ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੇ ਆਗੂਆਂ ਨੇ ਵੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ।
ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਪੰਜਵੀਂ ਬਰਸੀ ਮੌਕੇ ਬੁਧਵਾਰ ਨੂੰ ‘ਸਦੈਵ ਅਟਲ’ ਵਿਖੇ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ, ਰਾਜ ਸਭਾ ਵਿਚ ਸਦਨ ਦੇ ਆਗੂ ਪਿਊਸ਼ ਗੋਇਲ ਨੇ ਵੀ ‘ਭਾਰਤ ਰਤਨ’ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਹ ਵੀ ਪੜ੍ਹੋ: ਸਰਕਾਰੀ ਹਸਪਤਾਲ ਦੇ ਬਾਥਰੂਮ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼; RMP ਡਾਕਟਰ ਸਣੇ 4 ਵਿਰੁਧ ਮਾਮਲਾ ਦਰਜ
ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੇ ਆਗੂਆਂ ਨੇ ਵੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਾਰਥਨਾ ਸਭਾ ਵੀ ਕਰਵਾਈ ਗਈ। "ਸਦੈਵ ਅਟਲ" ਵਾਜਪਾਈ ਦੀ ਯਾਦਗਾਰ ਹੈ। ਸਾਲ 2018 ਵਿਚ ਅੱਜ ਦੇ ਦਿਨ, ਲੰਮੀ ਬਿਮਾਰੀ ਤੋਂ ਬਾਅਦ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।
I join the 140 crore people of India in paying homage to the remarkable Atal Ji on his Punya Tithi. India benefitted greatly from his leadership. He played a pivotal role in boosting our nation's progress and in taking it to the 21st century in a wide range of sectors.
ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਰਕਾਰੀ ਹਸਪਤਾਲ ’ਚ ਮਹਿਲਾ ਨਾਲ ਬਲਾਤਕਾਰ, 8 ਸਾਲਾ ਬੱਚੀ ਦੀ ਜਬਰ ਜ਼ਨਾਹ ਮਗਰੋਂ ਹਤਿਆ
ਪ੍ਰਧਾਨ ਮੰਤੀਰ ਨਰਿੰਦਰ ਮੋਦੀ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਕੀਤਾ, "ਮੈਂ ਅਟਲ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦੇਣ ਲਈ ਭਾਰਤ ਦੇ 140 ਕਰੋੜ ਲੋਕਾਂ ਨਾਲ ਸ਼ਾਮਲ ਹੁੰਦਾ ਹਾਂ। ਭਾਰਤ ਨੂੰ ਉਨ੍ਹਾਂ ਦੀ ਅਗਵਾਈ ਤੋਂ ਬਹੁਤ ਫਾਇਦਾ ਹੋਇਆ। ਉਨ੍ਹਾਂ ਨੇ ਸਾਡੇ ਦੇਸ਼ ਦੀ ਤਰੱਕੀ ਨੂੰ ਅੱਗੇ ਵਧਾਉਣ ਅਤੇ ਇਸ ਨੂੰ ਵੱਖ-ਵੱਖ ਖੇਤਰਾਂ ਵਿਚ 21ਵੀਂ ਸਦੀ ਵਿਚ ਲੈ ਕੇ ਜਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ।"
ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ਤੋਂ 45.22 ਲੱਖ ਰੁਪਏ ਦਾ ਸੋਨਾ ਜ਼ਬਤ; ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ ਸੀ ਯਾਤਰੀ
ਵਾਜਪਾਈ ਨੂੰ 2015 'ਚ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ 'ਭਾਰਤ ਰਤਨ' ਨਾਲ ਸਨਮਾਨਤ ਕੀਤਾ ਗਿਆ ਸੀ। ਦੱਸ ਦੇਈਏ ਕਿ ਵਾਜਪਾਈ ਭਾਰਤੀ ਜਨਤਾ ਪਾਰਟੀ ਦੇ ਸੰਸਥਾਪਕਾਂ ਵਿਚੋਂ ਇਕ ਸਨ। ਉਹ ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। 1996 ਵਿਚ ਉਨ੍ਹਾਂ ਦਾ ਪਹਿਲਾ ਕਾਰਜਕਾਲ ਸਿਰਫ਼ 13 ਦਿਨਾਂ ਦਾ ਸੀ। ਇਸ ਤੋਂ ਬਾਅਦ ਉਹ 1998 ਵਿਚ ਮੁੜ ਪ੍ਰਧਾਨ ਮੰਤਰੀ ਬਣੇ ਅਤੇ 13 ਮਹੀਨਿਆਂ ਤਕ ਇਸ ਅਹੁਦੇ 'ਤੇ ਰਹੇ। ਸਾਲ 1999 ਵਿਚ ਉਹ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਉਹ ਪ੍ਰਧਾਨ ਮੰਤਰੀ ਵਜੋਂ ਅਪਣਾ ਕਾਰਜਕਾਲ ਪੂਰਾ ਕਰਨ ਵਾਲੇ ਪਹਿਲੇ ਗੈਰ-ਕਾਂਗਰਸੀ ਆਗੂ ਸਨ।