Pharmaceutical Department : ਸ਼ੂਗਰ, ਦਿਲ ਅਤੇ ਲੀਵਰ ਵਰਗੀਆਂ ਬਿਮਾਰੀਆਂ ਲਈ 41 ਦਵਾਈਆਂ ਦੀਆਂ ਕੀਮਤਾਂ ਘਟਾਈਆਂ
Published : May 16, 2024, 6:58 pm IST
Updated : May 16, 2024, 6:58 pm IST
SHARE ARTICLE
medicine prices
medicine prices

ਕਈ ਹਸਪਤਾਲ ਮਨਮਰਜ਼ੀ ਦੇ ਰੇਟ ਵੇਚ ਰਹੇ ਸੀ ਦਵਾਈਆਂ

Pharmaceutical Department : ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਵੱਡਾ ਫੈਸਲਾ ਲਿਆ ਹੈ। ਜਿਸ ਤਹਿਤ 41 ਬਿਮਾਰੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ਘਟਾਈਆਂ ਜਾਣਗੀਆਂ। ਸ਼ੂਗਰ, ਦਿਲ ਅਤੇ ਲੀਵਰ ਨਾਲ ਜੁੜੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਇਲਾਜ 'ਤੇ ਜ਼ਿਆਦਾ ਪੈਸਾ ਖਰਚ ਨਹੀਂ ਕਰਨਾ ਪਵੇਗਾ। 

ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ 6 ਬਿਮਾਰੀਆਂ ਲਈ ਫਾਰਮੂਲੇ ਦੀਆਂ ਕੀਮਤਾਂ ਵੀ ਤੈਅ ਕੀਤੀਆਂ ਹਨ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੋਕਾਂ ਲਈ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। ਦਿਲ ਅਤੇ ਦੂਸਰੀਆਂ ਬਿਮਾਰੀਆਂ ਨੂੰ ਲੈ ਕੇ ਪਹਿਲੇ ਵੀ ਮੰਗ ਉਠਦੀ ਰਹੀ ਹੈ ਕਿ ਇਨ੍ਹਾਂ ਦਵਾਈਆਂ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ। ਇੱਕੋ ਸ਼ਹਿਰ ਦੇ ਕਈ ਹਸਪਤਾਲਾਂ ਵਿੱਚ ਮਨਮਾਨੇ ਭਾਅ ਵਸੂਲਣ ਦੀਆਂ ਖ਼ਬਰਾਂ ਵੀ ਆਈਆਂ ਸਨ।

ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐੱਨ.ਪੀ.ਪੀ.ਏ.) ਅਤੇ ਫਾਰਮਾਸਿਊਟੀਕਲ ਵਿਭਾਗ ਵੱਲੋਂ ਇਸ ਫੈਸਲੇ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਐਂਟੀਬਾਇਓਟਿਕਸ, ਮਲਟੀਵਿਟਾਮਿਨ ਅਤੇ ਐਂਟੀਸਾਈਡ ਨਾਲ ਸਬੰਧਤ ਦਵਾਈਆਂ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਲਿਆ ਗਿਆ ਹੈ। 

ਫੈਸਲੇ ਅਨੁਸਾਰ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਸਟਾਕਿਸਟਾਂ ਅਤੇ ਡੀਲਰਾਂ ਨੂੰ ਦਵਾਈਆਂ ਦੀਆਂ ਘਟਾਈਆਂ ਕੀਮਤਾਂ ਬਾਰੇ ਤੁਰੰਤ ਸੂਚਿਤ ਕਰਨ। NPPA ਦੀ 143ਵੀਂ ਮੀਟਿੰਗ ਆਯੋਜਿਤ ਕੀਤੀ ਗਈ ਸੀ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

ਭਾਰਤ ਵਿੱਚ 10 ਕਰੋੜ ਲੋਕ ਸ਼ੂਗਰ ਦਾ ਸ਼ਿਕਾਰ

ਇੱਕ ਅੰਦਾਜ਼ੇ ਅਨੁਸਾਰ ਭਾਰਤ ਵਿੱਚ ਇਸ ਵੇਲੇ 10 ਕਰੋੜ ਲੋਕ ਸ਼ੂਗਰ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਇਹ ਦੁਨੀਆ ਭਰ ਦੇ ਦੇਸ਼ਾਂ ਵਿੱਚ ਪਹਿਲੇ ਨੰਬਰ 'ਤੇ ਹੈ। ਉਨ੍ਹਾਂ ਨੂੰ ਦਵਾਈਆਂ ਦੀਆਂ ਘਟੀਆਂ ਕੀਮਤਾਂ ਦਾ ਸਿੱਧਾ ਲਾਭ ਮਿਲੇਗਾ। ਪਿਛਲੇ ਮਹੀਨੇ ਫਾਰਮਾਸਿਊਟੀਕਲ ਵਿਭਾਗ ਨੂੰ 923 ਅਨੁਸੂਚਿਤ ਦਵਾਈਆਂ ਦੇ ਫਾਰਮੂਲੇ ਲਈ ਆਪਣੀਆਂ ਸਾਲਾਨਾ ਸੋਧੀਆਂ ਕੀਮਤਾਂ ਜਾਰੀ ਕਰਨ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਵਿਭਾਗ ਨੇ 65 ਫਾਰਮੂਲੇ ਲਈ ਸੋਧੀਆਂ ਪ੍ਰਚੂਨ ਕੀਮਤਾਂ ਜਾਰੀ ਕਰਨ ਬਾਰੇ ਕਿਹਾ ਸੀ। ਇਹ ਫੈਸਲਾ 1 ਅਪ੍ਰੈਲ ਤੋਂ ਲਾਗੂ ਕਰ ਦਿੱਤਾ ਗਿਆ ਸੀ।

Location: India, Delhi

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement