
ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ ਲੌਕਡਾਊਨ ਲਾਗੂ ਕੀਤਾ ਹੋਇਆ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ ਲੌਕਡਾਊਨ ਲਾਗੂ ਕੀਤਾ ਹੋਇਆ ਹੈ। ਸਰਕਾਰ ਵੱਲੋਂ ਲੋਕਾਂ ਨੂੰ ਲੌਕਡਾਊਨ ਅਤੇ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਦੌਰਾਨ ਕਈ ਤਰ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ।
Photo
ਹਾਲਾਂਕਿ ਕਈ ਪੁਰਾਣੇ ਵੀਡੀਓ ਵੀ ਸ਼ੇਅਰ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਵਾਇਰਲ ਕਰ ਕੇ ਸਮਾਜ ਦੇ ਕਿਸੇ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਵੀ ਕੁਝ ਅਜਿਹਾ ਹੀ ਕੀਤਾ ਹੈ। ਦਰਅਸਲ ਪੱਛਮੀ ਦਿੱਲੀ ਤੋਂ ਭਾਜਪਾ ਸੰਸਦ ਪ੍ਰਵੇਸ਼ ਵਰਮਾ ਨੇ ਵੀਰਵਾਰ ਨੂੰ ਟਵਿਟਰ 'ਤੇ ਇਕ ਵੀਡੀਓ ਸ਼ੇਅਰ ਕੀਤੀ।
Photo
ਇਸ ਵੀਡੀਓ ਵਿਚ ਮੁਸਲਿਮ ਭਾਰੀ ਗਿਣਤੀ ਵਿਚ ਇਕੱਠੇ ਨਮਾਜ਼ ਅਦਾ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਨਾਲ ਕੈਪਸ਼ਨ ਵਿਚ ਲਿਖਿਆ ਹੈ, 'ਕੋਈ ਵੀ ਧਰਮ ਕੋਰੋਨਾ ਵਾਇਰਸ ਦੇ ਚਲਦਿਆਂ ਇਹਨਾਂ ਹਰਕਤਾਂ ਦੀ ਇਜਾਜ਼ਤ ਨਹੀਂ ਦਿੰਦਾ ਹੈ?
Parvesh Verma
ਲੌਕਡਾਊਨ ਅਤੇ ਸਮਾਜਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕੇਜਰੀਵਾਲ ਜਿਨ੍ਹਾਂ ਮੌਲਵੀਆਂ ਦੀਆਂ ਤਨਖ਼ਾਹਾਂ ਵਧਾ ਰਹੇ ਸੀ, ਉਹਨਾਂ ਦੀਆਂ ਤਨਖ਼ਾਹਾਂ ਕੱਟ ਦਿਓ, ਇਹ ਹਰਕਤਾਂ ਅਪਣੇ ਆਪ ਰੁਕ ਜਾਣਗੀਆਂ ਜਾਂ ਤੁਸੀਂ ਦਿੱਲੀ ਨੂੰ ਨਸ਼ਟ ਕਰਨ ਦੀ ਕਸਮ ਖਾ ਲਈ ਹੈ?
Photo
ਭਾਜਪਾ ਆਗੂ ਦੇ ਇਸ ਟਵੀਟ 'ਤੇ ਦਿੱਲੀ ਪੁਲਿਸ ਨੇ ਕਰਾਰਾ ਜਵਾਬ ਦਿੱਤਾ ਹੈ। ਪੂਰਬੀ ਦਿੱਲੀ ਦੇ ਡੀਸੀਪੀ ਨੇ ਪ੍ਰਵੇਸ਼ ਵਰਮਾ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਗਲਤ ਦੱਸਦੇ ਹੋਏ ਲਿਖਿਆ, 'ਇਹ ਪੂਰੀ ਤਰ੍ਹਾਂ ਗਲਤ ਹੈ। ਇਕ ਪੁਰਾਣੇ ਵੀਡੀਓ ਨੂੰ ਅਫ਼ਵਾਹ ਫੈਲਾਉਣ ਲਈ ਵਰਤਿਆ ਜਾ ਰਿਹਾ ਹੈ।
Photo
ਕ੍ਰਿਪਾ ਕਰਕੇ ਪੋਸਟ ਕਰਨ ਅਤੇ ਅਫਵਾਹ ਫੈਲਾਉਣ ਤੋਂ ਪਹਿਲਾਂ ਵੈਰੀਫਾਈ ਕਰ ਲਵੋ'। ਹਾਲਾਂਕਿ ਉਹਨਾਂ ਨੇ ਕੁਝ ਸਮੇਂ ਬਾਅਦ ਇਸ ਟਵੀਟ ਨੂੰ ਡਿਲੀਟ ਕਰ ਦਿੱਤਾ। ਇਸ ਤੋਂ ਇਲਾਵਾ ਪੁਲਿਸ ਨੇ ਵੀਡੀਓ ਸ਼ੇਅਰ ਕਰਨ ਵਾਲੇ ਹੋਰ ਲੋਕਾਂ ਨੂੰ ਦੀ ਵੀ ਕਲਾਸ ਲਗਾਈ ਹੈ।