
ਪੰਜਾਬ ਅਤੇ ਦੇਸ਼ ਦੇ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਵਿਸਥਾਰ ਨਾਲ ਕੀਤੀ ਚਰਚਾ
ਨਵੀਂ ਦਿੱਲੀ : ਸੀਨੀਅਰ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤਾ। ਇਸ ਮੌਕੇ ਹਰਜੀਤ ਸਿੰਘ ਗਰੇਵਾਲ ਦੇ ਛੋਟੇ ਭਰਾ ਦਰਸ਼ਨ ਸਿੰਘ ਗਰੇਵਾਲ ਵੀ ਮੌਜੂਦ ਸਨ। ਉਨ੍ਹਾਂ ਨੇ ਇਸ ਮੀਟਿੰਗ ਵਿਚ ਪੰਜਾਬ ਅਤੇ ਦੇਸ਼ ਦੇ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।