
ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ
ਕੁਪਵਾੜਾ : ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸ਼ੁੱਕਰਵਾਰ ਨੂੰ ਫ਼ੌਜ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ 5 ਵਿਦੇਸ਼ੀ ਅਤਵਾਦੀ ਮਾਰੇ ਗਏ। ਜੰਮੂ-ਕਸ਼ਮੀਰ ਦੇ ਏ.ਡੀ.ਜੀ.ਪੀ. ਵਿਜੇ ਕੁਮਾਰ ਨੇ ਦਸਿਆ ਕਿ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਸਾਲ ਕੁਪਵਾੜਾ ਸੈਕਟਰ ਵਿਚ ਘੁਸਪੈਠ ਦੀ ਇਹ ਪਹਿਲੀ ਵੱਡੀ ਕੋਸ਼ਿਸ਼ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ 28 ਜੂਨ ਤਕ ਅਦਾਲਤ 'ਚ ਪੇਸ਼ ਕਰਨ ਦਾ ਹੁਕਮ
ਕਸ਼ਮੀਰ ਜ਼ੋਨ ਪੁਲਿਸ ਨੇ ਇਸ ਬਾਬਤ ਟਵੀਟ ਕਰਦਿਆਂ ਦਸਿਆ ਕਿ ਪੁਲਿਸ ਨੂੰ ਕੁਪਵਾੜਾ ਜ਼ਿਲ੍ਹੇ ਵਿਚ ਐਲ.ਓ.ਸੀ. ਦੇ ਨਾਲ ਲਗਦੇ ਜੁਮਾਗੁੰਡ ਖੇਤਰ ਵਿਚ ਅਤਿਵਾਦੀਆਂ ਦੀ ਘੁਸਪੈਠ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫ਼ੌਜ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ 'ਚ ਇਨ੍ਹਾਂ ਪੰਜ ਅਤਿਵਾਦੀਆਂ ਨੂੰ ਮਾਰ ਦਿਤਾ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 13 ਜੂਨ ਨੂੰ ਕੁਪਵਾੜਾ ਜ਼ਿਲ੍ਹੇ ਦੇ ਐਲ.ਓ.ਸੀ. ਦੇ ਨਾਲ ਲਗਦੇ ਦੋਬਨਾਰ ਮਛਲ ਇਲਾਕੇ 'ਚ ਫ਼ੌਜ ਅਤੇ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਦੋ ਅਤਿਵਾਦੀ ਮਾਰੇ ਗਏ ਸਨ।