 16, 2024, 1:44 pm IST
Updated : Apr 16, 2024, 3:00 pm IST
SHARE ARTICLE
Image: For representation purpose only.
Image: For representation purpose only.

ਅੱਗ ਲੱਗਣ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਮਾਰਤ ਵਿਚ ਮੌਜੂਦ ਨਹੀਂ ਸਨ

Delhi Fire News: ਦਿੱਲੀ 'ਚ ਕੇਂਦਰੀ ਸਕੱਤਰੇਤ ਦੇ ਉੱਤਰੀ ਬਲਾਕ 'ਚ ਸਥਿਤ ਗ੍ਰਹਿ ਮੰਤਰਾਲੇ (MHA) ਦੇ ਦਫਤਰ ਦੀ ਦੂਜੀ ਮੰਜ਼ਿਲ 'ਤੇ ਮੰਗਲਵਾਰ ਨੂੰ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦਸਿਆ ਕਿ ਅੱਗ ਲੱਗਣ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਸਵੇਰੇ 9:35 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ। ਡੀਐਫਐਸ ਦੇ ਅਨੁਸਾਰ, ਗ੍ਰਹਿ ਮੰਤਰਾਲੇ ਦੇ ਦਫ਼ਤਰ ਦੇ ਆਈਸੀ ਡਿਵੀਜ਼ਨ ਵਿਚ ਦੂਜੀ ਮੰਜ਼ਿਲ 'ਤੇ ਸਵੇਰੇ 9.20 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰਫਾਈਟਰਜ਼ ਨੇ 9.35 ਵਜੇ ਅੱਗ 'ਤੇ ਕਾਬੂ ਪਾਇਆ।

ਅਧਿਕਾਰੀ ਨੇ ਦਸਿਆ ਕਿ ਜ਼ੀਰੋਕਸ ਮਸ਼ੀਨ, ਕੁੱਝ ਕੰਪਿਊਟਰ ਅਤੇ ਕੁੱਝ ਦਸਤਾਵੇਜ਼ਾਂ ਨੂੰ ਅੱਗ ਲੱਗ ਗਈ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਧਿਕਾਰੀ ਨੇ ਦਸਿਆ ਕਿ ਅੱਗ ਲੱਗਣ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਮਾਰਤ ਵਿਚ ਮੌਜੂਦ ਨਹੀਂ ਸਨ ਪਰ ਕਈ ਸੀਨੀਅਰ ਅਧਿਕਾਰੀ ਉੱਥੇ ਮੌਜੂਦ ਸਨ।

(For more Punjabi news apart from Delhi: Fire Erupts in North Block of Ministry of Home Affairs, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement