ਇਕ ਦਿਨ ਵਿਚ 325 ਮੌਤਾਂ, 11502 ਨਵੇਂ ਮਾਮਲੇ
Published : Jun 16, 2020, 8:03 am IST
Updated : Jun 16, 2020, 8:03 am IST
SHARE ARTICLE
corona virus
corona virus

ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 9520 ਹੋਈ

ਨਵੀਂ ਦਿੱਲੀ, 15 ਜੂਨ : ਭਾਰਤ ਵਿਚ ਲਗਾਤਾਰ ਤੀਜੇ ਦਿਨ ਕੋਰੋਨਾ ਵਾਇਰਸ ਲਾਗ ਦੇ 11000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਸੋਮਵਾਰ ਨੂੰ ਲਾਗ ਦੇ ਮਾਮਲੇ ਵੱਧ ਕੇ 3,32,424 ਹੋ ਗਏ। ਲਾਗ ਨਾਲ 325 ਹੋਰ ਲੋਕਾਂ ਦੀ ਮੌਤ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 9520 'ਤੇ ਪਹੁੰਚ ਗਏ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਹਾਲੇ 1,53,106 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ 169,797 ਲੋਕ ਲਾਗ ਮੁਕਤ ਹੋ ਚੁਕੇ ਹਨ ਅਤੇ ਇਕ ਮਰੀਜ਼ ਵਿਦੇਸ਼ ਚਲਾ ਗਿਆ ਹੈ।

ਅਧਿਕਾਰੀ ਨੇ ਦਸਿਆ ਕਿ ਇਸ ਹਿਸਾਬ ਨਾਲ 51.07 ਫ਼ੀ ਸਦੀ ਮਰੀਜ਼ ਹੁਣ ਤਕ ਠੀਕ ਹੋ ਚੁਕੇ ਹਨ। ਮੰਤਰਾਲੇ ਨੇ ਦਸਿਆ ਕਿ ਪਿਛਲੇ 24 ਘੰਟਿਆਂ ਵਿਚ ਲਾਗ ਦੇ 11,502 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁਲ ਮਾਮਲੇ ਵੱਧ ਕੇ 3,32,424 ਹੋ ਗਏ ਹਨ। ਲਾਗ ਨਾਲ ਮਰਨ ਵਾਲੇ 325 ਲੋਕਾਂ ਵਿਚੋਂ 120 ਮਹਾਰਾਸ਼ਟਰ ਤੋਂ, 56 ਦਿੱਲੀ ਤੋਂ, ਗੁਜਰਾਤ ਤੋਂ 29 ਅਤੇ ਤਾਮਿਲਨਾਡੂ ਤੋਂ 38 ਵਿਅਕਤੀ ਸ਼ਾਮਲ ਹਨ। ਯੂਪੀ ਵਿਚ 14 ਹੋਰ ਵਿਅਕਤੀਆਂ ਦੀ ਲਾਗ ਨਾਲ ਮੌਤ ਹੋਈ ਹੈ।

File PhotoFile Photo

ਪਛਮੀ ਬੰਗਾਲ ਅਤੇ ਮੱਧ ਪ੍ਰਦੇਸ਼ ਵਿਚ 12.12, ਰਾਜਸਥਾਨ ਅਤੇ ਹਰਿਆਣਾ ਵਿਚ 10-10 ਵਿਅਕਤੀਆਂ ਦੀ ਮੌਤ ਹੋਈ ਹੈ। ਕਰਨਾਟਕ ਵਿਚ ਪੰਜ ਜਣਿਆਂ ਦੀ , ਜੰਮੂ ਕਸ਼ਮੀਰ ਵਿਚ ਚਾਰ, ਤੇਲੰਗਾਨਾ ਅਤੇ ਪੁਡੂਚੇਰੀ ਵਿਚ ਤਿੰਨ ਤਿੰਨ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਪੰਜਾਬ ਵਿਚ ਦੋ ਦੋ ਜਣਿਆਂ ਦੀ ਮੌਤ ਹੋਈ ਹੈ। ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ਵਿਚ ਇਕ ਇਕ ਵਿਅਕਤੀ ਦੀ ਮੌਤ ਹੋਈ ਹੈ।

ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਮਗਰੋਂ ਭਾਰਤ ਕੋਰੋਨਾ ਵਾਇਰਸ ਲਾਗ ਨਾਲ ਸੱਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ ਜਦਕਿ ਭਾਰਤ ਲਾਗ ਨਾਲ ਮੌਤਾਂ ਦੇ ਮਾਮਲੇ ਵਿਚ ਨੌਂਵਾ ਦੇਸ਼ ਹੈ। ਕੋਰੋਨਾ ਵਾਇਰਸ ਨਾਲ ਹੁਣ ਤਕ ਕੁਲ 9520 ਲੋਕ ਜਾਨ ਗਵਾ ਚੁਕੇ ਹਨ। ਇਨ੍ਹਾਂ ਵਿਚੋਂ ਮਹਾਰਾਸ਼ਟਰ ਵਿਚ ਹੁਣ ਤਕ 3950 ਲੋਕਾਂ ਦੀ, ਗੁਜਰਾਤ ਵਿਚ 1477 ਲੋਕਾਂ ਦੀ ਅਤੇ ਦਿੱਲੀ ਵਿਚ 1327 ਲੋਕਾਂ ਦੀ ਲਾਗ ਨਾਲ ਮੌਤ ਹੋ ਚੁਕੀ ਹੈ।

ਪਛਮੀ ਬੰਗਾਲ ਵਿਚ 475, ਮੱਧ ਪ੍ਰਦੇਸ਼ ਵਿਚ 459, ਤਾਮਿਲਨਾਡੂ ਵਿਚ 435 ਅਤੇ ਯੂਪੀ ਵਿਚ 399 ਲੋਕਾਂ ਦੀ ਮੌਤ ਹੋ ਗਈ ਹੈ। ਰਾਜਸਥਾਨ ਵਿਚ 292, ਤੇਲੰਗਾਨਾ ਵਿਚ 185, ਹਰਿਆਣਾ ਵਿਚ 88, ਕਰਨਾਟਕ ਵਿਚ 86, ਆਂਧਰਾ ਪ੍ਰਦੇਸ਼ ਵਿਚ 84, ਪੰਜਾਬ ਵਿਚ 67, ਜੰਮੂ ਕਸ਼ਮੀਰ ਵਿਚ 59, ਬਿਹਾਰ ਵਿਚ 39, ਉਤਰਾਖੰਡ ਵਿਚ 24 ਅਤੇ ਕੇਰਲਾ ਵਿਚ 19 ਜਣਿਆਂ ਦੀ ਲਾਗ ਨਾਲ ਮੌਤ ਹੋ ਚੁਕੀ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement