
ਡੰਡੇ ਨਾਲ ਕੁੱਟ-ਕੁੱਟ ਕੇ ਕੀਤੀ ਹਤਿਆ
ਬੁਲੰਦਸ਼ਹਿਰ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਸ਼ਿਕਾਰਪੁਰ ਥਾਣਾ ਖੇਤਰ ਵਿਚ ਮੰਗਲਵਾਰ ਨੂੰ ਇਕ ਵਿਅਕਤੀ ਨੂੰ ਉਸ ਦੇ ਪੁੱਤਰ ਵਲੋਂ ਡੰਡੇ ਨਾਲ ਕੁੱਟ-ਕੁੱਟ ਕੇ ਮਾਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿਤੀ।
ਇਹ ਵੀ ਪੜ੍ਹੋ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਕਈਆਂ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਦਿਤੀ ਸ਼ਰਧਾਂਜਲੀ
ਸ਼ਿਕਾਰਪੁਰ ਪੁਲਿਸ ਅਧਿਕਾਰੀ ਵਰੁਣ ਕੁਮਾਰ ਸਿੰਘ ਨੇ ਮੰਗਲਵਾਰ ਨੂੰ ਦਸਿਆ ਕਿ ਬੁਲੰਦਸ਼ਹਿਰ ਦੇ ਸ਼ਿਕਾਰਪੁਰ ਥਾਣਾ ਖੇਤਰ ਦੇ ਅਧੀਨ ਮੁਫਤੀਵਾੜਾ ਇਲਾਕੇ ਦੇ ਰਹਿਣ ਵਾਲੇ ਰਾਜਪਾਲ (60) ਦਾ ਅਪਣੇ ਬੇਟੇ ਚੇਤਨ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।
ਇਹ ਵੀ ਪੜ੍ਹੋ: ਸਰਕਾਰੀ ਹਸਪਤਾਲ ਦੇ ਬਾਥਰੂਮ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼; RMP ਡਾਕਟਰ ਸਣੇ 4 ਵਿਰੁਧ ਮਾਮਲਾ ਦਰਜ
ਇਸ ਤਕਰਾਰ ਕਾਰਨ ਬੇਟੇ ਨੇ ਅਪਣੇ ਪਿਤਾ ਦੇ ਸਿਰ 'ਤੇ ਡੰਡੇ ਨਾਲ ਕਈ ਵਾਰ ਕਰ ਦਿਤੇ, ਜਿਸ 'ਚ ਪਿਤਾ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੋਸ਼ੀ ਪਿਤਾ ਦੀ ਲਾਸ਼ ਨੂੰ ਕੱਪੜੇ ਦੀ ਗੱਠੜੀ 'ਚ ਬੰਨ੍ਹ ਕੇ ਕਮਰੇ ਨੂੰ ਤਾਲਾ ਲਗਾ ਕੇ ਘਰੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਰਕਾਰੀ ਹਸਪਤਾਲ ’ਚ ਮਹਿਲਾ ਨਾਲ ਬਲਾਤਕਾਰ, 8 ਸਾਲਾ ਬੱਚੀ ਦੀ ਜਬਰ ਜ਼ਨਾਹ ਮਗਰੋਂ ਹਤਿਆ
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਅਧਿਕਾਰੀ ਨੇ ਦਸਿਆ ਕਿ ਪੁਲਿਸ ਨੇ ਕੁੱਝ ਸਮੇਂ ਬਾਅਦ ਮੁਲਜ਼ਮ ਚੇਤਨ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।