Amit Shah high level Meeting : ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਸੁਰੱਖਿਆ ਬੈਠਕ 'ਚ ਏਜੰਸੀਆਂ ਨੂੰ ਕਿਹਾ- ਮਿਸ਼ਨ ਮੋਡ 'ਚ ਕੰਮ ਕਰੋ
Published : Jun 16, 2024, 7:00 pm IST
Updated : Jun 16, 2024, 7:00 pm IST
SHARE ARTICLE
Amit Shah high level Meeting
Amit Shah high level Meeting

ਕਿਹਾ- ਘਾਟੀ 'ਚ ਅੱਤਵਾਦ ਨੂੰ ਮੁੜ ਵਧਣ ਤੋਂ ਰੋਕੋ

Amit Shah high level Meeting : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਜੰਮੂ-ਕਸ਼ਮੀਰ 'ਤੇ ਉੱਚ ਪੱਧਰੀ ਸੁਰੱਖਿਆ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਵਿਚ ਅਮਰਨਾਥ ਦੀ ਆਗਾਮੀ ਸਾਲਾਨਾ ਤੀਰਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਅਤੇ 'ਹਾਲ ਹੀ ਵਿਚ ਹੋਏ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਜੰਮੂ ਖੇਤਰ ਵਿਚ ਮੌਜੂਦਾ ਸੁਰੱਖਿਆ ਸਥਿਤੀ' ਦੀ ਸਮੀਖਿਆ ਕੀਤੀ ਗਈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਜੰਸੀਆਂ ਨੂੰ ਜੰਮੂ 'ਚ ਏਰੀਆ ਡੋਮੀਨੇਸ਼ਨ ਪਲਾਨ ਅਤੇ ਜ਼ੀਰੋ ਟੈਰਰ ਪਲਾਨ ਦੇ ਮਾਧਿਅਮ ਰਾਹੀਂ ਕਸ਼ਮੀਰ ਘਾਟੀ ਵਿੱਚ ਹਾਸਲ ਕੀਤੀਆਂ ਸਫਲਤਾਵਾਂ ਨੂੰ ਦੁਹਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨਿਵੇਕਲੇ ਤਰੀਕਿਆਂ ਰਾਹੀਂ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਕਰਕੇ ਮਿਸਾਲ ਕਾਇਮ ਕਰਨ ਲਈ ਵਚਨਬੱਧ ਹੈ।

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ

ਗ੍ਰਹਿ ਮੰਤਰੀ ਨੇ ਸਾਰੀਆਂ ਏਜੰਸੀਆਂ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨ ਅਤੇ ਤਾਲਮੇਲ ਢੰਗ ਨਾਲ ਤੁਰੰਤ ਜਵਾਬ ਦੇਣ ਨੂੰ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ। ਸੁਰੱਖਿਆ ਏਜੰਸੀਆਂ ਦਰਮਿਆਨ ਨਿਰਵਿਘਨ ਤਾਲਮੇਲ 'ਤੇ ਜ਼ੋਰ ਦਿੰਦੇ ਹੋਏ ਅਮਿਤ ਸ਼ਾਹ ਨੇ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਸੁਰੱਖਿਆ 'ਤੇ ਧਿਆਨ ਦੇਣ ਦੇ ਨਿਰਦੇਸ਼ ਦਿੱਤੇ।

ਨਵੀਂ ਦਿੱਲੀ ਵਿੱਚ ਹੋਈ ਇਸ ਮੀਟਿੰਗ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਅਮਰਨਾਥ ਯਾਤਰਾ ਲਈ ਪੂਰੀ ਸੁਰੱਖਿਆ ਵਿਵਸਥਾ, ਯਾਤਰਾ ਦੇ ਰੂਟਾਂ 'ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ, ਹਾਈਵੇਅ 'ਤੇ ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ, ਜੰਮੂ-ਕਸ਼ਮੀਰ ਦੇ ਸਾਰੇ ਤੀਰਥ ਸਥਾਨਾਂ ਅਤੇ ਸੈਰ-ਸਪਾਟਾ ਸਥਾਨਾਂ 'ਤੇ ਚੌਕਸੀ ਰੱਖਣ ਦਾ ਵੀ ਸੱਦਾ ਦਿੱਤਾ ਗਿਆ। ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਇਸ ਮੀਟਿੰਗ ਵਿੱਚ ਐਨਐਸਏ ਅਜੀਤ ਡੋਭਾਲ, ਐਲਜੀ ਮਨੋਜ ਸਿਨਹਾ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਲੈਫ਼. ਜਨਰਲ ਉਪੇਂਦਰ ਦਿਵੇਦੀ, ਸੀ.ਐਸ.ਡੁਲੂ, ਡੀ.ਜੀ.ਪੀ. ਸਵੈਨ, ਏ.ਡੀ.ਜੀ.ਪੀ ਵਿਜੇ ਕੁਮਾਰ ਅਤੇ ਹੋਰ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੀਨੀਅਰ ਸੁਰੱਖਿਆ ਅਧਿਕਾਰੀ ਵੀ ਹੋਏ ਸ਼ਾਮਲ  

ਸੂਤਰਾਂ ਮੁਤਾਬਕ ਸ਼ਾਹ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉੱਚ ਸੁਰੱਖਿਆ ਅਧਿਕਾਰੀਆਂ ਨੂੰ 'ਜੰਮੂ ਖੇਤਰ 'ਚ ਉੱਭਰ ਰਹੇ ਅੱਤਵਾਦ ਦਾ ਢੁੱਕਵਾਂ ਜਵਾਬ ਦੇਣ ਅਤੇ ਕਿਸੇ ਵੀ ਕੀਮਤ 'ਤੇ ਇਸ ਦੇ ਮੁੜ ਉਭਾਰ ਨੂੰ ਰੋਕਣ' ਦੇ ਨਿਰਦੇਸ਼ ਦਿੱਤੇ ਹਨ। ਯਾਤਰਾ ਲਈ ਪੂਰੀ ਸੁਰੱਖਿਆ ਕਵਰ 'ਤੇ ਵੀ ਜ਼ੋਰ ਦਿੱਤਾ।

Location: India, Delhi

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement