ਖ਼ਬਰਾਂ |

ਤਾਜ਼ਾ |

ਰਾਜ ਠਾਕਰੇ ਨੇ ਸੋਨਮ ਵਾਂਗਚੁਕ ਦੇ ਮਰਨ ਵਰਤ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ
Published : Jul 16, 2026, 8:26 pm IST
Updated : Jul 16, 2026, 8:26 pm IST
SHARE ARTICLE
Raj Thackeray targeted the Central Government over Sonam Wangchuk's hunger strike.
Raj Thackeray targeted the Central Government over Sonam Wangchuk's hunger strike.

ਕਿਹਾ : ਸਰਕਾਰ ਨੇ ਸ਼ਾਇਦ ਦੇਸ਼ ’ਚ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਨੂੰ ਖ਼ਤਮ ਕਰਨ ਦਾ ਫ਼ੈਸਲਾ ਕਰ ਲਿਆ

ਮੁੰਬਈ : ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ ਰਾਜ ਠਾਕਰੇ ਨੇ ਵੀਰਵਾਰ ਨੂੰ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ ਦੇ ਮਰਨ ਵਰਤ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਨੇ ਸ਼ਾਇਦ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਨੂੰ ਹੀ ਖ਼ਤਮ ਕਰਨ ਦਾ ਫ਼ੈਸਲਾ ਕਰ ਲਿਆ ਹੈ।
ਵਾਂਗਚੁਕ 28 ਜੂਨ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ ਅਤੇ ਉਦੋਂ ਤੋਂ ਉਹ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਖ਼ਿਲਾਫ਼ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠੇ ਹਨ।

ਰਾਜ ਠਾਕਰੇ ਨੇ ‘X’ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਜੇਕਰ ਇਹ ਸਰਕਾਰ ਅਯੁੱਧਿਆ ਵਿੱਚ ਰਾਮ ਮੰਦਿਰ ਵਿੱਚ ਚੜ੍ਹਾਵੇ ਦੀ ਕਥਿਤ ਚੋਰੀ ਦੌਰਾਨ ਮੂਕ ਦਰਸ਼ਕ ਬਣੀ ਰਹਿ ਸਕਦੀ ਹੈ, ਤਾਂ ਨਾਗਰਿਕਾਂ ਦੇ ਵਿਰੋਧ ਪ੍ਰਦਰਸ਼ਨ ਦਾ ਉਸ ਉੱਤੇ ਆਖਰਕਾਰ ਕੀ ਅਸਰ ਹੋ ਸਕਦਾ ਹੈ। ਮਨਸੇ ਮੁਖੀ ਨੇ ਦੋਸ਼ ਲਾਇਆ ਕਿ ਜਿਨ੍ਹਾਂ ਸੰਸਥਾਵਾਂ ਨੂੰ ਨਿਰਪੱਖ ਹੋ ਕੇ ਕੰਮ ਕਰਨਾ ਚਾਹੀਦਾ ਹੈ, ਉਨ੍ਹਾਂ ਨੂੰ ਆਪਣੇ ਪ੍ਰਭਾਵ ਹੇਠ ਲੈ ਲਿਆ ਗਿਆ ਹੈ ਅਤੇ ਚੋਣਾਂ ਵਿੱਚ ਹੇਰਾਫੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਸ 'ਤੇ ਵੱਡੇ ਪੱਧਰ 'ਤੇ ਪੈਸਾ ਖਰਚਿਆ ਜਾ ਰਿਹਾ ਹੈ। ‘ਉਨ੍ਹਾਂ ਵਾਂਗਚੁਕ ਦੀ ਸਿਹਤ ਨਾਲ ਸਬੰਧਤ ਰਿਪੋਰਟਾਂ ਅਤੇ ਟੈਲੀਵਿਜ਼ਨ 'ਤੇ ਦਿਖਾਈਆਂ ਜਾ ਰਹੀਆਂ ਤਸਵੀਰਾਂ ਯਕੀਨਨ ਚਿੰਤਾਜਨਕ ਹਨ । ਇਹ ਕਹਿਣਾ ਬਹੁਤ ਦੁਖਦਾਈ ਹੈ, ਪਰ ਅਜਿਹਾ ਜਾਪਦਾ ਹੈ ਕਿ ਸਰਕਾਰ ਨੇ ਸੋਨਮ ਵਾਂਗਚੁਕ ਨੂੰ ਕੁਰਬਾਨ ਕਰਨ ਦਾ ਫ਼ੈਸਲਾ ਕਰ ਲਿਆ ਹੈ ਅਤੇ ਇਸ ਦੇ ਨਾਲ ਹੀ ਸ਼ਾਇਦ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਲਈ ਮੌਜੂਦ ਲੋਕਤੰਤਰਿਕ ਅਧਿਕਾਰ ਨੂੰ ਵੀ ਖ਼ਤਮ ਕਰਨ ਦਾ ਫ਼ੈਸਲਾ ਕਰ ਲਿਆ ਹੈ।’’

ਉਨ੍ਹਾਂ ਕਿਹਾ ਕਿ ਇੱਕ ਸਮਾਂ ਅਜਿਹਾ ਸੀ ਜਦੋਂ ਭਾਰਤੀ ਜਨਤਾ ਪਾਰਟੀ ਸੋਨਮ ਵਾਂਗਚੁਕ ਦਾ ਬਹੁਤ ਸਨਮਾਨ ਕਰਦੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵਿਅਕਤੀ ਨੂੰ ਉਦੋਂ ਤੱਕ ਹੀ ਮਹੱਤਵ ਦਿੰਦੀ ਹੈ, ਜਦੋਂ ਤੱਕ ਉਹ ਉਸ ਦੀ ਸਹੂਲਤ ਅਤੇ ਹਿੱਤ ਦੇ ਅਨੁਕੂਲ ਹੁੰਦਾ ਹੈ। ਠਾਕਰੇ ਨੇ ਅੱਗੇ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਵੱਡੇ ਪੱਧਰ 'ਤੇ ਰਹੀਆਂ ਹਨ, ਜਿਨ੍ਹਾਂ ਵਿੱਚ ਮੱਧ ਪ੍ਰਦੇਸ਼ ਦਾ ਵਿਆਪਮ ਘੁਟਾਲਾ, ਨੀਟ ਦੇ ਪ੍ਰਸ਼ਨ ਪੱਤਰ ਲੀਕ ਹੋਣਾ ਅਤੇ ਹਾਲ ਹੀ ਵਿੱਚ ਅਧਿਆਪਕ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰਾਂ ਦਾ ਲੀਕ ਹੋਣਾ ਸ਼ਾਮਲ ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement