ਕਿਸੇ ਸਿਸਟਮ ਨੂੰ ਤਬਾਹ ਕਰਨਾ ਸੌਖਾ ਪਰ ਬਣਾਉਣਾ ਔਖਾ : ਸੀਜੇਆਈ
Published : Aug 16, 2018, 4:16 pm IST
Updated : Aug 16, 2018, 4:16 pm IST
SHARE ARTICLE
CJI Dipak Misra
CJI Dipak Misra

ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਕਿਸੇ ਵੀ ਸਿਸਟਮ ਦੀ ਆਲੋਚਨਾ ਕਰਨਾ ਉਸ 'ਤੇ ਹਮਲਾ ਕਰਨਾ ਅਤੇ ਉਸ ਨੂੰ ਤਬਾਹ ਕਰਨਾ ਬਹੁਤ ਆਸਾਨ ਹੈ.........

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਕਿਸੇ ਵੀ ਸਿਸਟਮ ਦੀ ਆਲੋਚਨਾ ਕਰਨਾ ਉਸ 'ਤੇ ਹਮਲਾ ਕਰਨਾ ਅਤੇ ਉਸ ਨੂੰ ਤਬਾਹ ਕਰਨਾ ਬਹੁਤ ਆਸਾਨ ਹੈ ਪਰ ਕਿਸੇ ਸੰਸਥਾ ਨੂੰ ਅੱਗੇ ਲਿਜਾਣਾ ਅਤੇ ਅਪਣੀਆਂ ਨਿੱਜੀ ਇੱਛਾਵਾਂ ਨੂੰ ਦੂਰ ਰੱਖ ਕੇ ਉਸ ਨੂੰ ਅੱਗੇ ਵਧਾਉਣਾ ਹੀ ਮੁਸ਼ਕਲ ਅਤੇ ਚੁਣੌਤੀਪੂਰਨ ਕੰਮ ਹੈ। 72ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸੰਸਥਾ ਨੂੰ ਅੱਗੇ ਵਧਾਉਣਾ ਹੈ ਤਾਂ ਸਾਨੂੰ ਅਪਣੀਆਂ ਵਿਅਕਤੀਗਤ ਇਛਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਰੱਖਣਾ ਹੋਵੇਗਾ।

Supreme Court of IndiaSupreme Court of India

ਇਸ ਦੇ ਨਾਲ ਹੀ ਉਸ ਵਿਚ ਸੁਧਾਰ ਦੇ ਲਈ ਤਰਕਸੰਗਤ, ਪਰਿਪੱਕਤਾ, ਜ਼ਿੰਮੇਵਾਰੀ ਅਤੇ ਸਕਰਾਤਮਕ ਮਾਨਸਿਕਤਾ ਦੇ ਨਾਲ ਰਚਨਾਤਮਕ ਕਦਮ ਉਠਾਉਣੇ ਹੋਣਗੇ। ਉਨ੍ਹਾਂ ਕਿਹਾ ਕਿ ਕੁੱਝ ਤੱਤ ਅਜਿਹੇ ਵੀ ਹੁੰਦੇ ਹਨ ਜੋ ਸੰਸਥਾ ਨੂੰ ਕਮਜ਼ੋਰ ਕਰਨ ਦਾ ਯਤਨ ਕਰਦੇ ਹਨ ਪਰ ਅਸੀਂ ਕਮਜ਼ੋਰ ਨਹੀਂ ਹੋਣਾ ਬਲਕਿ ਇਕੱਠੇ ਮਲਿ ਕੇ ਇਨ੍ਹਾਂ ਦੇ ਅੱਗੇ ਝੁਕਣ ਤੋਂ ਇਨਕਾਰ ਕਰਨਾ ਹੋਵੇਗਾ। ਦਸ ਦਈਏ ਕਿ ਸੀਜੇਆਈ ਦੀਪਕ ਮਿਸ਼ਰਾ ਦੀਆਂ ਇਨ੍ਹਾਂ ਟਿੱਪਣੀਆਂ ਨੂੰ ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜਾਂ ਵਲੋਂ ਕੀਤੇ ਗਏ ਵਿਦਰੋਹ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਜਨਤਕ ਪ੍ਰਤੀਕਿਰਿਆ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ।

ਇਸੇ ਸਾਲ 12 ਜਨਵਰੀ ਨੂੰ ਸੁਪਰੀਮ ਕੋਰਟ ਦੇ ਚਾਰ ਜੱਜਾਂ ਨੇ ਸੀਜੇਆਈ ਦੀਪਕ ਮਿਸ਼ਰਾ 'ਤੇ ਮਹੱਤਵਪੂਰਨ ਮੁੱਦਿਆਂ ਨਾਲ ਜੁੜੇ ਕੇਸ ਦੀ ਸੁਣਵਾਈ ਨਿਯਮ ਅਤੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਕਿਸੇ ਖ਼ਾਸ ਨੂੰ ਦੇਣ ਦਾ ਦੋਸ਼ ਲਗਾਇਆ ਸੀ। ਉਥੇ ਹੀ ਇਸ ਪ੍ਰੋਗਰਾਮ ਵਿਚ ਮੌਜੂਦ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਪੀਆਈਐਲ ਨੂੰ ਲੈ ਕੇ ਸੁਪਰੀਮ ਕੋਰਟ ਨੂੰ ਕਟਹਿਰੇ ਵਿਚ ਖੜ੍ਹਾ ਕਰਦੇ ਹੋਏ ਕਿਹਾ ਕਿ ਅਸੀਂ ਪੀਆਈਐਲ ਦਾ ਸਨਮਾਨ ਕਰਦੇ ਹਾਂ ਪਰ ਅਦਾਲਤ ਨੂੰ ਸ਼ਾਸਨ ਦਾ ਕੰਮ ਉਨ੍ਹਾਂ ਲੋਕਾਂ 'ਤੇ ਛੱਡ ਦੇਣਾ ਚਾਹੀਦਾ ਹੈ, ਜਿਨ੍ਹਾਂ ਨੂੰ ਜਨਤਾ ਨੇ ਚੁਣ ਕੇ ਭੇਜਿਆ ਹੈ।

Ravi Shankar PrasadRavi Shankar Prasad

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਦਾਲਤ ਨੂੰ ਉਦੋਂ ਦਖ਼ਲ ਦੇਣਾ ਚਾਹੀਦਾ ਹੈ, ਜਦੀ ਸਰਕਾਰ ਕੁੱਝ ਗ਼ਲਤ ਕਰ ਰਹੀ ਹੋਵੇ। ਉਨ੍ਹਾਂ ਕਿਹਾ ਕਿ ਅੱਜ ਸਮਾਂ ਬਦਲ ਚੁੱਕਿਆ ਹੈ। ਆਮ ਨਾਗਰਿਕਾਂ ਨੂੰ ਪਤਾ ਹੈ ਕਿ ਉਹ ਜਦੋਂ ਚਾਹੁਣ ਉਦੋਂ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਸੱਤਾ ਤੋਂ ਬੇਦਖ਼ਲ ਕਰ ਸਕਦੇ ਹਨ। ਇਹ ਭਾਰਤੀ ਲੋਕਤੰਤਰ ਦੀ ਖ਼ੂਬਸੂਰਤੀ ਹੈ। ਅੱਜ ਹਰ ਵਿਅਕਤੀ ਅਪਣੇ ਅਧਿਕਾਰਾਂ ਨੂੰ ਜਾਣਦਾ ਹੈ, ਸਨਮਾਨਯੋਗ ਜੀਵਨ ਨੂੰ ਸਮਝਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਹਮੇਸ਼ਾਂ ਅਧਿਕਾਰਾਂ ਦੀ ਰੱਖਿਆ ਕੀਤੀ ਹੈ ਅਤੇ ਇਹ ਪੂਰੇ ਦੇਸ਼ ਦੇ ਲਈ ਮਾਣ ਵਾਲੀ ਗੱਲ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement