ਨੌਜਵਾਨ ਪੀੜ੍ਹੀ ਨੂੰ ਸਿੱਖੀ ਦੀ ਮਹਾਨਤਾ ਤੋਂ ਜਾਣੂ ਕਰਵਾਏਗੀ 'ਦ ਬੇਸਿਕਸ ਆਫ਼ ਸਿਖਿਜ਼ਮ' ਕਿਤਾਬ: ਜੀ ਕੇ
Published : Jun 16, 2018, 12:58 am IST
Updated : Jun 16, 2018, 12:58 am IST
SHARE ARTICLE
Manjit Singh Gk With Others
Manjit Singh Gk With Others

ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਸ.ਪਰਮਪਾਲ ਸਿੰਘ ਸੋਢੀ ਨੇ ਅੱਜ ਇਥੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ.....

ਨਵੀਂ ਦਿੱਲੀ, : ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਸ.ਪਰਮਪਾਲ ਸਿੰਘ ਸੋਢੀ ਨੇ ਅੱਜ ਇਥੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਮਨਜੀਤ ਸਿੰਘ ਜੀ.ਕੇ. ਨੂੰ ਸਿੱਖ ਧਰਮ ਬਾਰੇ ਅਪਣੀ ਲਿੱਖੀ ਅੰਗ੍ਰੇਜ਼ੀ ਕਿਤਾਬ 'ਦ ਬੇਸਿਕਸ ਆਫ਼ ਸਿੱਖਿਜ਼ਮ' ਦੀ ਕਾਪੀ ਸੌਂਪੀ।

ਉਨ੍ਹਾਂ ਨਾਲ ਪੰਥਕ ਫ਼ੋਰਮ ਜੱਥੇਬੰਦੀ ਦੇ ਮੀਤ ਪ੍ਰਧਾਨ ਸ.ਕੁਲਬੀਰ ਸਿੰਘ, ਸੇਵਾਮੁਕਤ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ ਅਤੇ ਪੰਥਕ ਫ਼ੋਰਮ ਦੇ ਜਨਰਲ ਸਕੱਤਰ ਸ.ਬਲਦੇਵ ਸਿੰਘ ਗੁਜਰਾਲ ਹਾਜ਼ਰ ਸਨ। ਸ.ਜੀ.ਕੇ. ਨੇ ਉਮੀਦ ਪ੍ਰਗਟਾਈ ਕਿ ਨੌਜਵਾਨ ਪੀੜ੍ਹੀ ਲਈ ਇਹ ਕਿਤਾਬ ਲਾਹੇਵੰਦ ਹੋਵੇਗੀ। ਉਨ੍ਹਾਂ ਸ.ਸੋਢੀ ਨੂੰ ਕਿਤਾਬ ਲਿੱਖਣ ਲਈ ਵਧਾਈ ਦਿਤੀ ਤੇ ਕਿਹਾ ਕਿ  ਸਿੱਖ ਧਰਮ ਬਾਰੇ ਪੰਜਾਬੀ ਦੇ ਨਾਲ ਅੰਗ੍ਰੇਜ਼ੀ ਵਿਚ ਅਜਿਹੀਆਂ ਕਿਤਾਬਾਂ ਦਾ ਛੱਪਣਾ ਚੰਗੀ ਗੱਲ ਹੈ

ਕਿਉਂਕਿ ਅਜੋਕੋ ਯੁੱਗ ਵਿਚ ਜਿਥੇ ਅਸੀਂ ਆਪਣਿਆਂ ਨੂੰ ਆਪਣੀ ਮਾਂ ਬੋਲੀ ਵਿਚ ਸਿੱਖੀ ਬਾਰੇ ਦੱਸ ਸਕਦੇ ਹਨ, ਉਥੇ ਹੋਰਨਾਂ ਧਰਮਾਂ ਤੇ ਭਾਈਚਾਰਿਆਂ ਨੂੰ ਅੰਗ੍ਰੇਜ਼ੀ ਕਿਤਾਬਾਂ ਰਾਹੀਂ ਸਿੱਖ ਧਰਮ ਦੀ ਮਹਾਨਤਾ ਤੋਂ ਜਾਣੂ ਕਰਵਾ ਸਕਦੇ ਹਨ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement