ਕਾਂਗਰਸ ਸੰਸਦ ਮੈਂਬਰ ਰਾਜੀਵ ਸਾਤਵ ਦਾ ਦਿਹਾਂਤ
Published : May 16, 2021, 12:07 pm IST
Updated : May 16, 2021, 12:07 pm IST
SHARE ARTICLE
Rajiv Satav
Rajiv Satav

ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਨਵੇਂ ਵਾਇਰਲ ਦਾ ਸ਼ਿਕਾਰ ਹੋ ਗਏ ਸਨ ਸਾਤਵ

ਪੁਣੇ - ਕਾਂਗਰਸ ਸੰਸਦ ਮੈਂਬਰ ਰਾਜੀਵ ਸਾਤਵ ਦਾ ਐਤਵਾਰ ਨੂੰ ਪੁਣੇ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਿਹਾਂਤ ਹੋ ਗਿਆ। ਇਹ ਜਾਣਕਾਰੀ ਹਸਪਤਾਲ ਦੇ ਸੂਤਰਾਂ ਨੇ ਸਾਂਝੀ ਕੀਤੀ ਹੈ। ਕੁਝ ਦਿਨ ਪਹਿਲਾਂ ਹੀ ਉਹ ਕੋਰੋਨਾ ਤੋਂ ਠੀਕ ਹੋਏ ਸਨ। 46 ਸਾਲਾ ਸਾਤਵ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿਚ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਸਾਤਵ ਦੀ ਕੋਰੋਨਾ ਰਿਪੋਰਟ 22 ਅਪ੍ਰੈਲ ਨੂੰ ਪਾਜ਼ੀਟਿਵ ਆਈ ਸੀ। ਸਾਤਵ ਨੂੰ ਬਾਅਦ ਵਿਚ ਇਕ ਨਵਾਂ ਵਾਇਰਲ ਇਨਫੈਕਸ਼ਨ ਹੋ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ।

 

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਜੀਵ ਸਾਤਵ ਦੇ ਦਿਹਾਂਤ ’ਤੇ ਦੁੱਖ਼ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਮੈਨੂੰ ਆਪਣੇ ਦੋਸਤ ਰਾਜੀਵ ਸਾਤਵ ਨੂੰ ਗੁਆ ਦੇਣ ਦਾ ਦੁੱਖ ਹੈ। ਉਹ ਵਿਸ਼ਾਲ ਸਮਰੱਥਾ ਵਾਲੇ ਨੇਤਾ ਸਨ, ਜਿਨ੍ਹਾਂ ਨੇ ਕਾਂਗਰਸ ਦੇ ਆਦਰਸ਼ਾਂ ਨੂੰ ਮੂਰਤ ਰੂਪ ਦਿੱਤਾ ਸੀ। ਇਹ ਸਾਡੇ ਸਾਰਿਆਂ ਲਈ ਬਹੁਤ ਵੱਡਾ ਘਾਟਾ ਹੈ।

Photo

ਕਾਂਗਰਸ ਬੁਲਾਰੇ ਰਣਦੀਪ ਸੂਰਜੇਵਾਲਾ ਦਾ ਟਵੀਟ 

Photo

ਨਰਿੰਦਰ ਮੋਦੀ ਨੇ ਵੀ ਕੀਤਾ ਦੁੱਖ ਦਾ ਪ੍ਰਗਟਾਵਾ 

Photo

ਸੋਨੀਆ ਗਾਂਧੀ ਦਾ ਟਵੀਟ 

Photo

 

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement