Priyanka Gandhi ਨੇ CM Yogi ਤੋਂ ਇਕ ਹਜ਼ਾਰ ਬੱਸਾਂ ਚਲਾਉਣ ਦੀ ਮੰਗੀ ਆਗਿਆ
Published : May 16, 2020, 6:07 pm IST
Updated : May 16, 2020, 6:07 pm IST
SHARE ARTICLE
priyanka gandhi wrote letter to cm yogi to run bus for laborers
priyanka gandhi wrote letter to cm yogi to run bus for laborers

ਦਰਜਨਾਂ ਮਜ਼ਦੂਰਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਅਤੇ ਕਈ...

ਨਵੀਂ ਦਿੱਲੀ. ਲਾਕਡਾਉਨ (Lockdown) ਦੇ ਚਲਦੇ ਇਕ ਵਾਰ ਫਿਰ ਕਾਂਗਰਸ ਦੀ ਸੀਨੀਅਰ ਪ੍ਰਿਯੰਕਾ ਗਾਂਧੀ (Priyanka Gandhi) ਨੇ ਮਜ਼ਦੂਰਾਂ ਦੇ ਸੰਬੰਧ ਵਿਚ ਯੁਪੀ ਦੇ ਸੀ.ਐੱਮ. ਯੋਗੀ ਆਦਿੱਤਿਆਨਾਥ (CM Yogi Adityanath) ਦਾ ਇਕ ਪੱਤਰ ਲਿਖਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਲੱਖਾਂ ਮਜ਼ਦੂਰ ਆਪਣੇ ਘਰ ਵਾਪਸ ਜਾ ਰਹੇ ਹਨ। ਪਰੰਤੂ ਉਹਨਾਂ ਦੇ ਘਰੇਲੂ ਵਾਪਸੀ ਲਈ ਕੋਈ ਵੀ ਇੰਤਜ਼ਮ ਨਹੀਂ ਨਹੀਂ ਕੀਤਾ ਗਿਆ।

Yogi AdetayaYogi Adityanath

ਦਰਜਨਾਂ ਮਜ਼ਦੂਰਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਅਤੇ ਕਈ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਕੇ ਮਰ ਗਏ ਹਨ। ਇਹ ਲੋਕ ਮਜ਼ਬੂਰੀ ਵਿਚ ਹੀ ਪੈਦਲ ਘਰਾਂ ਨੂੰ ਵਾਪਸ ਜਾ ਰਹੇ ਹਨ ਜੋ ਕਿ ਬਹੁਤ ਹੀ ਦੁੱਖਦਾਈ ਹੈ। ਇਸ ਲਈ ਉਹਨਾਂ ਨੇ ਸੀਐਮ ਯੂਪੀ ਨੂੰ ਮੰਗ ਕੀਤੀ ਹੈ ਕਿ ਉਹ ਗਾਜ਼ੀਆਬਾਦ ਅਤੇ ਨੋਇਡਾ ਬਾਰਡਰ ਤੋਂ 500-500 ਬੱਸਾਂ ਚਲਾਉਣ ਦੀ ਆਗਿਆ ਦਿੱਤੀ ਜਾਵੇ। ਇਸ ਦਾ ਪੂਰਾ ਖਰਚ ਕਾਂਗਰਸ ਪਾਰਟੀ ਅਪਣੇ ਖਾਤੇ ਚੋਂ ਚੁੱਕੇਗੀ।

LabourLabour

ਉਹ ਅਪਣੇ ਰਾਸ਼ਟਨਿਰਮਾਤਾ ਮਜ਼ਦੂਰ ਨੂੰ ਇਸ ਹਾਲ ਵਿਚ ਨਹੀਂ ਛੱਡ ਸਕਦੇ। ਲਾਕਡਾਊਨ ਵਿਚ ਵੱਖ-ਵੱਖ ਰਾਜਾਂ ਵਿਚ ਫਸੇ ਮਜ਼ਦੂਰ ਸੜਕ ਦੇ ਰਸਤੇ ਘਰ ਵਾਪਸ ਜਾ ਰਹੇ ਹਨ। ਪਰ ਇਸ ਚਲਦੇ ਸੜਕ ਹਾਦਸਿਆਂ ਦੀਆਂ ਖਬਰਾਂ ਨੇ ਸਾਰਿਆਂ ਦਾ ਦਿਲ ਦਿਹਲਾ ਕੇ ਰੱਖ ਦਿੱਤਾ ਹੈ।

LabourLabour

ਬੀਤੇ ਦਿਨਾਂ ਵਿਚ ਮੱਧ ਪ੍ਰਦੇਸ਼ ਦੇ ਗੁਨਾ ਵਿਚ ਸੜਕ ਦੁਰਘਟਨਾਵਾਂ ਵਿਚ 9 ਮਜ਼ਦੂਰਾਂ ਦੀ ਮੌਤ ਤੋਂ ਬਾਅਦ ਹੁਣ ਯੂਪੀ ਦੇ ਔਰਈਆ ਵਿਚ ਸ਼ਨੀਵਾਰ ਦੀ ਸਵੇਰ ਭਿਆਨਕ ਸੜਕ ਹਾਦਸਾ ਸਾਹਮਣੇ ਆਇਆ ਹੈ। ਔਰਈਆ ਵਿਚ ਫਰੀਦਾਬਾਦ ਤੋਂ 81 ਮਜ਼ਦੂਰਾਂ ਨੂੰ ਲੈ ਕੇ ਆ ਰਹੇ ਖੜ੍ਹੇ ਟ੍ਰਾਲੇ ਵਿਚ ਡੀਸੀਐਮ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 24 ਮਜ਼ਦੂਰਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ 35 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। 

PhotoPhoto

ਇਸ ਹਾਦਸੇ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਸੀਐਮ ਯੋਗੀ ਨੂੰ ਬੱਸਾਂ ਚਲਾਉਣ ਸਬੰਧੀ ਖਤ ਲਿਖਿਆ। ਔਰਈਆ ਵਿੱਚ ਹੋਏ ਸੜਕ ਹਾਦਸੇ ਤੋਂ ਬਾਅਦ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਨੇ ਮਹੱਤਵਪੂਰਨ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ ਵਾਹਨ ਮਾਲਕਾਂ ਅਤੇ ਡਰਾਈਵਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਜੋ ਟਰੱਕਾਂ ਅਤੇ ਗੈਰ-ਯਾਤਰੀ ਵਾਹਨਾਂ ਤੋਂ ਮਜ਼ਦੂਰਾਂ ਨੂੰ ਰੋਕਦੇ ਹਨ।

Priyanka GandhiPriyanka Gandhi

ਨਾਲ ਹੀ ਅਜਿਹੇ ਵਾਹਨਾਂ ਨੂੰ ਤੁਰੰਤ ਕਾਬੂ ਕੀਤਾ ਜਾਣਾ ਚਾਹੀਦਾ ਹੈ। ਮਜ਼ਦੂਰਾਂ ਅਤੇ ਕਾਮਿਆਂ ਨੂੰ ਬੱਸਾਂ ਰਾਹੀਂ ਉਨ੍ਹਾਂ ਦੇ ਗ੍ਰਹਿ ਵਿਖੇ ਭੇਜ ਕੇ ਭੋਜਨ ਅਤੇ ਪਾਣੀ ਭੇਜਣ ਦਾ ਸਿਸਟਮ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਦੇ ਆਦੇਸ਼ 'ਤੇ ਔਰਈਆ ਹਾਦਸੇ ਲਈ ਜ਼ਿੰਮੇਵਾਰ ਟਰੱਕ ਮਾਲਕਾਂ ਅਤੇ ਡਰਾਈਵਰਾਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਟਰੱਕਾਂ ਨੂੰ ਸੀਜ਼ ਕਰ ਦਿੱਤਾ ਗਿਆ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement