
ਜਾਣਕਾਰੀ ਮੁਤਾਬਕ ਸੀ.ਆਰ.ਪੀ.ਐਫ ਦੇ ਜਵਾਨ ਇੱਕ ਗੱਡੀ ਵਿਚ ਬਾਲਟਾਲ ਮਾਰਗ ਤੋਂ ਅਮਰਨਾਥ ਯਾਤਰਾ ਵੱਲ ਜਾ ਰਹੇ ਸਨ
ਜੰਮੂ ਕਸ਼ਮੀਰ - ਕਸ਼ਮੀਰ ਡਿਵੀਜ਼ਨ ਦੇ ਗਾਂਦਰਬਲ ਜ਼ਿਲ੍ਹੇ ਵਿਚ ਐਤਵਾਰ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਇੱਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 8 ਸੀਆਰਪੀਐਫ ਜਵਾਨ ਜ਼ਖਮੀ ਹੋ ਗਏ ਹਨ। ਉਹਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸੀ.ਆਰ.ਪੀ.ਐਫ ਦੇ ਜਵਾਨ ਇੱਕ ਗੱਡੀ ਵਿਚ ਬਾਲਟਾਲ ਮਾਰਗ ਤੋਂ ਅਮਰਨਾਥ ਯਾਤਰਾ ਵੱਲ ਜਾ ਰਹੇ ਸਨ। ਇਸ ਦੌਰਾਨ ਗੰਦਰਬਲ ਦੇ ਸਿੰਧ ਨਾਲੇ ਕੋਲ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਅੱਠ ਜਵਾਨ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਦਲ ਮੌਕੇ 'ਤੇ ਪਹੁੰਚ ਗਏ। ਜ਼ਖਮੀਆਂ ਨੂੰ ਇਲਾਜ ਲਈ ਬਾਲਟਾਲ ਬੇਸ ਕੈਂਪ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।