
ਆਪ ਅੱਜ ਸ਼ਾਮ ਤੱਕ ਗੁਜਰਾਤ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਕਰ ਦੇਵੇਗੀ ਜਾਰੀ
Sunita Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਗੁਜਰਾਤ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਸਕਦੀ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਅੱਜ ਸ਼ਾਮ ਤੱਕ ਗੁਜਰਾਤ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦੇਵੇਗੀ।
ਇਸ ਵਿੱਚ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਆਉਣ ਦੀ ਸੰਭਾਵਨਾ ਹੈ। ਦਰਅਸਲ ਹਾਲ ਹੀ 'ਚ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਸੀ। ਇਸ ਵਿੱਚ ਸੁਨੀਤਾ ਕੇਜਰੀਵਾਲ ਦੀ ਭੂਮਿਕਾ ਵੀ ਬਹੁਤ ਅਹਿਮ ਸੀ।