
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਪਾਰਟੀ ਸੰਸਦ ਦੇ ਅਗਾਮੀ ਮਾਨਸੂਨ ਸੈਸ਼ਨ ਵਿਚ ਮਹਿਲਾ ਰਾਖਵਾਂਕਰਨ ਬਿਲ 'ਤੇ ਬਿਨਾਂ ਕਿਸੇ ਸ਼ਰਤ ਦੇ ਸਮਰਥਨ ਦੇਵੇਗੀ...
ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਪਾਰਟੀ ਸੰਸਦ ਦੇ ਅਗਾਮੀ ਮਾਨਸੂਨ ਸੈਸ਼ਨ ਵਿਚ ਮਹਿਲਾ ਰਾਖਵਾਂਕਰਨ ਬਿਲ 'ਤੇ ਬਿਨਾਂ ਕਿਸੇ ਸ਼ਰਤ ਦੇ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਸਾਡੇ ਪੀਐਮ ਸਾਬ੍ਹ ਕਹਿੰਦੇ ਹਨ ਕਿ ਉਹ ਮਹਿਲਾ ਸ਼ਕਤੀਕਰਨ ਦੇ ਮਸੀਹਾ ਹਨ। ਹੁਣ ਉਨ੍ਹਾਂ ਨੂੰ ਪਾਰਟੀ ਦੀ ਰਾਜਨੀਤੀ ਤੋਂ ਉਪਰ ਉਠ ਕੇ ਗੱਲਬਾਤ ਕਰਨੀ ਚਾਹੀਦੀ ਹੇ ਅਤੇ ਸੰਸਦ ਵਿਚ ਮਹਿਲਾ ਰਾਖਵਾਂਕਰਨ ਬਿਲ ਨੂੰ ਪਾਸ ਕਰਨਾ ਚਾਹੀਦਾ ਹੈ।
Rahul Gandhiਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਅਜਿਹਾ ਕਰਦੀ ਹੈ ਤਾਂ ਕਾਂਗਰਸ ਉਨ੍ਹਾਂ ਨੂੰ ਬਿਨਾਂ ਸ਼ਰਤ ਸਮਰਥਨ ਦੇਵੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਮਾਲੇ ਨਾਲ ਸਬੰਧਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਰਾਹੁਲ ਗਾਂਧੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਸਨਿਚਰਵਾਰ ਨੂੰ ਪੀਐਮ ਮੋਦੀ ਨੇ ਯੂਪੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ 'ਤੇ ਤਿੰਨ ਤਲਾਕ ਬਿਲ ਵਿਚ ਰੁਕਾਵਟ ਪੈਦਾ ਕਰਨ ਦਾ ਦੋਸ਼ ਲਗਾਇਆ ਹੈ।
Rahul Gandhiਪੀਐਮ ਮੋਦੀ ਨੇ ਰੈਲੀ ਵਿਚ ਪੁੱਛਿਆ ਸੀ ਕਿ ਕੀ ਕਾਂਗਰਸ ਮੁਸਲਿਮ ਵਿਅਕਤੀਆਂ ਦੀ ਰੈਲੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਇਆ ਹੈ ਕਿ ਉਹ 18 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿਚ ਮਹਿਲਾ ਰਾਖਵਾਂਕਰਨ ਬਿਲ ਨੂੰ ਪਾਸ ਕਰਵਾਉਣ। ਪੀਐਮ ਨੂੰ ਚਿੱਠੀ ਲਿਖਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਅਤੇ ਸਹਿਯੋਗੀ ਦਲਾਂ ਦੇ ਕੋਲ ਲੋਕ ਸਭਾ ਵਿਚ ਬਹੁਮਤ ਹੈ, ਅਜਿਹੇ ਵਿਚ ਇਸ ਇਤਿਹਾਸਕ ਬਿਲ ਨੂੰ ਪਾਸ ਕਰਵਾਉਣ ਨਈ ਤੁਹਾਡੇ ਸਹਿਯੋਗ ਦੀ ਲੋੜ ਹੈ।
Rahul Gandhiਉਨ੍ਹਾਂ ਚਿੱਠੀ ਵਿਚ ਅੱਗੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਸ ਵਿਚ ਰੋਕ ਪੈਦਾ ਨਹੀਂ ਹੋਵੇਗੀ। ਗਾਂਧੀ ਨੇ ਕਿਹਾ ਕਿ ਕਾਂਗਰਸ ਇਸ ਬਿਲ ਨੂੰ ਪਾਸ ਕਰਵਾਉਣ ਵਿਚ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਮਹਿਲਾ ਰਾਖਵਾਂਕਰਨ ਬਿਲ ਦੇ ਸਮਰਥਨ ਵਿਚ ਕਾਂਗਰਸ ਨੇ ਦੇਸ਼ ਭਰ ਵਿਚ 32 ਲੱਖ ਦਸਤਖ਼ਤ ਕਰਵਾਏ ਹਨ।
Rahul Gandhi and Narender Modiਅਖਿਲ ਭਾਰਤੀ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਸ਼ਮਿਤਾ ਦੇਵ ਨੇ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਅਸਫ਼ਲ ਰਹਿਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਰਕਾਰ ਮਹਿਲਾ ਰਾਖਵਾਂਕਰਨ ਬਿਲ ਨੂੰ ਪਾਸ ਕਰਵਾਏ।