ਔਰਈਆ ਹਾਦਸੇ 'ਤੇ PM Modi ਨੇ ਜਤਾਇਆ ਦੁੱਖ, ਕਿਹਾ-ਸਰਕਾਰ ਰਾਹਤ ਕਾਰਜ ਵਿਚ ਜੁਟੀ
Published : May 16, 2020, 11:40 am IST
Updated : May 16, 2020, 11:40 am IST
SHARE ARTICLE
Photo
Photo

ਸ਼ਨੀਵਾਰ ਸਵੇਰੇ ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ 'ਚ ਇਕ ਭਿਆਨਕ ਸੜਕ ਹਾਦਸਾ ਸਾਹਮਣੇ ਆਇਆ ਹੈ।

ਨਵੀਂ ਦਿੱਲੀ: ਸ਼ਨੀਵਾਰ ਸਵੇਰੇ ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ 'ਚ ਇਕ ਭਿਆਨਕ ਸੜਕ ਹਾਦਸਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 24 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 35 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਮਜ਼ਦੂਰ ਫਰੀਦਾਬਾਦ ਤੋਂ ਗੋਰਖਪੁਰ ਜਾ ਰਹੇ ਸਨ।

PhotoPhoto

ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟਾਇਆ ਹੈ। 24 ਮਜ਼ਦੂਰਾਂ ਦੀ ਮੌਤ 'ਤੇ ਟਵੀਟ ਕਰ ਕੇ ਪੀਐਮ ਮੋਦੀ ਨੇ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਔਰਈਆ ਵਿਚ ਸੜਕ ਹਾਦਸੇ ਦੀ ਘਟਨਾ ਬੇਹੱਦ ਦੁਖਦਾਈ ਹੈ। ਉਹਨਾਂ ਨੇ ਟਵੀਟ ਕੀਤਾ, 'ਸਰਕਾਰ ਰਾਹਤ ਕਾਰਜਾਂ ਵਿਚ ਜੁਟੀ ਹੋਈ ਹੈ। ਮੈਂ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਨਾਲ ਹੀ ਜ਼ਖਮੀਆਂ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ'।

PhotoPhoto

ਹਾਦਸੇ ਦੀ ਸੂਚਨਾ ਮਿਲਣ 'ਤੇ ਡੀਐਮ ਅਤੇ ਐਸਪੀ ਸਮੇਤ ਕਈ ਥਾਣਿਆਂ ਦੀ ਫੋਰਸ ਮੌਕੇ 'ਤੇ ਮੌਜੂਦ ਹੋ ਗਈ। ਡੀਐਮ ਅਨੁਸਾਰ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਔਰਈਆ ਦੇ ਸੀਐਮਓ ਨੇ 24 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਡੀਐਮ ਅਭਿਸ਼ੇਕ ਸਿੰਘ ਨੇ ਦੱਸਿਆ ਕਿ ਸੈਫਈ ਮੈਡੀਕਲ ਕਾਲਜ ਵਿਚ 15 ਵਿਅਕਤੀਆਂ ਨੂੰ ਦਾਖਲ ਕਰਵਾਇਆ ਗਿਆ ਹੈ।

PhotoPhoto

ਇਹ ਹਾਦਸਾ ਸ਼ਹਿਰ ਦੇ ਕੋਤਵਾਲੀ ਖੇਤਰ ਦੇ ਮਿਹੌਲੀ ਨੈਸ਼ਨਲ ਹਾਈਵੇ ਵਿਖੇ ਵਾਪਰਿਆ। ਘਟਨਾ ਦੀ ਖ਼ਬਰ ਮਿਲਦਿਆਂ ਦੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਯਾਨਾਥ ਨੇ ਨੋਟਿਸ ਲੈਂਦਿਆਂ, ਜਾਨ ਗਵਾਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Yogi AdityanathYogi Adityanath

ਇਸ ਦੇ ਨਾਲ ਹੀ ਉਹਨਾਂ ਨੇ ਕਮਿਸ਼ਨਰ ਅਤੇ ਆਈਜੀ ਕਾਨਪੁਰ ਨੂੰ ਘਟਨਾਸਥਲ ਦਾ ਦੌਰਾ ਕਰਨ ਅਤੇ ਕਾਰਨਾਂ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 2-2- ਲੱਖ ਰੁਪਏ ਅਤੇ ਜ਼ਖਮੀਆਂ ਦੇ ਪਰਿਵਾਰ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement