
ਕੋਰੋਨਾ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਅਤੇ 17 ਜੂਨ ਨੂੰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ।
ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਅਤੇ 17 ਜੂਨ ਨੂੰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। 16 ਜੂਨ ਨੂੰ ਪ੍ਰਧਾਨ ਮੰਤਰੀ ਸ਼ਾਮ 3 ਵਜੇ ਕੋਰੋਨਾ ਨਾਲ ਨਜਿੱਠਣ ਲਈ 21 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ ਵਟਾਂਦਰੇ ਕਰਨਗੇ।
PM Modi
ਇਸ ਦੇ ਨਾਲ ਹੀ 17 ਜੂਨ ਨੂੰ ਦੁਪਹਿਰ 3 ਵਜੇ ਉਹ ਕੋਰੋਨਾ ਤੋਂ ਪ੍ਰਭਾਵਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਅਨਲੌਕ -1 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਬੈਠਕ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ 5 ਵਾਰ ਬੈਠਕ ਕਰ ਚੁੱਕੇ ਹਨ। 16 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨਗੇ, ਜਿਥੇ ਕੋਰੋਨਾ ਦੀ ਰਫ਼ਤਾਰ ਹੌਲੀ ਹੈ ਜਾਂ ਜਿਥੇ ਕੋਰੋਨਾ ਦੇ ਮਰੀਜ਼ਾਂ ਦਾ ਰਿਕਵਰੀ ਰੇਟ ਬਹੁਤ ਚੰਗਾ ਹੈ।
Tweet
ਇਨ੍ਹਾਂ ਸੂਬਿਆਂ ਵਿਚ ਪੰਜਾਬ, ਅਸਾਮ, ਕੇਰਲ, ਉਤਰਾਖੰਡ, ਕਰਨਾਟਕ ਅਤੇ ਝਾਰਖੰਡ ਵਰਗੇ ਕਈ ਸੂਬੇ ਸ਼ਾਮਲ ਹਨ। 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ ਜਿਥੇ ਕੋਰੋਨਾ ਵਾਇਰਸ ਸੰਕਰਮਣ ਦੀ ਦਰ ਬਹੁਤ ਜ਼ਿਆਦਾ ਹੈ। 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਗੁਜਰਾਤ ਅਤੇ ਰਾਜਸਥਾਨ ਸਮੇਤ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।
Narendra Modi
ਉੱਥੇ ਹੀ ਬੈਠਕ ਤੋਂ ਪਹਿਲਾਂ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕਿਹਾ ਕਿ ਉਹ ਪੀਐਮ ਮੋਦੀ ਕੋਲੋਂ ਲੌਕਡਾਊਨ ਵਿਚ ਢਿੱਲ ਦੇਣ ਦੀ ਮੰਗ ਕਰਨਗੇ। ਉਹਨਾਂ ਨੇ ਕਿਹਾ ਕਿ ਲੌਕਡਾਊਨ ਨੂੰ ਵਧਾਉਣ ਦੀ ਕੋਈ ਯੋਜਾ ਨਹੀਂ ਹੈ, ਇੱਥੋਂ ਤੱਕ ਕਿ ਹਫ਼ਤੇ ਦੇ ਅੰਤਲੇ ਦਿਨਾਂ ਵਿਚ ਵੀ ਲੌਕਡਾਊਨ ਲਾਗੂ ਨਹੀਂ ਕੀਤਾ ਜਾਵੇਗਾ।
Corona virus
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਵਿਚ ਚਰਚਾ ਕਰਨ ਲਈ ਲੋਕਾਂ ਕੋਲੋਂ ਸੁਝਾਅ ਮੰਗੇ ਹਨ। ਇਸ ਵਾਰ ਮਨ ਕੀ ਬਾਤ ਪ੍ਰੋਗਰਾਮ 28 ਜੂਨ ਨੂੰ ਹੋਵੇਗਾ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਸੁਝਾਅ ਭੇਜਣ।