
ਸੂਬੇ ਦੇ ਵਾਤਾਵਰਣ ਮੰਤਰੀ ਮਾਨਸ ਰੰਜਨ ਭੂਈਆ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ ਅਤੇ ਧਮਾਕੇ ਵਿਚ ਜਾਨੀ ਨੁਕਸਾਨ 'ਤੇ ਦੁਖ਼ ਪ੍ਰਗਟ ਕੀਤਾ ਹੈ।
ਕੋਲਕਾਤਾ: ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਈਗਰਾ 'ਚ ਮੰਗਲਵਾਰ ਨੂੰ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਸੂਬੇ ਦੇ ਵਾਤਾਵਰਣ ਮੰਤਰੀ ਮਾਨਸ ਰੰਜਨ ਭੂਈਆ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ ਅਤੇ ਧਮਾਕੇ ਵਿਚ ਜਾਨੀ ਨੁਕਸਾਨ 'ਤੇ ਦੁਖ਼ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਰਾਹਤ ਦੀ ਖ਼ਬਰ! ਪੰਜਾਬ 'ਚ ਅਗਲੇ ਦੋ ਦਿਨ ਤਕ ਮੀਂਹ ਪੈਣ ਦੀ ਸੰਭਾਵਨਾ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤਾਂ ਨੂੰ ਰਾਹਤ ਦੇਣ ਲਈ ਕਦਮ ਚੁਕੇਗੀ। ਉਨ੍ਹਾਂ ਕਿਹਾ, ''ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਪਣੇ ਇਲਾਕੇ 'ਚ ਚੱਲ ਰਹੀ ਕਿਸੇ ਵੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ਬਾਰੇ ਸੂਚਿਤ ਕਰਨ... ਅਸੀਂ ਅਜਿਹੇ ਯੂਨਿਟਾਂ ਵਿਰੁਧ ਸਖ਼ਤ ਕਾਰਵਾਈ ਕਰਾਂਗੇ।''
ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਸਰਕਾਰੀ ਰਿਹਾਇਸ਼ ’ਤੇ ਆਇਆ ਧਮਕੀ ਭਰਿਆ ਫ਼ੋਨ
ਪੁਲਿਸ ਅਧਿਕਾਰੀ ਨੇ ਦਸਿਆ ਕਿ ਧਮਾਕਾ ‘ਇੰਨਾ ਜ਼ਬਰਦਸਤ ਸੀ’ ਕਿ ਜਿਸ ਘਰ ਵਿਚ ਇਹ ਫੈਕਟਰੀ ਚੱਲ ਰਹੀ ਸੀ, ਉਹ ਵੀ ਢਹਿ ਗਿਆ। ਅਧਿਕਾਰੀਆਂ ਨੇ ਪਹਿਲਾਂ ਮਰਨ ਵਾਲਿਆਂ ਦੀ ਗਿਣਤੀ ਤਿੰਨ ਦੱਸੀ ਸੀ, ਪਰ ਹੁਣ ਮਰਨ ਵਾਲਿਆਂ ਦੀ ਗਿਣਤੀ ਵੱਧ ਗਈ ਕਿਉਂਕਿ ਹੋਰ ਲੋਕ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ
ਪੁਲਿਸ ਅਧਿਕਾਰੀ ਨੇ ਕਿਹਾ, "ਇਹ (ਧਮਾਕਾ) ਇਕ ਘਰ ਦੇ ਅੰਦਰ ਹੋਇਆ ਜਿਥੇ ਇਕ ਪਟਾਕੇ ਬਣਾਉਣ ਵਾਲੀ ਫੈਕਟਰੀ ਚੱਲ ਰਹੀ ਸੀ।" ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।” ਪਿੰਡ ਵਾਸੀਆਂ ਨੇ ਸਮਾਚਾਰ ਏਜੰਸੀ ਨੂੰ ਦਸਿਆ ਕਿ ਪੂਰਾ ਘਰ “ਯੁੱਧ ਖੇਤਰ” ਵਰਗਾ ਲੱਗ ਰਿਹਾ ਸੀ।