
ਪੈਟਰੋਲ ( Petrol ) ਦੀ ਕੀਮਤਾਂ ਵਿਚ 25 ਪੈਸੇ ਅਤੇ ਡੀਜ਼ਲ ( diesel) ਦੀਆਂ ਕੀਮਤਾਂ ਵਿਚ 13 ਪੈਸੇ ਦਾ ਵਾਧਾ ਕੀਤਾ ਗਿਆ ਹੈ।
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ( Petrol and diesel) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੋਰੋਨਾ ਦੀ ਮਾਰ ਚੱਲ ਰਹੇ ਲੋਕਾਂ 'ਤੇ ਪੈਟਰੋਲ ਅਤੇ ਡੀਜ਼ਲ ( Petrol and diesel) ਦੀਆਂ ਵਧਦੀਆਂ ਕੀਮਤਾਂ ਨੇ ਉਹਨਾਂ ਦੇ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ। 4 ਮਈ ਤੋਂ ਬਾਅਦ ਪੈਟਰੋਲੀਅਮ ਕੰਪਨੀਆਂ ਨੇ ਬੁੱਧਵਾਰ ਨੂੰ 25 ਵੀਂ ਵਾਰ ਕੀਮਤਾਂ ਵਿਚ ਵਾਧਾ ਕੀਤਾ ਹੈ। ਪੈਟਰੋਲ ( Petrol ) ਦੀ ਕੀਮਤਾਂ ਵਿਚ 25 ਪੈਸੇ ਅਤੇ ਡੀਜ਼ਲ ( diesel) ਦੀਆਂ ਕੀਮਤਾਂ ਵਿਚ 13 ਪੈਸੇ ਦਾ ਵਾਧਾ ਕੀਤਾ ਗਿਆ ਹੈ।
Petrol Diesel
ਇਹ ਵੀ ਪੜ੍ਹੋ: ਕੀ ਭਾਰਤ ਵਿਚ ਆਜ਼ਾਦ ਸੋਚਣੀ ਖ਼ਤਰੇ ਵਿਚ ਹੈ? ਦੇਸ਼ ਨੂੰ ਤੇ ਸਰਕਾਰ ਨੂੰ ਵੱਖ ਰਖ ਕੇ ਵੇਖਣਾ ਚਾਹੀਦੈ...
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ( Petrol and diesel) ਦੀਆਂ ਕੀਮਤਾਂ ਵਿੱਚ ਵਾਧਾ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਤੇਲ ਦੀ ਵਧਦੀ ਮੰਗ ਕਾਰਨ ਹੋ ਰਿਹਾ ਹੈ। ਵਧ ਰਹੀ ਖਪਤ ਦੇ ਸੰਕੇਤਾਂ ਦੇ ਵਿਚਕਾਰ ਕੱਚਾ ਤੇਲ ਲਗਭਗ ਦੋ ਸਾਲਾਂ ਦੇ ਉੱਚ ਪੱਧਰ ਨੂੰ ਛੂਹ ਰਿਹਾ ਹੈ। ਬ੍ਰੈਂਟ ਕੱਚਾ ਤੇਲ, ਜੋ ਭਾਰਤ ਵਿਚ ਕੀਮਤਾਂ ਨਿਰਧਾਰਤ ਕਰਦਾ ਹੈ, ਪ੍ਰਤੀ ਬੈਰਲ 73 ਡਾਲਰ ਨੂੰ ਛੂਹ ਰਿਹਾ ਹੈ, ਜੋ ਅਪ੍ਰੈਲ 2019 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ।
Petrol Diesel
ਅੱਜ ਦੀਆਂ ਕੀਮਤਾਂ
ਅੱਜ ਦੇ ਵਾਧੇ ਤੋਂ ਬਾਅਦ, ਦਿੱਲੀ ਵਿੱਚ ਪੈਟਰੋਲ ( Petrol ) ਦੀ ਕੀਮਤ 96.66 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ( diesel) 87.41 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 102.82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਅਤੇ ਡੀਜ਼ਲ 94.84 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿਚ ਪੈਟਰੋਲ 97.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
Petrol Diesel Rate
ਇਸ ਦੇ ਨਾਲ ਹੀ ਕੋਲਕਾਤਾ ਵਿਚ ਪੈਟਰੋਲ (Petrol) ਦੀ ਕੀਮਤ 96.58 ਰੁਪਏ ਅਤੇ ਡੀਜ਼ਲ 90.25 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੰਡੀਗੜ੍ਹ ਵਿਚ ਪੈਟਰੋਲ (Petrol) 92.73 ਰੁਪਏ ਵਿਕ ਰਿਹਾ ਜਦਕਿ ਡੀਜ਼ਲ 86.92 ਰੁਪਏ ਵਿਕ ਰਿਹਾ ਹੈ। ਮੁਹਾਲੀ ਵਿਚ ਪੈਟਰੋਲ (Petrol) 98.57 ਅਤੇ ਡੀਜ਼ਲ 90.23 ਰੁਪਏ ਵਿਕ ਰਿਹਾ ਹੈ। ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol) ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸ ਐਮ ਐਸ ਭੇਜ ਸਕਦੇ ਹੋ।
petrol and diesel
ਤੁਹਾਡਾ ਸੁਨੇਹਾ ਕੁਝ ਇਸ ਤਰਾਂ ਦਾ ਹੋਵੇਗਾ - ਆਰਐਸਪੀ <ਸਪੇਸ> ਪੈਟਰੋਲ ਪੰਪ ਡੀਲਰ ਕੋਡ ਤੁਸੀਂ ਸਾਈਟ ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਤੇਲ ਦੀ ਨਵੀਂ ਕੀਮਤ ਬਾਰੇ ਜਾਣਕਾਰੀ ਆ ਜਾਵੇਗੀ।