Jharkhand News: ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਈਡੀ ਨੇ ਛੇ ਦਿਨਾਂ ਦੇ ਰਿਮਾਂਡ 'ਤੇ ਭੇਜਿਆ
Published : May 16, 2024, 2:48 pm IST
Updated : May 16, 2024, 2:48 pm IST
SHARE ARTICLE
Jharkhand news: Arrested minister Alamgir Alam remanded to 6-day ED custody
Jharkhand news: Arrested minister Alamgir Alam remanded to 6-day ED custody

ਆਲਮ ਨੂੰ ਬੁੱਧਵਾਰ ਨੂੰ ਈਡੀ ਨੇ ਉਸ ਦੇ ਦਫਤਰ ਵਿਚ ਛੇ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।

Jharkhand News: ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ 'ਚ ਵੀਰਵਾਰ ਨੂੰ 6 ਦਿਨਾਂ ਦੀ ਕੇਂਦਰੀ ਏਜੰਸੀ ਦੀ ਹਿਰਾਸਤ 'ਚ ਭੇਜ ਦਿਤਾ। ਵਕੀਲਾਂ ਨੇ ਇਹ ਜਾਣਕਾਰੀ ਦਿਤੀ।

ਈਡੀ ਦੇ ਇਕ ਅਧਿਕਾਰੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਨੂੰ ਰਾਂਚੀ 'ਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਨਾਲ ਜੁੜੇ ਮਾਮਲਿਆਂ ਨਾਲ ਜੁੜੀ ਅਦਾਲਤ 'ਚ ਸਖਤ ਸੁਰੱਖਿਆ ਦਰਮਿਆਨ ਪੇਸ਼ ਕੀਤਾ ਗਿਆ।

ਆਲਮ ਨੂੰ ਬੁੱਧਵਾਰ ਨੂੰ ਈਡੀ ਨੇ ਉਸ ਦੇ ਦਫਤਰ ਵਿਚ ਛੇ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਮੰਗਲਵਾਰ ਨੂੰ ਵੀ ਏਜੰਸੀ ਨੇ ਆਲਮ ਤੋਂ ਨੌਂ ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ ਸੀ ਅਤੇ ਉਸ ਦਾ ਬਿਆਨ ਦਰਜ ਕੀਤਾ ਸੀ। ਝਾਰਖੰਡ ਦੀ ਪਾਕੁੜ ਸੀਟ ਤੋਂ ਵਿਧਾਇਕ ਆਲਮਗੀਰ ਆਲਮ ਸੂਬਾ ਸਰਕਾਰ ਵਿਚ ਸੰਸਦੀ ਮਾਮਲਿਆਂ ਦੇ ਮੰਤਰੀ ਹਨ।

 (For more Punjabi news apart from Jharkhand news: Arrested minister Alamgir Alam remanded to 6-day ED custody , stay tuned to Rozana Spokesman)

Tags: jharkhand

Location: India, Jharkhand, Ranchi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement