ਖ਼ਬਰਾਂ |

ਤਾਜ਼ਾ |

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨਾਇਡੂ ਵੱਲੋਂ ਤੀਜੇ ਅਤੇ ਚੌਥੇ ਬੱਚੇ ਦੇ ਜਨਮ ’ਤੇ ਨਕਦ ਇਨਾਮ ਦੇਣ ਦਾ ਐਲਾਨ
Published : May 16, 2026, 8:02 pm IST
Updated : May 16, 2026, 8:02 pm IST
SHARE ARTICLE
Andhra Pradesh Chief Minister Naidu announces cash reward on birth of third and fourth child
Andhra Pradesh Chief Minister Naidu announces cash reward on birth of third and fourth child

ਘਟ ਰਹੀ ਵਸੋਂ ਦਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਲਿਆ ਫ਼ੈਸਲਾ

ਨਰਸੰਨਾਪੇਟਾ : ਆਂਧਰਾ ਪ੍ਰਦੇਸ਼ ਵਿੱਚ ਲਗਾਤਾਰ ਘਟ ਰਹੀ ਵਸੋਂ ਦਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਇੱਕ ਅਨੋਖਾ ਫ਼ੈਸਲਾ ਲਿਆ ਹੈ। ਸ੍ਰੀਕਾਕੁਲਮ ਜ਼ਿਲ੍ਹੇ ਦੇ ਨਰਸੰਨਾਪੇਟਾ ਵਿਖੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਹੁਣ ਤੀਜੇ ਬੱਚੇ ਦੇ ਜਨਮ ’ਤੇ 30,000 ਰੁਪਏ ਅਤੇ ਚੌਥੇ ਬੱਚੇ ਦੇ ਜਨਮ ’ਤੇ 40,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਸਵਰਨਾ ਆਂਧਰਾ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਨਾਇਡੂ ਨੇ ਕਿਹਾ, ‘‘ਮੈਂ ਇੱਕ ਨਵਾਂ ਫ਼ੈਸਲਾ ਲਿਆ ਹੈ। ਅਸੀਂ ਤੀਜੇ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ 30,000 ਰੁਪਏ ਅਤੇ ਚੌਥੇ ਬੱਚੇ ਲਈ 40,000 ਰੁਪਏ ਦੇਵਾਂਗੇ। ਕੀ ਇਹ ਸਹੀ ਫ਼ੈਸਲਾ ਨਹੀਂ ਹੈ?’’

ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਈ ਦੇਸ਼ਾਂ ਵਿੱਚ ਬਜ਼ੁਰਗਾਂ ਦੀ ਵਧਦੀ ਆਬਾਦੀ ਕਾਰਨ ਆਰਥਿਕਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੱਚੇ ਬੋਝ ਨਹੀਂ ਬਲਕਿ ਦੇਸ਼ ਦੀ ਅਸਲ ਪੂੰਜੀ ਹੁੰਦੇ ਹਨ। ਇਸ ਯੋਜਨਾ ਦੇ ਮੁਕੰਮਲ ਵੇਰਵੇ ਅਗਲੇ ਇੱਕ ਮਹੀਨੇ ਦੇ ਅੰਦਰ ਜਾਰੀ ਕੀਤੇ ਜਾਣਗੇ। 
 

Location: India, Andhra Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement