
ਬੰਬੇ ਹਾਈ ਕੋਰਟ ਨੇ ਸੋਨੂੰ ਸੂਦ ਦੇ ਨਾਲ ਹੀ ਕਾਂਗਰਸ ਵਿਧਾਇਕ ਜੀਸ਼ਾਨ ਸਿੱਦੀਕੀ ਦੀ ਭੂਮਿਕਾ ਦੀ ਵੀ ਜਾਂਚ ਨੂੰ ਕੋਰਟ ਨੂੰ ਹੁਕਮ ਦਿੱਤੇ ਹਨ
ਨਵੀਂ ਦਿੱਲੀ-ਕੋਰੋਨਾ ਵਾਇਰਸ ਦੇ ਦੌਰ 'ਚ ਲੋਕਾਂ ਦੀ ਮਦਦ ਕਰ ਉਨ੍ਹਾਂ ਦਰਮਿਆਨ ਮਸੀਹਾ ਬਣੇ ਅਭਿਨੇਤਾ ਸੋਨੂੰ ਸੂਦ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ। ਤੁਹਾਨੂੰ ਦੱਸ ਦਈਏ ਕਿ ਕੋਵਿਡ-19 ਮਹਾਮਾਰੀ ਦਰਮਿਆਨ ਅਭਿਨੇਤਾ ਸੋਨੂੰ ਸੂਦ ਲਗਾਤਾਰ ਲੋਕਾਂ ਦੀ ਮਦਦ ਲਈ ਸਾਹਮਣੇ ਆਏ ਅਤੇ ਅੱਜ ਵੀ ਦੇਸ਼ ਦੇ ਲੋਕਾਂ ਦੀ ਸਹਾਇਤਾ ਕਰਦੇ ਦੇਖੇ ਜਾ ਰਹੇ ਹਨ। ਅਭਿਨੇਤਾ ਨੂੰ ਲੋਕਾਂ ਦੀ ਮਦਦ ਕਰਨਾ ਵੀ ਭਾਰੀ ਪੈ ਗਿਆ ਹੈ।
ਇਹ ਵੀ ਪੜ੍ਹੋ-NSCA ਵੱਲੋ ਕੇਂਦਰ ਨੂੰ SC ਪਰਿਵਾਰਾਂ ਦੀ 2.5 ਲੱਖ ਤੋਂ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ
Sonu Sood
ਬੰਬੇ ਹਾਈ ਕੋਰਟ ਨੇ ਸੋਨੂੰ ਸੂਦ ਦੇ ਨਾਲ ਹੀ ਕਾਂਗਰਸ ਵਿਧਾਇਕ ਜੀਸ਼ਾਨ ਸਿੱਦੀਕੀ ਦੀ ਭੂਮਿਕਾ ਦੀ ਵੀ ਜਾਂਚ ਨੂੰ ਕੋਰਟ ਨੂੰ ਹੁਕਮ ਦਿੱਤੇ ਹਨ। ਤੁਹਾਨੂੰ ਦੱਸ ਦਈਏ ਕਿ ਰੈਮਡੇਸਿਵਿਰ ਦੀ ਕਾਲਾਬਾਜ਼ਾਰੀ ਨੂੰ ਦੇਖਦੇ ਹੋਏ ਸੋਨੂੰ ਸੂਦ ਅਤੇ ਕਾਂਗਰਸੀ ਵਿਧਾਇਕ ਜੀਸ਼ਾਨ ਸਿੱਦੀਕੀ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਇਹ ਵੀ ਪੜ੍ਹੋ-ਕੋਰੋਨਾ : ਫਰਾਂਸ 'ਚ ਸ਼ੁਰੂ ਹੋਇਆ 12 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ
Remdesivir
ਜਸਟਿਸ ਐੱਸ.ਪੀ. ਦੇਸ਼ਮੁੱਖ ਅਤੇ ਜਸਟਿਸ ਜੀ.ਐੱਸ. ਕੁਲਕਰਨੀ ਦੀ ਬੈਂਚ ਨੂੰ ਐਡਵੋਕੇਟ ਜਨਰਲ ਆਸ਼ੁਤੋਸ਼ ਕੁੰਭਕੋਣੀ ਨੇ ਦੱਸਿਆ ਸੀ ਕਿ ਮਹਾਰਾਸ਼ਟਰ ਸਰਕਾਰ ਨੇ ਚੈਰਿਟੇਬਲ ਟਰੱਸਟ ਬੀ.ਡੀ.ਆਰ. ਫਾਊਂਡੇਸ਼ਨ ਅਤੇ ਉਸ ਦੇ ਟਰੱਸਟੀ ਵਿਰੁੱਧ ਸਿੱਦੀਕ ਨੂੰ ਰੈਮਡੇਸਿਵਿਰ ਦਵਾਈ ਦੀ ਸਪਲਾਈ ਕਰਨ ਦੇ ਮਾਮਲੇ 'ਚ ਮਝਗਾਓਂ ਮਹਾਨਗਰ ਅਦਾਲਤ 'ਚ ਅਪਰਾਧਿਕ ਮਾਮਲਾ ਦਰਜ ਕਰਵਾਇਆ ਸੀ ਜਿਸ ਤੋਂ ਬਾਅਦ ਬੈਂਚ ਨੇ ਮਹਾਰਾਸ਼ਟਰ ਸਰਕਾਰ ਨੂੰ ਜਾਂਚ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ-ਕੋਰੋਨਾ ਦੇ ਡੈਲਟਾ ਵੈਰੀਐਂਟ ਵਿਰੁੱਧ ਸਭ ਤੋਂ ਵਧੇਰੇ ਅਸਰਦਾਰ ਹੈ ਰੂਸ ਦੀ 'ਸਪੂਤਨਿਕ ਵੀ' ਵੈਕਸੀਨ
Zeeshan siddiqui
ਕੁੰਭਕੋਣੀ ਨੇ ਕਿਹਾ ਕਿ ਜੀਸ਼ਾਨ ਸਿੱਦੀਕੀ ਸਿਰਫ ਉਨ੍ਹਾਂ ਨਾਗਰਿਕਾਂ ਤੱਕ ਦਵਾਈਆਂ ਪਹੁੰਚਾ ਰਹੇ ਸਨ ਜੋ ਉਨ੍ਹਾਂ ਨਾਲ ਸੰਪਰਕ ਕਰ ਰਹੇ ਸਨ, ਇਸ ਲਈ ਉਨ੍ਹਾਂ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੋਨੂੰ ਸੂਦ ਨੇ ਲਾਈਫਲਾਈਨ ਕੇਅਰ ਹਸਪਤਾਲ 'ਚ ਸਥਿਤ ਕਈ ਦੁਕਾਨਾਂ ਤੋਂ ਦਵਾਈਆਂ ਲਈਆਂ ਸਨ ਅਤੇ ਫਾਰਮਾ ਕੰਪਨੀ ਸਿਪਲਾ ਨੇ ਇਨ੍ਹਾਂ ਫਾਰਮੇਸੀਆਂ ਨੂੰ ਰੈਮਡੇਸਿਵਿਰ ਦੀ ਸਪਲਾਈ ਕੀਤੀ ਸੀ ਅਤੇ ਇਸ ਮਾਮਲੇ 'ਚ ਅਜੇ ਜਾਂਚ ਚੱਲ ਰਹੀ ਹੈ।