
ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਸਿਹਤ ਵਿਗੜ ਗਈ ਹੈ। ਉਹਨਾਂ ਨੂੰ ਤੇਜ਼ ਬੁਖ਼ਾਰ ਹੈ ਅਤੇ ਸਾਹ ਲੈਣ ਵਿਚ ਵੀ ਮੁਸ਼ਕਿਲ ਆ ਰਹੀ ਹੈ।
ਨਵੀਂ ਦਿੱਲੀ: ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਸਿਹਤ ਵਿਗੜ ਗਈ ਹੈ। ਉਹਨਾਂ ਨੂੰ ਤੇਜ਼ ਬੁਖ਼ਾਰ ਹੈ ਅਤੇ ਸਾਹ ਲੈਣ ਵਿਚ ਵੀ ਮੁਸ਼ਕਿਲ ਆ ਰਹੀ ਹੈ। ਇਸ ਤੋਂ ਬਾਅਦ ਉਹਨਾਂ ਨੂੰ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਅਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ।
Tweet
ਸਤਿੰਦਰ ਜੈਨ ਦਾ ਕੋਰੋਨਾ ਟੈਸਟ ਕੀਤਾ ਗਿਆ ਹੈ ਅਤੇ ਹੁਣ ਉਹਨਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਸਤਿੰਦਰ ਜੈਨ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਸੀਐਮ ਅਰਵਿੰਦ ਕੇਜਰੀਵਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ, 'ਆਪਣੀ ਸਿਹਤ ਦਾ ਖਿਆਲ ਕੀਤੇ ਬਿਨਾਂ ਤੁਸੀਂ 24 ਘੰਟੇ ਲੋਕਾਂ ਦੀ ਸੇਵਾ ਕਰਦੇ ਰਹੇ। ਆਪਣਾ ਧਿਆਨ ਰੱਖੋ ਅਤੇ ਜਲਦੀ ਠੀਕ ਹੋ ਜਾਓ’।
Satyendar Jain
ਇਸ ਤੋਂ ਬਾਅਦ ਆਪ ਆਗੂ ਸੰਜੇ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਈਸ਼ਵਰ ਕੋਲ ਪ੍ਰਾਰਥਨਾ ਹੈ ਕਿ ਭਾਈ ਸਤਿੰਦਰ ਜੈਨ ਨੂੰ ਜਲਦੀ ਠੀਕ ਕਰਨ। ਦੱਸ ਦਈਏ ਕਿ ਸਤਿੰਦਰ ਜੈਨ ਐਤਵਾਰ ਨੂੰ ਅਮਿਤ ਸ਼ਾਹ ਦੀ ਬੈਠਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ਵਿਚ ਬੈਠ ਕੇ ਆਏ ਸੀ ਅਤੇ ਉਹਨਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਵੀ ਕੀਤੀ ਹੈ।
Arvind Kejriwal
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦਿਆਂ ਆਏ ਦਿਨ ਭਾਰੀ ਗਿਣਤੀ ਵਿਚ ਲੋਕ ਕੋਰੋਨਾ ਦੀ ਚਪੇਟ ਵਿਚ ਆ ਰਹੇ ਹਨ। ਬੀਤੇ ਦਿਨ ਭਾਰਤ ਵਿਚ ਲਗਾਤਾਰ ਤੀਜੇ ਦਿਨ ਕੋਰੋਨਾ ਵਾਇਰਸ ਲਾਗ ਦੇ 11000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਸੋਮਵਾਰ ਨੂੰ ਲਾਗ ਦੇ ਮਾਮਲੇ ਵੱਧ ਕੇ 3,32,424 ਹੋ ਗਏ।
Corona Virus
ਕੋਰੋਨਾ ਨਾਲ 325 ਹੋਰ ਲੋਕਾਂ ਦੀ ਮੌਤ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 9520 'ਤੇ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਹਾਲੇ 1,53,106 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ 169,797 ਲੋਕ ਲਾਗ ਮੁਕਤ ਹੋ ਚੁਕੇ ਹਨ ਅਤੇ ਇਕ ਮਰੀਜ਼ ਵਿਦੇਸ਼ ਚਲਾ ਗਿਆ ਹੈ।