ਮਸ਼ਹੂਰ ਸੰਗੀਤਕਾਰ ਖਯਾਮ ਦੀ ਸਿਹਤ ਵਿਗੜੀ, ਆਈਸੀਯੂ ਵਿਚ ਭਰਤੀ
Published : Aug 16, 2019, 10:47 am IST
Updated : Aug 16, 2019, 10:53 am IST
SHARE ARTICLE
Mohammed zahur khayyam bollywood music director admitted to mumbai suraj hospital
Mohammed zahur khayyam bollywood music director admitted to mumbai suraj hospital

ਮੀਡੀਆ ਰਿਪੋਰਟਾਂ ਅਨੁਸਾਰ ਉਹਨਾਂ ਦੀ ਹਾਲਤ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ

ਨਵੀਂ ਦਿੱਲੀ: ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਮੁਹੰਮਦ ਜ਼ਹੂਰ ਖਯਾਮ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ। ਦੇਰ ਰਾਤ ਉਹਨਾਂ ਨੂੰ ਮੁੰਬਈ ਦੇ ਸੂਰਜ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ। ਪਿਛਲੇ ਕਈ ਦਿਨਾਂ ਤੋਂ ਉਹਨਾਂ ਦੀ ਸਿਹਤ ਖ਼ਰਾਬ ਸੀ, ਫੇਫੜਿਆਂ ਦੀ ਲਾਗ ਕਾਰਨ ਉਹਨਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਲਿਜਾਇਆ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਦੀ ਹਾਲਤ ਵਿਚ ਅਜੇ ਤੱਕ ਕੋਈ ਸੁਧਾਰ ਨਹੀਂ ਹੋਇਆ ਹੈ।

mehmood Mohammed zahur khayyam

ਫਿਲਹਾਲ ਉਹ ਆਈਸੀਯੂ ਵਿਚ ਦਾਖਲ ਹੈ। ਮੀਡੀਆ ਰਿਪੋਰਟਾਂ ਅਨੁਸਾਰ ਉਹਨਾਂ ਦੀ ਹਾਲਤ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਸਾਰੇ ਮੈਂਬਰ ਹਸਪਤਾਲ ਵਿਚ ਮੌਜੂਦ ਹਨ। ਨਿਊਜ਼ ਏਜੰਸੀ ਅਨੁਸਾਰ, ‘ਖਯਾਮ ਦੀ ਸਥਿਤੀ ਨਾਜ਼ੁਕ ਹੈ। ਪਿਛਲੇ ਹਫਤੇ ਹੀ ਫੇਫੜਿਆਂ ਦੀ ਲਾਗ ਕਾਰਨ ਉਹਨਾਂ ਨੂੰ ਗੰਭੀਰ ਹਾਲਤ ਵਿਚ ਮੁੰਬਈ ਦੇ ਸੂਰਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

MehmoodMohammed zahur khayyam

ਪਰਿਵਾਰਕ ਸੂਤਰਾਂ ਅਨੁਸਾਰ 92 ਸਾਲਾ ਖਯਾਮ ਐਤਵਾਰ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਹਨਾਂ ਨੂੰ ਤੁਰੰਤ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ। ਇਸ ਸਮੇਂ ਡਾਕਟਰਾਂ ਦੀ ਟੀਮ ਉਹਨਾਂ ਦੇ ਇਲਾਜ ਵਿਚ ਲੱਗੀ ਹੋਈ ਹੈ। ਖਯਾਮ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਹਨਾਂ ਨੇ 17 ਸਾਲ ਦੀ ਉਮਰ ਵਿਚ ਆਪਣੀ ਸੰਗੀਤਕ ਯਾਤਰਾ ਦੀ ਸ਼ੁਰੂਆਤ ਕੀਤੀ।

ਉਹਨਾਂ ਨੇ 1943 ਵਿਚ ਦੁਨੀਆ ਦੇ ਸਾਹਮਣੇ ਆਪਣੀ ਪ੍ਰਤਿਭਾ ਦਿਖਾਈ ਜਿਸ ਤੋਂ ਬਾਅਦ ਉਨ੍ਹਾਂ ਨੇ 1953 ਵਿਚ ਆਈ ਫਿਲਮ 'ਪੈਵਮੈਂਟ' ਤੋਂ ਬਾਲੀਵੁੱਡ ਵਿਚ ਸ਼ੁਰੂਆਤ ਕੀਤੀ। ਇਸ ਫਿਲਮ ਦਾ ਸੰਗੀਤ ਖਯਾਮ ਦੁਆਰਾ ਛਾਇਆ ਹੋਇਆ ਸੀ। ਉਨ੍ਹਾਂ ਨੂੰ 1961 ਦੀ ਫਿਲਮ 'ਸ਼ੋਲਾ ਅਤੇ  ਸ਼ਬਨਮ' ਤੋਂ ਅਸਲ ਪਛਾਣ ਮਿਲੀ, ਉਨ੍ਹਾਂ ਦਾ ਸੰਗੀਤ ਇਸ ਫ਼ਿਲਮ ਵਿਚ ਬਹੁਤ ਪਸੰਦ ਕੀਤਾ ਗਿਆ ਅਤੇ ਹੌਲੀ-ਹੌਲੀ ਖਯਾਮ ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣ ਲਈ ਚਲਦਾ ਗਿਆ।

ਉਹਨਾਂ ਨੇ ਕਈ ਵੱਡੀਆਂ ਵੱਡੀਆਂ ਫਿਲਮਾਂ ਵਿਚ ਆਪਣਾ ਸੰਗੀਤ ਦਿੱਤਾ ਹੈ। ਇਨ੍ਹਾਂ ਵਿਚ ਆਖਰੀ ਖ਼ਤ, ਕਭੀ ਕਭੀ, ਤ੍ਰਿਸ਼ੂਲ, ਨੂਰੀ, ਬਾਜ਼ਾਰ, ਉਮਰਾਓ ਜਾਨ ਅਤੇ ਯਾਤਰਾ ਵਰਗੀਆਂ ਫਿਲਮਾਂ ਸ਼ਾਮਲ ਹਨ। ਇਸ ਸੰਗੀਤ ਰਤਨ ਨੂੰ ਕਈ ਪੁਰਸਕਾਰ ਵੀ ਦਿੱਤੇ ਜਾ ਚੁੱਕੇ ਹਨ। ਉਹਨਾਂ ਨੂੰ 2007 ਵਿਚ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਅਤੇ 2011 ਵਿਚ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement