
ਕੇਂਦਰੀ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਪੂਰੀ ਸਮਾਂ ਸਾਰਣੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤਕ ਅਮਰੀਕਾ ਅਤੇ ਮਿਸਰ ਦੇ ਸਰਕਾਰੀ ਦੌਰੇ 'ਤੇ ਹੋਣਗੇ। ਵਿਦੇਸ਼ ਮੰਤਰਾਲੇ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਪ੍ਰਧਾਨ ਮੋਦੀ ਦੀ ਅਮਰੀਕਾ ਫੇਰੀ ਨਿਊਯਾਰਕ ਤੋਂ ਸ਼ੁਰੂ ਹੋਵੇਗੀ, ਜਿਥੇ ਉਹ 21 ਜੂਨ ਨੂੰ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। ਦਸੰਬਰ 2014 ਵਿਚ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਘੋਸ਼ਿਤ ਕਰਨ ਵਾਲਾ ਇਕ ਮਤਾ ਪਾਸ ਕੀਤਾ ਸੀ।
ਇਹ ਵੀ ਪੜ੍ਹੋ: ਪੰਚਕੂਲਾ : LLB ਤੇ MBA ਪਾਸ 2 ਨੌਜੁਆਨਾਂ ਨੂੰ ਨਸ਼ੇ ਦੀ ਲਤ ਨੇ ਬਣਾਇਆ ਚੋਰ, ਚੋਰੀ ਕੀਤੇ 7 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ
ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, “ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵਾਸ਼ਿੰਗਟਨ ਡੀ.ਸੀ. ਦਾ ਦੌਰਾ ਕਰਨਗੇ। ਜਿਥੇ 22 ਜੂਨ ਨੂੰ ਵ੍ਹਾਈਟ ਹਾਊਸ 'ਚ ਉਨ੍ਹਾਂ ਦਾ ਰਵਾਇਤੀ ਸੁਆਗਤ ਕੀਤਾ ਜਾਵੇਗਾ ਅਤੇ ਉਹ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨਾਲ ਉਚ ਪਧਰੀ ਵਾਰਤਾ ਨੂੰ ਜਾਰੀ ਰਖਦਿਆਂ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਰਾਸ਼ਟਰਪਤੀ ਜੋ ਬਾਈਡਨ ਅਤੇ ਪ੍ਰਥਮ ਮਹਿਲਾ ਜਿਲ ਬਾਈਡਨ ਸ਼ਾਮ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿਚ ਸਰਕਾਰੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ”।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਮੰਤਰਾਲੇ ਨੇ ਦਸਿਆ ਕਿ ਪ੍ਰਧਾਨ ਮੰਤਰੀ ਮੋਦੀ 22 ਜੂਨ ਨੂੰ ਪ੍ਰਤੀਨਿਧ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਅਤੇ ਸੈਨੇਟ ਦੇ ਸਪੀਕਰ ਚਾਰਲਸ ਸ਼ੂਮਰ ਸਮੇਤ ਕਈ ਸੰਸਦ ਮੈਂਬਰਾਂ ਦੇ ਸੱਦੇ 'ਤੇ ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦਸਿਆ ਕਿ ਇਕ ਦਿਨ ਬਾਅਦ ਯਾਨੀ 23 ਜੂਨ ਨੂੰ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਮੋਦੀ ਦੇ ਸਨਮਾਨ ਵਿਚ ਲੰਚ ਦਾ ਆਯੋਜਨ ਕਰਨਗੇ। ਮੰਤਰਾਲੇ ਨੇ ਕਿਹਾ, “ਅਧਿਕਾਰਤ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਤੋਂ ਇਲਾਵਾ, ਪ੍ਰਧਾਨ ਮੰਤਰੀ ਕਈ ਪ੍ਰਮੁੱਖ ਕੰਪਨੀਆਂ, ਪੇਸ਼ੇਵਰਾਂ ਅਤੇ ਹੋਰ ਹਿੱਸੇਦਾਰਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ.ਈ.ਓ.) ਨਾਲ ਵੀ ਗੱਲਬਾਤ ਕਰਨਗੇ। ਉਹ ਭਾਰਤੀ-ਅਮਰੀਕੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਡਰੱਗਜ਼ ਮਾਮਲੇ ਦੇ ਦੋਸ਼ੀ ਭੋਲਾ ਨੂੰ ਮਿਲੀ ਰਾਹਤ: ਮਾਂ ਦੀਆਂ ਅਸਥੀਆਂ ਵਿਸਰਜਣ ਕਰਨ ਲਈ ਹਾਈਕੋਰਟ ਨੇ 19 ਜੂਨ ਤੱਕ ਵਧਾਇਆ ਸਮਾਂ
ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ, ਪ੍ਰਧਾਨ ਮੰਤਰੀ ਮੋਦੀ 24 ਤੋਂ 25 ਜੂਨ ਤਕ ਕਾਹਿਰਾ ਵਿਚ ਮਿਸਰ ਦੀ ਸਰਕਾਰੀ ਯਾਤਰਾ ਕਰਨਗੇ। ਮੋਦੀ ਇਹ ਦੌਰਾ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹਿ ਅਲ-ਸੀਸੀ ਦੇ ਸੱਦੇ 'ਤੇ ਕਰ ਰਹੇ ਹਨ। ਅਲ-ਸੀਸੀ ਨੇ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੂੰ ਮਿਸਰ ਦਾ ਦੌਰਾ ਕਰਨ ਦਾ ਸੱਦਾ ਦਿਤਾ ਸੀ। ਪ੍ਰਧਾਨ ਮੰਤਰੀ ਵਜੋਂ ਮੋਦੀ ਦੀ ਇਹ ਪਹਿਲੀ ਮਿਸਰ ਯਾਤਰਾ ਹੋਵੇਗੀ।
ਇਹ ਵੀ ਪੜ੍ਹੋ: ਅਦਾਕਾਰਾ ਨਿਸ਼ਾ ਬਾਨੋ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਵਿਦੇਸ਼ ਮੰਤਰਾਲੇ ਨੇ ਕਿਹਾ, " ਪ੍ਰਧਾਨ ਮੰਤਰੀ ਵਲੋਂ ਰਾਸ਼ਟਰਪਤੀ ਸਿਸੀ ਨਾਲ ਗੱਲਬਾਤ ਕਰਨ ਤੋਂ ਇਲਾਵਾ, ਸਰਕਾਰ ਦੇ ਸੀਨੀਅਰ ਸਰਕਾਰੀ ਪਤਵੰਤਿਆਂ, ਕੁੱਝ ਪ੍ਰਮੁੱਖ ਮਿਸਰੀ ਸ਼ਖਸੀਅਤਾਂ ਅਤੇ ਮਿਸਰ ਵਿਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਨ ਦੀ ਸੰਭਾਵਨਾ ਹੈ।" ਇਸ ਵਿਚ ਕਿਹਾ ਗਿਆ ਹੈ, "ਭਾਰਤ-ਮਿਸਰ ਸਬੰਧ ਪੁਰਾਣੇ ਵਪਾਰਕ ਅਤੇ ਆਰਥਕ ਸਬੰਧਾਂ ਦੇ ਨਾਲ-ਨਾਲ ਸੱਭਿਆਚਾਰਕ ਅਤੇ ਡੂੰਘੇ ਲੋਕਾਂ-ਦਰ-ਲੋਕ ਸਬੰਧਾਂ 'ਤੇ ਆਧਾਰਤ ਹਨ।" ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹਿ ਅਲ-ਸੀਸੀ ਨੇ ਜਨਵਰੀ ਵਿਚ ਭਾਰਤ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦੇ ਪਧਰ ਤਕ ਉਚਾ ਚੁੱਕਣ ਲਈ ਸਹਿਮਤੀ ਬਣੀ ਸੀ।