ਗੁਜਰਾਤ 'ਚ 1,026 ਕਰੋੜ ਰੁਪਏ ਦੀ ਕੀਮਤ ਦੇ 513 ਕਿਲੋ ਨਸ਼ੀਲੇ ਪਦਾਰਥ ਜ਼ਬਤ, ਔਰਤ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
Published : Aug 16, 2022, 6:26 pm IST
Updated : Aug 16, 2022, 6:26 pm IST
SHARE ARTICLE
513 kg of drugs worth Rs 1,026 crore seized in Gujarat, 7 accused including woman arrested
513 kg of drugs worth Rs 1,026 crore seized in Gujarat, 7 accused including woman arrested

ਅੰਕਲੇਸ਼ਵਰ ਇਲਾਕੇ 'ਚੋਂ 513 ਕਿਲੋ ਮੈਫੇਡ੍ਰੋਨ (ਨਸ਼ੀਲਾ ਪਦਾਰਥ) ਬਰਾਮਦ ਕੀਤਾ ਗਿਆ ਹੈ।

 

ਗੁਜਰਾਤ - ਮਹਾਰਾਸ਼ਟਰ ਕ੍ਰਾਈਮ ਬ੍ਰਾਂਚ ਦੀ ਐਂਟੀ ਨਾਰਕੋਟਿਕਸ ਸੈੱਲ, ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਇੱਕ ਡਰੱਗ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਅੰਕਲੇਸ਼ਵਰ ਇਲਾਕੇ 'ਚੋਂ 513 ਕਿਲੋ ਮੈਫੇਡ੍ਰੋਨ (ਨਸ਼ੀਲਾ ਪਦਾਰਥ) ਬਰਾਮਦ ਕੀਤਾ ਗਿਆ ਹੈ। ਨਸ਼ਿਆਂ ਦੀ ਕੀਮਤ 1,026 ਕਰੋੜ ਰੁਪਏ ਤੋਂ ਵੱਧ ਹੋਣ ਦਾ ਅਨੁਮਾਨ ਹੈ। ਇਸ ਮਾਮਲੇ 'ਚ ਇਕ ਔਰਤ ਸਮੇਤ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਮੁੰਬਈ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਮੁੰਬਈ ਪੁਲਿਸ ਨੇ ਸ਼ਿਵਾਜੀ ਨਗਰ ਤੋਂ ਨਸ਼ਿਆਂ ਦੀ ਵੱਡੀ ਖੇਪ ਫੜੀ। ਮੁੰਬਈ ਐਂਟੀ ਨਾਰਕੋਟਿਕਸ ਸੈੱਲ ਤੋਂ ਕਈ ਹੋਰ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ। ਇਸ ਤੋਂ ਪਹਿਲਾਂ ਡਰੱਗ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਪਿਛਲੇ ਸਾਲ ਸਰਹੱਦੀ ਸੂਬਿਆਂ 'ਚ 5,651.68 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ। ਸਰਕਾਰ ਨੇ ਇਹ ਜਾਣਕਾਰੀ ਮਾਨਸੂਨ ਸੈਸ਼ਨ ਦੌਰਾਨ ਸੰਸਦ ਨੂੰ ਦਿੱਤੀ ਸੀ।

ਸੈਸ਼ਨ ਦੌਰਾਨ, ਸਰਕਾਰ ਨੇ ਕਿਹਾ ਕਿ ਸਾਲ 2021 ਵਿਚ ਜ਼ਬਤ ਕੀਤੇ ਗਏ 3,335.17 ਕਿਲੋਗ੍ਰਾਮ ਤੋਂ ਵੱਧ ਪਾਬੰਦੀਸ਼ੁਦਾ ਪਦਾਰਥਾਂ ਦੇ ਨਾਲ ਜ਼ਬਤ ਕੀਤੇ ਗਏ ਮਾਮਲਿਆਂ ਦੀ ਸੂਚੀ ਵਿਚ ਗੁਜਰਾਤ ਸਭ ਤੋਂ ਉੱਪਰ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ, ਨਿਤਿਆਨੰਦ ਰਾਏ ਨੇ 2020 ਅਤੇ 2021 ਵਿਚ ਅੰਤਰਰਾਸ਼ਟਰੀ ਸਰਹੱਦਾਂ ਵਾਲੇ ਰਾਜਾਂ ਵਿਚ ਵੱਖ-ਵੱਖ ਡਰੱਗ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੁਆਰਾ ਜ਼ਬਤ ਕੀਤੇ ਗਏ ਨਸ਼ਿਆਂ ਦਾ ਵਿਸਤ੍ਰਿਤ ਵੇਰਵਾ ਦਿੱਤਾ। ਜਦੋਂ ਕਿ 2021 ਵਿਚ ਅਜਿਹੇ 18 ਰਾਜਾਂ ਤੋਂ 5,651.68 ਕਿਲੋਗ੍ਰਾਮ ਜ਼ਬਤ ਕੀਤੀ ਗਈ ਸੀ, 2020 ਵਿਚ ਅਜਿਹੇ 17 ਰਾਜਾਂ ਤੋਂ ਲਗਭਗ 3,285 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਸੀ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement