Indore Road Accident : ਇੰਦੌਰ 'ਚ ਡੰਪਰ ਨਾਲ ਕਾਰ ਦੀ ਟੱਕਰ ’ਚ 8 ਲੋਕਾਂ ਦੀ ਮੌਤ

By : BALJINDERK

Published : May 16, 2024, 4:15 pm IST
Updated : May 16, 2024, 4:16 pm IST
SHARE ARTICLE
 Indore Road Accident
Indore Road Accident

Indore Road Accident : ਕਾਰ ਸੁਤੰਲਨ ਗੁਆ ਕੇ ਬੇਟਮਾ ਨੇੜੇ ਸੜਕ ਕਿਨਾਰੇ ਖੜ੍ਹੇ ਰੇਤ ਦੇ ਡੰਪਰ ਜਾ ਵੱਜੀ

 Indore Road Accident : ਮੱਧ ਪ੍ਰਦੇਸ਼ ਦੇ ਇੰਦੌਰ ਦੇ ਬੇਟਮਾ ਨੇੜੇ ਚਾਰ ਮਾਰਗੀ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ’ਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਸਯੂਵੀ ਕਾਰ ਰੋਡ ’ਤੇ ਖੜ੍ਹੇ ਰੇਤ ਦੇ ਡੰਪਰ ਨਾਲ ਟਕਰਾ ਗਈ। ਕਾਰ 'ਚ 9 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 8 ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ ਇੱਕ ਔਰਤ ਵੀ ਸ਼ਾਮਲ ਹੈ। ਇਸ ਮੌਕੇ ਡੀਐਸਪੀ ਦਿਹਾਤੀ ਉਮਾਕਾਂਤ ਚੌਧਰੀ ਨੇ ਕਿਹਾ, "ਸਾਨੂੰ ਪੀਐਸ ਬੇਤਵਾ ਸੀਮਾ ’ਚ ਇੰਦੌਰ-ਅਹਿਮਦਾਬਾਦ ਹਾਈਵੇਅ 'ਤੇ ਇੱਕ ਕਾਰ ਹਾਦਸੇ ਦੀ ਸੂਚਨਾ ਮਿਲੀ ਸੀ। ਇੱਕ ਬੋਲੈਰੋ ਐਸਯੂਵੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਅਤੇ ਕਾਰ ’ਚ ਸਵਾਰ 9 ਵਿੱਚੋਂ 8 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਲੋਕ ਗੁਨਾ ਵੱਲ ਜਾ ਰਹੇ ਸੀ। ਹਾਦਸੇ 'ਚ ਇੱਕ ਪੁਲਿਸ ਕਾਂਸਟੇਬਲ ਦੀ ਵੀ ਮੌਤ ਹੋ ਗਈ, ਮੌਕੇ 'ਤੇ ਮੌਜੂਦ ਲੋਕਾਂ ਨੇ ਲਾਸ਼ਾਂ ਨੂੰ ਇੰਦੌਰ ਹਸਪਤਾਲ ਭੇਜ ਦਿੱਤਾ ਹੈ। ਉਮਾਕਾਂਤ ਚੌਧਰੀ ਨੇ ਦੱਸਿਆ ਕਿ ਬੋਲੈਰੋ ਨੂੰ ਗੁਨਾ 'ਚ ਤਾਇਨਾਤ ਇਕ ਪੁਲਿਸ ਕਾਂਸਟੇਬਲ ਅਤੇ ਸ਼ਿਵਪੁਰੀ ਵਾਸੀ ਚਲਾ ਰਿਹਾ ਸੀ।

ਇਹ ਵੀ ਪੜੋ:America News : ਅਮਰੀਕਾ ’ਚ ਡੇਢ ਮਿਲੀਅਨ ਡਾਲਰ ਦੀ ਧੋਖਾਧੜੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ 

ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਸੁਪਰਡੈਂਟ (ਏਐਸਪੀ) ਰੁਪੇਸ਼ ਕੁਮਾਰ ਦਿਵੇਦੀ ਨੇ ਦੱਸਿਆ ਕਿ ਇੰਦੌਰ-ਅਹਿਮਦਾਬਾਦ ਰਾਸ਼ਟਰੀ ਰਾਜਮਾਰਗ 'ਤੇ ਘਾਟਬੀਲੋਡ ਨੇੜੇ ਇੱਕ ਕਾਰ ਦੀ ਇੱਕ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਉਨ੍ਹਾਂ ਕਿਹਾ, ''ਹਾਦਸੇ 'ਚ ਹੁਣ ਤੱਕ 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਇਸ ਮੌਕੇ ਏਐਸਪੀ ਨੇ ਦੱਸਿਆ ਕਿ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਨੂੰ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ 8 ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਜਿਸ ਵਾਹਨ ਨਾਲ ਕਾਰ ਦੀ ਟੱਕਰ ਹੋਈ ਹੈ, ਉਹ ਮੌਕੇ 'ਤੇ ਮੌਜੂਦ ਨਹੀਂ ਹੈ। ਰੁਪੇਸ਼ ਕੁਮਾਰ ਦਿਵੇਦੀ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਇਸ ਅਣਪਛਾਤੇ ਵਾਹਨ ਦਾ ਡਰਾਈਵਰ ਹਾਦਸੇ ਤੋਂ ਬਾਅਦ ਵਾਹਨ ਸਮੇਤ ਫ਼ਰਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Chandigarh News : ਚੰਡੀਗੜ੍ਹ ’ਚ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਦੇ ਪਿੱਛੇ ਲਗਾਏ ਜਾਣਗੇ ਪਲਾਸਟਿਕ ਥੈਲੇ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਸਿਓਨੀ ਜ਼ਿਲ੍ਹੇ 'ਚ ਬਰਾਤੀਆਂ ਨਾਲ ਭਰਿਆ ਇਕ ਵਾਹਨ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਪਲਟ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਲਾੜਾ-ਲਾੜੀ ਸਮੇਤ ਪੰਜ ਜ਼ਖ਼ਮੀ ਹੋ ਗਏ।

(For more news apart from collision between car and dumper 8 people died in Indore News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement