ਭਾਰਤ ’ਚ 24 ਘੰਟਿਆਂ ’ਚ 3.11 ਲੱਖ ਨਵੇਂ ਮਾਮਲੇ
Published : May 16, 2021, 10:04 am IST
Updated : May 16, 2021, 10:04 am IST
SHARE ARTICLE
Corona Case
Corona Case

ਚਾਰ ਹਜ਼ਾਰ ਤੋਂ ਵੱਧ ਲੋਕਾਂ ਦੀਆਂ ਹੋਈਆਂ ਮੌਤਾਂ

ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਕ ਦਿਨ ’ਚ  3,11,170 ਲੋਕਾਂ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲੇ ਵੱਧ ਕੇ  2,46,84,077 ਹੋ ਗਏ ਹਨ, ਜਦਕਿ  4,077 ਹੋਰ ਮਰੀਜ਼ਾਂ ਦੀ ਮੌਤ ਹੋ ਗਈ।

ਜਿਸ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵੱਧ ਕੇ 2,70,284 ਹੋ ਗਿਆ ਹੈ। ਅੰਕੜਿਆਂ ਮੁਤਾਬਕ ਕੋਰੋਨਾ ਲਾਗ ਤੋਂ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 2,07,95,335 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਕੋਵਿਡ-19 ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਡਿੱਗ ਕੇ 36,18,458 ਹੋ ਗਈ, ਜੋਰਾਹਤ ਦੀ ਖ਼ਬਰ ਇਹ ਵੀ ਹੈ ਕਿ ਇਕ ਦਿਨ ਵਿਚ 3,62,437 ਲੋਕ ਸਿਹਤਯਾਬ ਵੀ ਹੋਏ ਹਨ।

Corona CaseCorona Case

ਭਾਰਤ ਨੇ 4 ਮਈ ਨੂੰ ਗੰਭੀਰ ਸਥਿਤੀ ’ਤੇ ਪਹੁੰਚਦੇ ਹੋਏ 2 ਕਰੋੜ ਮਾਮਲਿਆਂ ਦਾ ਅੰਕੜਾ ਪਾਰ ਕਰ ਲਿਆ ਸੀ। ਭਾਰਤੀ ਮੈਡੀਕਲ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 14 ਮਈ ਤਕ 31,30,17,193 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

corona viruscorona virus

ਜਿਸ ’ਚੋਂ 6,93,093 ਨਮੂਨਿਆਂ ਦੀ ਜਾਂਚ ਬੀਤੇ ਸ਼ੁਕਰਵਾਰ ਨੂੰ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਹੁਣ ਤਕ 18,22,20,164 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।  

corona casecorona case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement