ਰਾਹੁਲ ਗਾਂਧੀ ਨੂੰ ਰਖਿਆ ਬਾਰੇ ਸਥਾਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ

By : BIKRAM

Published : Aug 16, 2023, 9:29 pm IST
Updated : Aug 16, 2023, 10:13 pm IST
SHARE ARTICLE
Rahul Gandhi
Rahul Gandhi

ਜਲੰਧਰ ਤੋਂ ਨਵੇਂ ਚੁਣੇ ਗਏ ‘ਆਪ’ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬਣੇ ਖੇਤੀਬਾੜੀ, ਪਸ਼ੂ ਪਾਲਣ ਅਤ ਫ਼ੂਡ ਪ੍ਰੋਸੈਸਿੰਗ ਕਮੇਟੀ ਦੇ ਮੈਂਬਰ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ’ਚ ਬਹਾਲ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਬੁਧਵਾਰ ਨੂੰ ਉਨ੍ਹਾਂ ਨੂੰ ਰਖਿਆ ਬਾਰੇ ਸੰਸਦੀ ਸਥਾਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ।

ਲੋਕ ਸਭਾ ਬੁਲੇਟਿਨ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।

ਆਮ ਆਦਮੀ ਪਾਰਟੀ ਵਲੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਕਮੇਟੀ ਲਈ ਨਾਮਜ਼ਦ ਕੀਤਾ ਗਿਆ ਹੈ। ਰਿੰਕੂ ਨੇ ਹਾਲ ਹੀ ’ਚ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤੀ ਹੈ ਅਤੇ ਸੰਸਦ ਦੇ ਹੇਠਲੇ ਸਦਨ ’ਚ ‘ਆਪ’ ਦੇ ਇਕੋ-ਇਕ ਮੈਂਬਰ ਹਨ।

ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪੀ.ਪੀ. ਮੁਹੰਮਦ ਫੈਜ਼ਲ ਨੂੰ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਬਾਰੇ ਕਮੇਟੀ ਲਈ ਨਾਮਜ਼ਦ ਕੀਤਾ ਗਿਆ ਹੈ।

ਰਾਹੁਲ ਗਾਂਧੀ ਇਸ ਸਾਲ ਮਾਰਚ ’ਚ ਅਯੋਗ ਠਹਿਰਾਏ ਜਾਣ ਤਕ ਰਖਿਆ ਬਾਰੇ ਸਥਾਈ ਕਮੇਟੀ ਦੇ ਮੈਂਬਰ ਸਨ।

ਸੁਪਰੀਮ ਕੋਰਟ ਨੇ ‘ਮੋਦੀ ਉਪਨਾਮ’ ’ਤੇ ਟਿਪਣੀ ਕਰਨ ਦੇ ਮਾਮਲੇ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ ’ਤੇ ਰੋਕ ਲਾ ਦਿਤੀ ਸੀ, ਜਿਸ ਤੋਂ ਤਿੰਨ ਦਿਨ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ 7 ਅਗੱਸਤ ਨੂੰ ਬਹਾਲ ਕਰ ਦਿਤੀ ਗਈ ਸੀ।

ਸੁਪਰੀਮ ਕੋਰਟ ਨੇ ਸ਼ੁਕਰਵਾਰ, 4 ਅਗੱਸਤ ਨੂੰ, ਉਪਨਾਮ ਮੋਦੀ ’ਤੇ ਟਿਪਣੀ ਕਰਨ ਬਾਬਤ 2019 ’ਚ ਉਨ੍ਹਾਂ ਵਿਰੁਧ ਦਰਜ ਕੀਤੇ ਗਏ ਅਪਰਾਧਿਕ ਮਾਣਹਾਨੀ ਦੇ ਕੇਸ ’ਚ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ ’ਤੇ ਰੋਕ ਲਾ ਦਿਤੀ, ਜਿਸ ਨਾਲ ਲੋਕ ਸਭਾ ’ਚ ਉਨ੍ਹਾਂ ਦੀ ਬਹਾਲੀ ਦਾ ਰਾਹ ਪੱਧਰਾ ਹੋ ਗਿਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement