Robert Vadra: ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ਵਿਚ ਰਾਬਰਟ ਵਾਡਰਾ ਨੂੰ ਤਾਜ਼ਾ ਸੰਮਨ ਜਾਰੀ
Published : Jun 16, 2025, 7:40 pm IST
Updated : Jun 16, 2025, 7:40 pm IST
SHARE ARTICLE
Robert Vadra: Fresh summons issued to Robert Vadra in money laundering case
Robert Vadra: Fresh summons issued to Robert Vadra in money laundering case

17 ਜੂਨ ਨੂੰ ਸੰਘੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਨੂੰ ਬਰਤਾਨੀਆਂ  ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਪੁੱਛ-ਪੜਤਾਲ ਲਈ ਨਵਾਂ ਸੰਮਨ ਜਾਰੀ ਕੀਤਾ ਹੈ।

ਸੂਤਰਾਂ ਨੇ ਦਸਿਆ  ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਜਾਂਚ ਅਧੀਨ ਇਸ ਮਾਮਲੇ ’ਚ ਅਪਣਾ  ਬਿਆਨ ਦਰਜ ਕਰਵਾਉਣ ਲਈ ਉਨ੍ਹਾਂ ਨੂੰ 17 ਜੂਨ ਨੂੰ ਸੰਘੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਾਡਰਾ (56) ਨੂੰ 10 ਜੂਨ ਨੂੰ ਇਸ ਮਾਮਲੇ ’ਚ ਪੁੱਛ-ਪੜਤਾਲ  ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ 9 ਜੂਨ ਨੂੰ ਫਲੂ ਵਰਗੇ ਲੱਛਣ ਹੋਣ ਦੀ ਗੱਲ ਕਹੀ ਸੀ ਅਤੇ ਪ੍ਰੋਟੋਕੋਲ ਮੁਤਾਬਕ ਉਨ੍ਹਾਂ ਦਾ ਕੋਵਿਡ ਟੈਸਟ ਹੋਇਆ ਸੀ। ਉਨ੍ਹਾਂ ਦੇ ਵਕੀਲ ਨੇ ਉਦੋਂ ਕਿਹਾ ਸੀ ਕਿ ਵਾਡਰਾ ਦਾ ਸੰਮਨ ਤੋਂ ਬਚਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਵਿਚ ਵਿਦੇਸ਼ ਯਾਤਰਾ ਤੋਂ ਪਹਿਲਾਂ ਜਾਂ ਬਾਅਦ ਵਿਚ ਕਿਸੇ ਵੀ ਸਮੇਂ ਈ.ਡੀ. ਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ।

ਮੰਨਿਆ ਜਾਂਦਾ ਹੈ ਕਿ ਏਜੰਸੀ ਨੇ ਵਾਡਰਾ ਨੂੰ ਪੀ.ਐਮ.ਐਲ.ਏ. ਤਹਿਤ ਅਪਣਾ  ਬਿਆਨ ਦਰਜ ਕਰਨ ਅਤੇ ਬਾਅਦ ਵਿਚ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਲਈ ਤਲਬ ਕੀਤਾ ਹੈ।

ਸੰਘੀ ਜਾਂਚ ਏਜੰਸੀ ਨੇ ਹਰਿਆਣਾ ’ਚ 2008 ਦੇ ਜ਼ਮੀਨ ਸੌਦੇ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਇਕ ਵੱਖਰੇ ਮਨੀ ਲਾਂਡਰਿੰਗ ਮਾਮਲੇ ’ਚ ਅਪ੍ਰੈਲ ’ਚ ਕਾਰੋਬਾਰੀ ਤੋਂ ਲਗਾਤਾਰ ਤਿੰਨ ਦਿਨ ਪੁੱਛ-ਪੜਤਾਲ  ਕੀਤੀ ਸੀ। ਈ.ਡੀ. ਮਨੀ ਲਾਂਡਰਿੰਗ ਦੇ ਤਿੰਨ ਮਾਮਲਿਆਂ ’ਚ ਉਸ ਦੀ ਜਾਂਚ ਕਰ ਰਹੀ ਹੈ।

ਭੰਡਾਰੀ (63) 2016 ’ਚ ਲੰਡਨ ਭੱਜ ਗਿਆ ਸੀ, ਜਦੋਂ ਇਨਕਮ ਟੈਕਸ ਵਿਭਾਗ ਨੇ ਉਸ ਉਤੇ  ਦਿੱਲੀ ’ਚ ਛਾਪਾ ਮਾਰਿਆ ਸੀ।

ਬਰਤਾਨੀਆਂ  ਦੀ ਇਕ ਅਦਾਲਤ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ ਭੰਡਾਰੀ ਨੂੰ ਹਵਾਲਗੀ ਮਾਮਲੇ ’ਚ ਬਰੀ ਕੀਤੇ ਜਾਣ ਵਿਰੁਧ  ਬਰਤਾਨੀਆਂ  ਦੀ ਸੁਪਰੀਮ ਕੋਰਟ ’ਚ ਅਪੀਲ ਕਰਨ ਦੀ ਇਜਾਜ਼ਤ ਮੰਗਣ ਵਾਲੀ ਭਾਰਤ ਸਰਕਾਰ ਦੀ ਅਰਜ਼ੀ ਨੂੰ ਖਾਰਜ ਕਰ ਦਿਤਾ ਸੀ।

ਈ.ਡੀ. ਨੇ 2023 ’ਚ ਇਸ ਮਾਮਲੇ ’ਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਭੰਡਾਰੀ ਨੇ 2009 ’ਚ ਲੰਡਨ ’ਚ 12 ਬ੍ਰਾਇਨਸਟਨ ਸਕਵਾਇਰ ਘਰ ਖਰੀਦਿਆ ਸੀ ਅਤੇ ਰਾਬਰਟ ਵਾਡਰਾ ਦੇ ਨਿਰਦੇਸ਼ਾਂ ਉਤੇ  ਇਸ ਦੀ ਮੁਰੰਮਤ ਕਰਵਾਈ ਸੀ।

ਵਾਡਰਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਹ ਸਿੱਧੇ ਜਾਂ ਅਸਿੱਧੇ ਤੌਰ ਉਤੇ  ਲੰਡਨ ਦੀ ਕਿਸੇ ਜਾਇਦਾਦ ਦੇ ਮਾਲਕ ਹਨ।ਵਾਡਰਾ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਨਿਸ਼ਾਨਾ ਕਰਾਰ ਦਿੰਦੇ ਹੋਏ ਕਿਹਾ ਕਿ ਸਿਆਸੀ ਹਿੱਤਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਈ.ਡੀ. ਰਾਜਸਥਾਨ ਦੇ ਬੀਕਾਨੇਰ ਵਿਚ ਇਕ  ਜ਼ਮੀਨ ਸੌਦੇ ਵਿਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਜੁੜੇ ਇਕ  ਹੋਰ ਮਨੀ ਲਾਂਡਰਿੰਗ ਮਾਮਲੇ ਵਿਚ ਵਾਡਰਾ ਦੀ ਵੀ ਜਾਂਚ ਕਰ ਰਹੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement