12ਵੀਂ ਦੇ ਨਤੀਜੇ ਦੀ ਪ੍ਰਕਿਰਿਆ ਨੂੰ ਲੈ ਕੇ CBSE ਕੱਲ ਸੌਂਪੇਗਾ Supreme Court ਨੂੰ ਰਿਪੋਰਟ
Published : Jun 16, 2021, 7:43 pm IST
Updated : Jul 4, 2024, 4:46 pm IST
SHARE ARTICLE
CBSE to submit 12th result report to supreme court tomorrow
CBSE to submit 12th result report to supreme court tomorrow

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੀਰਵਾਰ ਨੂੰ 12 ਵੀਂ ਦੇ ਨਤੀਜੇ ਦੀ ਪ੍ਰਕਿਰਿਆ ਦੇ ਸੰਬੰਧ ਵਿਚ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗਾ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਕੱਲ੍ਹ (ਵੀਰਵਾਰ) 12ਵੀਂ ਦੇ ਨਤੀਜੇ ਦੀ ਪ੍ਰਕਿਰਿਆ ਦੇ ਸੰਬੰਧ ਵਿੱਚ ਆਪਣੀ ਰਿਪੋਰਟ ਸੁਪਰੀਮ ਕੋਰਟ (Supreme Court) ਨੂੰ ਸੌਂਪੇਗਾ। ਅਦਾਲਤ ਨੇ ਇਸ ਤੋਂ ਪਹਿਲਾਂ ਕੇਂਦਰ, ਸੀਬੀਐਸਈ ਅਤੇ ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ (CISCE) ਨੂੰ ਦੋ ਹਫ਼ਤੇ ਤੱਕ ਦਾ ਸਮਾਂ ਦਿੱਤਾ ਸੀ ਤਾਂ ਜੋ ਉਹ 12 ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਘੋਸ਼ਿਤ ਕਰਨ ਦੇ ਮਾਪਦੰਡਾਂ ਬਾਰੇ ਸੂਚਿਤ ਕਰੇ। ਸੀਬੀਐਸਈ ਨੇ ਇਸ ਲਈ 4 ਜੂਨ ਨੂੰ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।

PHOTOPHOTO

ਇਹ ਵੀ ਪੜ੍ਹੋ-NSCA ਵੱਲੋ ਕੇਂਦਰ ਨੂੰ SC ਪਰਿਵਾਰਾਂ ਦੀ 2.5 ਲੱਖ ਤੋਂ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

ਦੱਸਿਆ ਜਾ ਰਿਹਾ ਹੈ ਕਿ ਸੀਆਈਐਸਸੀਈ 20 ਜੂਨ ਨੂੰ 12ਵੀਂ ਦੇ ਨਤੀਜੇ ਐਲਾਨ ਕਰੇਗਾ। ਵਿਦਿਆਰਥੀਆਂ ਦਾ 12ਵੀਂ ਦਾ ਨਤੀਜਾ 11ਵੀਂ ਅਤੇ 12ਵੀਂ ਦੇ ਅੰਦਰੂਨੀ ਅੰਕਾਂ (Internal Marks) ਦੇ ਅਧਾਰ ’ਤੇ ਹੋਵੇਗਾ। ਸੀਬੀਐਸਈ ਨੇ ਹੁਣ ਸਕੂਲ ਬੇਸਡ ਅਸੈਸਮੈਂਟ ਅਤੇ ਪ੍ਰੈਕਟੀਕਲ ਟੈਸਟ ਦੇ ਢੰਗ ਵਿਚ ਤਬਦੀਲੀ ਸੰਬੰਧੀ ਇਕ ਨਵਾਂ ਸਰਕੂਲਰ ਜਾਰੀ ਕੀਤਾ ਹੈ। ਬੋਰਡ ਨੇ ਆਪਣੇ ਨਾਲ ਜੁੜੇ ਸਕੂਲਾਂ ਨੂੰ ਲੰਬਿਤ ਪਈਆਂ ਅੰਦਰੂਨੀ ਜਾਂ ਵਿਹਾਰਕ ਪ੍ਰੀਖਿਆਵਾਂ (Pending internal or practical exams) ਨੂੰ ਆਨਲਾਈਨ (Online) ਤਰੀਕੇ ਰਾਹੀਂ ਪੂਰਾ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ-ਕੋਰੋਨਾ : ਫਰਾਂਸ 'ਚ ਸ਼ੁਰੂ ਹੋਇਆ 12 ਤੋਂ 18 ਸਾਲ ਬੱਚਿਆਂ ਦਾ ਟੀਕਾਕਰਨ

PHOTOPHOTO

ਦੱਸ ਦੇਈਏ ਕਿ ਵਿਕਲਪਿਕ ਮੁਲਾਂਕਣ ਪ੍ਰਕਿਰਿਆ (Alternative assessment process) ਦਾ ਸੁਝਾਅ ਦੇਣ ਲਈ ਬਣਾਈ ਗਈ 13 ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੋਮਵਾਰ ਤੱਕ ਸੌਂਪਣੀ ਸੀ। ਪਰ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਨੂੰ ਕੁਝ ਹੋਰ ਦਿਨ ਲੱਗ ਸਕਦੇ ਹਨ। 

ਇਹ ਵੀ ਪੜ੍ਹੋ-ਕੋਰੋਨਾ ਦੇ ਡੈਲਟਾ ਵੈਰੀਐਂਟ ਵਿਰੁੱਧ ਸਭ ਤੋਂ ਵਧੇਰੇ ਅਸਰਦਾਰ ਹੈ ਰੂਸ ਦੀ 'ਸਪੂਤਨਿਕ ਵੀ' ਵੈਕਸੀਨ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ (Ramesh Pokhriyal Nishank) ਨੂੰ ਪੱਤਰ ਵੀ ਲਿਖਿਆ ਸੀ ਜਿਸ ਵਿਚ ਉਨ੍ਹਾਂ ਸੁਝਾਅ ਦਿੱਤਾ ਕਿ 10, 11 ਜਮਾਤ ਅਤੇ ਪ੍ਰੀ ਬੋਰਡ ਪ੍ਰੀਖਿਆਵਾਂ ਵਿਚ ਪ੍ਰਾਪਤ ਕੀਤੇ ਗਏ ਅੰਕਾਂ ਨੂੰ 12 ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਲਾਂਕਣ ਲਈ ਅਧਾਰ ਬਣਾਇਆ ਜਾਵੇ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement