ਕਣਕ ਦੀ ਬਰਾਮਦ 'ਤੇ ਪਾਬੰਦੀ: ਖੁਰਾਕ ਸੁਰੱਖਿਆ ਨੂੰ ਸਮਝਦੇ ਹੋਏ ਸਰਕਾਰ ਨੇ ਚੁੱਕਿਆ ਸਹੀ ਕਦਮ: ਦਵਿੰਦਰ ਸ਼ਰਮਾ 
Published : May 16, 2022, 11:11 am IST
Updated : May 16, 2022, 11:11 am IST
SHARE ARTICLE
Devinder Sharma
Devinder Sharma

ਭੋਜਨ ਸੁਰੱਖਿਆ ਦੀ ਜ਼ਰੂਰਤ ਅਤੇ ਆਟੇ ਦੀਆਂ ਕੀਮਤਾਂ 'ਚ ਵਾਧੇ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਸੀ।

 

ਨਵੀਂ ਦਿੱਲੀ - ਬੀਤੇ ਦਿਨੀਂ ਸਰਕਾਰ ਨੇ ਕਣਕ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ ਜਿਸ ਨੂੰ ਲੈ ਕੇ ਕਈ ਲੀਡਰਾਂ ਦੀ ਪ੍ਰਤੀਕਿਰਿਆ ਆ ਰਹੀ ਹੈ। ਇਸ ਦੇ ਮੱਦੇਨਜ਼ਰ ਖੇਤੀ ਮਾਹਿਰ ਦੇਵੇਂਦਰ ਸ਼ਰਮਾ ਨੇ ਵੀ ਅਪਣੀ ਪ੍ਰਤੀਕਿਰਿਆ ਦਿੱਤੀ ਹੈ ਤੇ ਉਹਨਾਂ ਨੇ ਸਰਕਾਰ ਦੇ ਇਸ ਫ਼ਸੈਲੇ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਈਟੀਸੀ ਕੰਪਨੀ ਨੇ ਕਿਹਾ ਸੀ ਕਿ ਇਸ ਸਾਲ ਅਸੀਂ 21 ਮਿਲੀਅਨ ਟਨ ਤੱਕ ਬਰਾਮਦ ਕਰ ਸਕਦੇ ਹਾਂ। ਫਿਰ ਉਸ ਤੋਂ ਬਾਅਦ ਅਸੀਂ ਦੇਖਿਆ ਕਿ ਵਣਜ ਮੰਤਰੀ ਨੇ ਕਿਹਾ ਕਿ 15 ਮਿਲੀਅਨ ਟਨ ਤੱਕ ਬਰਾਮਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਅਸੀਂ ਗਲਤ ਕਰਨ ਜਾ ਰਹੇ ਹਾਂ, ਕਿਉਂਕਿ ਦੇਸ਼ ਦੀ ਭੋਜਨ ਸੁਰੱਖਿਆ ਦੀ ਜ਼ਰੂਰਤ ਅਤੇ ਆਟੇ ਦੀਆਂ ਕੀਮਤਾਂ 'ਚ ਵਾਧੇ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਸੀ।

India restricts export of wheat wheat

ਦਵਿੰਦਰ ਸ਼ਰਮਾ ਨੇ ਕਿਹਾ ਕਿ ਦੁਨੀਆਂ ਭਰ ਵਿਚ ਕਣਕ ਦੀ ਕੀਮਤ ਵਿੱਚ ਪਿਛਲੇ ਸਾਲ ਦੇ ਮੁਕਾਬਲੇ 60 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਜਦੋਂ ਇਹ ਕੀਮਤ ਵਧੇਗੀ ਤਾਂ ਵਪਾਰ ਦਾ ਹਿੱਤ ਇਹ ਹੋਵੇਗਾ ਕਿ ਉਹ ਕਿੰਨਾ ਮੁਨਾਫ਼ਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਵਾਢੀ ਦਾ ਸੀਜ਼ਨ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਣਕ ਦਾ ਸੀਜ਼ਨ ਖ਼ਤਮ ਹੋ ਗਿਆ ਹੈ, ਕਿਸਾਨਾਂ ਨੂੰ ਜੋ ਮਿਲਣਾ ਚਾਹੀਦਾ ਸੀ, ਉਹ ਮਿਲ ਗਿਆ ਹੈ। 
ਖੇਤੀ ਮਾਹਿਰ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿਚ ਕਣਕ ਦੀ ਕੀਮਤ ਵਿਚ 9 ਫੀਸਦੀ ਵਾਧਾ ਹੋਇਆ ਹੈ, ਜਦੋਂ ਕਿ ਆਟੇ ਦੀ ਕੀਮਤ ਵਿਚ 42 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਤਾਂ ਸਾਨੂੰ ਵਿਸ਼ਵਾਸ ਹੈ ਕਿ ਇਸ ਨਾਲ ਆਟੇ ਦੀ ਕੀਮਤ ਸਥਿਰ ਹੋ ਜਾਵੇਗੀ।

Devinder Sharma Devinder Sharma

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਪਾਰ 'ਤੇ ਸਖ਼ਤੀ ਕਰਨੀ ਪਵੇਗੀ ਕਿਉਂਕਿ ਉਹ ਪ੍ਰਚੂਨ ਵਪਾਰ 'ਤੇ ਬਿਨਾਂ ਲਗਾਮ ਤੋਂ ਘੋੜੇ ਬਣ ਜਾਂਦੇ ਹਨ ਤੇ ਉਹ ਆਪਣੇ ਮਨ ਅਨੁਸਾਰ ਕੀਮਤ ਵਧਾ ਲੈਂਦੇ ਹਨ।  ਖੇਤੀ ਮਾਹਿਰ ਨੇ ਸਰਕਾਰ ਨੂੰ ਸੁਚੇਤ ਕਰਦਿਆਂ ਦੱਸਿਆ ਕਿ 2005 ਅਤੇ 2006 ਵਿਚ ਇੱਕ ਵੱਡੀ ਗਲਤੀ ਹੋਈ ਸੀ। ਉਨ੍ਹਾਂ ਕਿਹਾ ਕਿ ਜੋ ਗਲਤੀ ਅਸੀਂ ਕਣਕ ਸਬੰਧੀ ਕੀਤੀ ਹੈ, ਉਸ ਨੂੰ ਦੁਹਰਾਉਣਾ ਨਹੀਂ ਚਾਹੀਦਾ। ਉਸ ਸਮੇਂ ਸਰਕਾਰ ਨੇ ਪ੍ਰਾਈਵੇਟ ਵਪਾਰੀਆਂ ਨੂੰ ਕਿਹਾ ਸੀ ਕਿ ਤੁਸੀਂ ਕਿਸਾਨਾਂ ਤੋਂ ਸਿੱਧੀ ਕਣਕ ਖਰੀਦੋ। ਨਿੱਜੀ ਵਪਾਰ ਅਤੇ ਵੱਡੀਆਂ ਕੰਪਨੀਆਂ ਨੇ ਕਣਕ ਖਰੀਦੀ।

Devinder Sharma Devinder Sharma

ਨਤੀਜਾ ਇਹ ਨਿਕਲਿਆ ਜਦੋਂ ਸਰਕਾਰ ਨੇ ਵੱਡੀਆਂ ਪ੍ਰਾਈਵੇਟ ਕੰਪਨੀਆਂ ਨੂੰ ਨੈਸ਼ਨਲ ਫੂਡ ਸਕਿਓਰਿਟੀ ਲਈ ਕਣਕ ਦੱਸਣ ਲਈ ਕਿਹਾ ਤਾਂ ਉਨ੍ਹਾਂ ਨੇ ਦੱਸਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ 2005-2006 ਅਤੇ 2006-2007 ਵਿਚ ਭਾਰਤ ਨੇ 7.1 ਮਿਲੀਅਨ ਟਨ ਦਰਾਮਦ ਕੀਤੀ ਸੀ ਅਤੇ ਇਹ ਦਰਾਮਦ ਦੁੱਗਣੀ ਕੀਮਤ 'ਤੇ ਕੀਤੀ ਗਈ ਸੀ। ਆਓ ਉਹ ਗਲਤੀ ਦੁਬਾਰਾ ਨਾ ਦੁਹਰਾਈਏ, ਸਾਨੂੰ ਬਰਾਮਦ ਬੰਦ ਕਰਨੀ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖੁਰਾਕ ਸੁਰੱਖਿਆ ਨੂੰ ਸਮਝਦੇ ਹੋਏ ਸਰਕਾਰ ਨੇ ਸਹੀ ਕਦਮ ਚੁੱਕਿਆ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement