ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ‘ਤੇ ਮਮਤਾ ਬੈਨਰਜੀ ਤੇ ਪੀਐਮ ਮੋਦੀ ਨੇ ਦਿੱਤੀ ਵਧਾਈ
Published : Aug 16, 2019, 1:35 pm IST
Updated : Aug 16, 2019, 1:38 pm IST
SHARE ARTICLE
Arvind Kejriwal
Arvind Kejriwal

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੂਰੇ 51 ਸਾਲ ਦੇ ਹੋ ਗਏ ਹਨ। ਉਹਨਾਂ ਦੇ ਜਨਮ ਦਿਨ ‘ਤੇ ਅੱਜ ਸਵੇਰ ਤੋਂ ਉਹਨਾਂ ਨੂੰ ਵਧਾਈ ਦੇ ਸੰਦੇਸ਼ ਮਿਲ ਰਹੇ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੂਰੇ 51 ਸਾਲ ਦੇ ਹੋ ਗਏ ਹਨ। ਉਹਨਾਂ ਦੇ ਜਨਮ ਦਿਨ ‘ਤੇ ਅੱਜ ਸਵੇਰ ਤੋਂ ਉਹਨਾਂ ਨੂੰ ਵਧਾਈ ਦੇ ਸੰਦੇਸ਼ ਮਿਲ ਰਹੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਜਰੀਵਾਲ ਨੂੰ ਟਵੀਟ ਦੇ ਜ਼ਰੀਏ ਵਧਾਈ ਦਿੱਤੀ ਹੈ। ਉੱਥੇ ਹੀ ਭਾਜਪਾ ਸੰਸਦ ਰਾਜੀਵ ਚੰਦਰਸ਼ੇਖਰ ਨੇ ਉਹਨਾਂ ਨੂੰ ਜਨਮ ਦਿਨ ਦੇ ਮੌਕੇ ‘ਤੇ ਵਧਾਈ ਦਿੱਤੀ ਹੈ। ਮਮਨਾ ਨੇ ਅਪਣੇ ਅਧਿਕਾਰਕ ਟਵਿਟਰ ਅਕਾਊਂਟ ‘ਤੇ ਬੰਗਾਲੀ ਅਤੇ ਅੰਗਰੇਜ਼ੀ ਭਾਸ਼ਾ ਵਿਤ ਟਵੀਟ ਕੀਤਾ।

 


 

ਉਹਨਾਂ ਨੇ ਲਿਖਿਆ, ‘ਜਨਮਦਿਨ ਦੀ ਬਹੁਤ-ਬਹੁਤ ਵਧਾਈ, ਅਰਵਿੰਦ ਜੀ’। ਉੱਥੇ ਹੀ ਇਸ ਦੇ ਜਵਾਬ ਵਿਚ ਕੇਜਰੀਵਾਲ ਨੇ ਲਿਖਿਆ, ‘ਧੰਨਵਾਦ ਦੀਦੀ’। ਭਾਜਪਾ ਸੰਸਦ ਚੰਦਰਸ਼ੇਖਰ ਨੇ ਵੀ ਅਪਣੇ ਟਵੀਟ ਵਿਚ ਲਿਖਿਆ, ‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਵਧਾਈਆਂ’। ਇਸ ਦੇ ਨਾਲ ਹੀ ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰਨ ਨੇ ਵੀ ਟਵੀਟ ਕਰ ਕੇ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਉਹਨਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ।

 


 

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ 7 ਸਾਲ ਪਹਿਲਾਂ 2 ਅਕਤੂਬਰ 2012 ਨੂੰ ਭਾਰਤੀ ਸਿਆਸਤ ਵਿਚ ਐਂਟਰੀ ਕੀਤੀ ਸੀ। ਅਰਵਿੰਦ ਕੇਜਰੀਵਾਲ ਨੇ  ਅਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦਾ ਗਠਨ ਕਰਕੇ ਕੀਤੀ ਸੀ। ਕੇਜਰੀਵਾਲ ਦੇ ਜਨਮ ਦਿਨ ਮੌਕੇ ਉਹਨਾਂ ਦੇ ਫੈਨਜ਼ ਨੇ ਵੀ ਉਹਨਾਂ ਨੂੰ ਵਧਾਈਆਂ ਦਿੱਤੀਆਂ ਹਨ। ਦੱਸ ਦਈਏ ਕਿ ਅਪਣੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੇ ਦਿੱਲੀ ਵਿਚ ਡੀਟੀਸੀ ਅਤੇ ਕਲੈਕਟਰ ਬੱਸਾਂ ਵਿਚ ਔਰਤਾਂ ਲਈ 29 ਅਕਤੂਬਰ ਤੋਂ ਮੁਫਤ ਸਫ਼ਰ ਕਰਨ ਦਾ ਐਲਾਨ ਕੀਤਾ ਸੀ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement