ਨੈਗੇਟਿਵ ਆਈ ਦਿੱਲੀ ਦੇ ਸਿਹਤ ਮੰਤਰੀ ਦੀ ਕੋਰੋਨਾ ਰਿਪੋਰਟ
Published : Jun 16, 2020, 3:04 pm IST
Updated : Jun 16, 2020, 3:04 pm IST
SHARE ARTICLE
Satyendar Jain
Satyendar Jain

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸਤਿੰਦਰ ਜੈਨ ਦੀ ਹਾਲਤ ਸਥਿਰ ਹੈ। ਉਹਨਾਂ ਨੂੰ ਇਸ ਸਮੇਂ ਬੁਖਾਰ ਹੈ, ਇਸ ਦੌਰਾਨ ਡਾਕਟਰ ਉਹਨਾਂ ਦਾ ਇਲਾਜ ਕਰ ਰਹੇ ਹਨ। ਦੱਸ ਦਈਏ ਕਿ ਅੱਜ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਸਿਹਤ ਵਿਗੜ ਗਈ ਸੀ। ਉਹਨਾਂ ਨੂੰ ਤੇਜ਼ ਬੁਖ਼ਾਰ ਅਤੇ ਸਾਹ ਲੈਣ ਵਿਚ ਵੀ ਮੁਸ਼ਕਿਲ ਆ ਰਹੀ ਸੀ।

TweetTweet

ਇਸ ਤੋਂ ਬਾਅਦ ਉਹਨਾਂ ਨੂੰ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਅਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ। ਸਤਿੰਦਰ ਜੈਨ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਸੀਐਮ ਅਰਵਿੰਦ ਕੇਜਰੀਵਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ, 'ਆਪਣੀ ਸਿਹਤ ਦਾ ਖਿਆਲ ਕੀਤੇ ਬਿਨਾਂ ਤੁਸੀਂ 24 ਘੰਟੇ ਲੋਕਾਂ ਦੀ ਸੇਵਾ ਕਰਦੇ ਰਹੇ। ਆਪਣਾ ਧਿਆਨ ਰੱਖੋ ਅਤੇ ਜਲਦੀ ਠੀਕ ਹੋ ਜਾਓ’।

Satyendar JainSatyendar Jain

ਇਸ ਤੋਂ ਬਾਅਦ ਆਪ ਆਗੂ ਸੰਜੇ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ। ਉਹਨਾਂ ਨੇ ਕਿਹਾ ਕਿ ਈਸ਼ਵਰ ਕੋਲ ਪ੍ਰਾਰਥਨਾ ਹੈ ਕਿ ਭਾਈ ਸਤਿੰਦਰ ਜੈਨ ਨੂੰ ਜਲਦੀ ਠੀਕ ਕਰਨ। ਦੱਸ ਦਈਏ ਕਿ ਸਤਿੰਦਰ ਜੈਨ ਐਤਵਾਰ ਨੂੰ ਅਮਿਤ ਸ਼ਾਹ ਦੀ ਬੈਠਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ਵਿਚ ਬੈਠ ਕੇ ਆਏ ਸੀ ਅਤੇ ਉਹਨਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਵੀ ਕੀਤੀ।

KejriwalArvind Kejriwal

ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦਿਆਂ ਆਏ ਦਿਨ ਭਾਰੀ ਗਿਣਤੀ ਵਿਚ ਲੋਕ ਕੋਰੋਨਾ ਦੀ ਚਪੇਟ ਵਿਚ ਆ ਰਹੇ ਹਨ। ਬੀਤੇ ਦਿਨ ਭਾਰਤ ਵਿਚ ਲਗਾਤਾਰ ਤੀਜੇ ਦਿਨ ਕੋਰੋਨਾ ਵਾਇਰਸ ਲਾਗ ਦੇ 11000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਸੋਮਵਾਰ ਨੂੰ ਲਾਗ ਦੇ ਮਾਮਲੇ ਵੱਧ ਕੇ 3,32,424 ਹੋ ਗਏ।

Corona VirusCorona Virus

ਕੋਰੋਨਾ ਨਾਲ 325 ਹੋਰ ਲੋਕਾਂ ਦੀ ਮੌਤ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 9520 'ਤੇ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਹਾਲੇ 1,53,106 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ 169,797 ਲੋਕ ਲਾਗ ਮੁਕਤ ਹੋ ਚੁਕੇ ਹਨ ਅਤੇ ਇਕ ਮਰੀਜ਼ ਵਿਦੇਸ਼ ਚਲਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement