
ਚੁਰਾਸੀ ਦੇ ਦਿੱਲੀ ਸਿੱਖ ਕਤਲੇਆਮ ਦੇ ਮੁਲਜ਼ਮ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦੇ ਵਿਰੁਧ ਸੀਬੀਆਈ ਅਤੇ ਪੀੜਤਾਂ ਦੀ ਅਰਜ਼ੀ.................
ਚੰਡੀਗੜ੍ਹ : ਚੁਰਾਸੀ ਦੇ ਦਿੱਲੀ ਸਿੱਖ ਕਤਲੇਆਮ ਦੇ ਮੁਲਜ਼ਮ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦੇ ਵਿਰੁਧ ਸੀਬੀਆਈ ਅਤੇ ਪੀੜਤਾਂ ਦੀ ਅਰਜ਼ੀ ਉੱਤੇ ਦਿੱਲੀ ਹਾਈ ਕੋਰਟ 11 ਸਤੰਬਰ ਤੋਂ ਰੋਜ਼ਾਨਾ ਲਗਾਤਾਰ ਸੁਣਵਾਈ ਕਰੇਗਾ। ਹਾਈਕੋਰਟ ਦੇ ਜਸਟਿਸ ਮੁਰਲੀਧਰ 'ਤੇ ਅਧਾਰਿਤ ਬੈਂਚ ਨੇ ਬਾਅਦ ਦੁਪਹਿਰ ਸੁਣਵਾਈ ਦੀ ਸੱਜਣ ਕੁਮਾਰ ਦੇ ਵਕੀਲ ਦੀ ਮੰਗ ਠੁਕਰਾ ਦਿੱਤੀ। ਕੋਰਟ ਹਰ ਰੋਜ਼ ਸਵੇਰੇ 10.45 ਵਜੇ ਸੁਣਵਾਈ ਕਰੇਗਾ।
31 ਜੁਲਾਈ ਨੂੰ ਸੁਣਵਾਈ ਦੇ ਦੌਰਾਨ 1984 ਦੇ ਸਿੱਖ ਕਤਲੇਆਮ ਪੀੜਤਾਂ ਵਲੋਂ ਨਾਮੀ ਵਕੀਲ ਹਰਵਿੰਦਰ ਸਿੰਘ ਫੁਲਕਾ ਨੇ ਕਿਹਾ ਸੀ ਕਿ ਸਿੱਖ ਕਤਲੇਆਮ ਦੇ 34 ਸਾਲਾਂ ਤੋਂ ਬਾਅਦ ਵੀ ਹਾਲੇ ਤੱਕ ਨਿਆਂ ਨਹੀਂ ਮਿਲਿਆ ਹੈ। ਇਸ ਲਈ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋਣੀ ਚਾਹੀਦੀ ਹੈ। Âੱਕ ਨਵੰਬਰ, 1984 ਨੂੰ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਇੱਕ ਹੀ ਪਰਵਾਰ ਦੇ ਪੰਜ ਜੀਆਂ ਦੀ ਹੱਤਿਆ ਦੇ ਦੋਸ਼ ਵਿੱਚ ਸਾਬਕਾ ਨੇਵੀ ਅਧਿਕਾਰੀ ਭਾਗਮਲ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਅਤੇ ਦੋ ਹੋਰ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ।
ਹੇਠਲੀ ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਇਨਾਂ ਨੇ ਹੇਠਲੀ ਅਦਾਲਤ ਦੇ ਫੈਸਲੇ ਦੇ ਵਿਰੁਧ ਦਿੱਲੀ ਹਾਈਕੋਰਟ ਵਿੱਚ ਅਪੀਲ ਕੀਤੀ ਸੀ। ਹਾਈਕੋਰਟ ਵਿੱਚ ਸੀਬੀਆਈ ਨੇ ਵੀ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਵਿਰੁਧ ਅਰਜ਼ੀ ਦਾਇਰ ਕਰਦੇ ਹੋਏ ਕਿਹਾ ਸੀ ਕਿ ਇਨ੍ਹਾਂ ਦੋਸ਼ੀਆਂ ਨੇ ਕਤਲੇਆਮ ਨੂੰ ਵਿਉਂਤਬੱਧ ਤਰੀਕੇ ਨਾਲ ਅੰਜ਼ਾਮ ਦਿੱਤਾ ਸੀ।